Thursday, April 25, 2024

ਵਾਹਿਗੁਰੂ

spot_img
spot_img

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜ ਸਮੇਤ ਰਾਜਿੰਦਰਾ ਹਸਪਤਾਲ ’ਚ ਬਹੁਕਰੋੜੀ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

- Advertisement -

ਯੈੱਸ ਪੰਜਾਬ
ਪਟਿਆਲਾ, 26 ਨਵੰਬਰ, 2021:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਇੱਥੇ ਸਰਕਾਰੀ ਮੈਡੀਕਲ ਕਾਲਜ, ਡੈਂਟਲ ਕਾਲਜ ਤੇ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਮੁਕੰਮਲ ਹੋਏ ਵੱਖ-ਵੱਖ ਬਹੁਕਰੋੜੀ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਦੇ ਨਾਲ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਉਬਰਾਏ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਅਲੋਕ ਸ਼ੇਖਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਜਿਨ੍ਹਾਂ ਕੋਲ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਘੱਟ ਗਿਣਤੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੀ ਹਨ, ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਅਤੇ ਸਿੱਖਿਆ, ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਲਈ ਇਨ੍ਹਾਂ ਖੇਤਰਾਂ ‘ਚ ਵਿਆਪਕ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ‘ਚ ਮਰੀਜਾਂ ਨੂੰ ਕੋਵਿਡ-19 ਮਹਾਂਮਾਰੀ ਸਮੇਤ ਹੋਰਨਾਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਨਿਜੀ ਹਸਪਤਾਲਾਂ ਤੋਂ ਵੀ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ, ਸਰਕਾਰੀ ਸਕੂਲਾਂ ਅਤੇ ਮੈਰੀਟੋਰੀਅਸ ਸਕੂਲਾਂ ‘ਚ ਪੜ੍ਹਦੇ, ਆਰਥਿਕ ਤੌਰ ‘ਤੇ ਕਮਜੋਰ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਅਜਿਹੇ ਪ੍ਰਬੰਧ ਕਰ ਰਹੀ ਹੈ ਤਾਂ ਕਿ ਉਹ ਵੀ ਅੱਗੇ ਵਧ ਸਕਣ।

ਕੋਰੋਨਾ ਕਾਲ ‘ਚ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਹੜਤਾਲੀ ਹੈਲਥ ਵਰਕਰਾਂ ਬਾਰੇ ਪੁੱਛੇ ਜਾਣ ‘ਤੇ ਡਾ. ਵੇਰਕਾ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੇ ਅਜਿਹੇ ਵਰਕਰਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਫਾਈਲ ਕਲੀਅਰ ਕਰਕੇ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ। ਜਦਕਿ ਕਲੀਨਿਕ ਸਟਾਫ਼ ਨੂੰ ਫਰੀਦਕੋਟ, ਅੰਮ੍ਰਿਤਸਰ ਤੇ ਪਟਿਆਲਾ ‘ਚ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਭਾਗ ਅੰਦਰ ਸਮਾਂਬੱਧ ਤਰੱਕੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਡੀ.ਪੀ.ਸੀ. ਵੀ ਕੀਤੀ ਜਾ ਰਹੀ ਹੈ।

ਇੱਕ ਹੋਰ ਸਵਾਲ ਦੇ ਜਵਾਬ ‘ਚ ਡਾ. ਵੇਰਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਮਿਸਾਲੀ ਕਦਮ ਚੁੱਕੇ ਹਨ, ਜਿਸ ਦਾ ਰਾਜ ਅੰਦਰ ਹਰ ਵਰਗ ਦੇ ਲੋਕਾਂ ਨੂੰ ਸਿੱਧਾ ਲਾਭ ਹੋਇਆ ਹੈ।

ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਪੰਜਾਬ ‘ਚ ਝੂਠੇ ਲਾਅਰੇ ਅਤੇ ਵਾਅਦੇ ਕਰਕੇ ਸਿਆਸੀ ਜਮੀਨ ਦੀ ਤਲਾਸ਼ ਕਰ ਰਹੇ ਹਨ, ਪਰ ਚੰਗਾ ਹੋਵੇ ਜੇ 20 ਲੱਖ ਨੌਕਰੀਆਂ ਪੰਜਾਬ ‘ਚ ਦੇਣ ਦੇ ਸਗ਼ੂਫ਼ੇ ਛੱਡਣ ਵਾਲੇ ਦਿੱਲੀ ‘ਚ ਆਪਣੀ ਸਰਕਾਰ ਵੱਲੋਂ ਦਿੱਤੀਆਂ 5000 ਸਰਕਾਰੀ ਨੌਕਰੀਆਂ ਦੀ ਸੂਚੀ ਹੀ ਵਿਖਾ ਦੇਣ। ਉਨ੍ਹਾਂ ਕਿਹਾ ਕਿ ਅਜਿਹੇ ਸਬਜ਼ਬਾਗਾਂ ਦੇ ਹੱਥ ਪੱਲੇ ਕੁਝ ਨਹੀਂ ਪੈ ਰਿਹਾ, ਜਿਸ ਕਰਕੇ ਉਹ ਚੰਨੀ ਸਰਕਾਰ ਦੀ ਅਲੋਚਨਾ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਣੇ ਜਾਣ ‘ਤੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਸਮਝ ਆ ਗਈ ਹੈ ਕਿ ਲੋਕਾਂ ਨੇ ਕਾਂਗਰਸ ਦੇ ਨਾਮ ‘ਤੇ ਵੋਟਾਂ ਪਾਉਣੀਆਂ ਹਨ, ਜਿਸ ਲਈ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਵੀ ਕਾਂਗਰਸ ਦਾ ਨਾਮ ਦਿੱਤਾ ਹੈ ਪ੍ਰੰਤੂ ਲੋਕਾਂ ਨੂੰ ਸਚਾਈ ਦਾ ਸਭ ਪਤਾ ਹੈ।

ਡਾ. ਵੇਰਕਾ ਨੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਉਬਰਾਏ ਵੱਲੋਂ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੇ ਸਰਕਾਰੀ ਹਸਪਤਾਲਾਂ ‘ਚ ਲਗਾਏ ਗਏ ਆਕਸੀਜਨ ਪਲਾਂਟਾਂ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ‘ਚ ਕੋਵਿਡ ਦੀ ਚੁਣੌਤੀ ਦੇ ਬਾਵਜੂਦ ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਦੀ ਕੋਈ ਕਮੀ ਨਹੀਂ ਆਈ ਪਰੰਤੂ ਫਿਰ ਵੀ ਸਰਕਾਰ ਨੇ ਖ਼ੁਦ ਅਤੇ ਸਮਾਜ ਸੇਵੀ ਅਤੇ ਹੋਰ ਅਦਾਰਿਆਂ ਦੇ ਨਾਲ ਸਹਿਯੋਗ ਕਰਕੇ ਆਕਸੀਜਨ ਦੇ ਪਲਾਂਟ ਲਗਾਏ ਹਨ।

ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੱਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਪ੍ਰਾਜੈਕਟਾਂ ‘ਚ ਦਿਲ ਦੇ ਮਰੀਜਾਂ ਦੇ ਬਿਹਤਰ ਤੇ ਸਸਤੇ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਹਸਪਤਾਲ ਅੰਦਰ 2.7 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਅਤਿਆਧੁਨਿਕ ਕੈਥ ਲੈਬ, 12.22 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਕਰੀਬ 350 ਕਾਰਾਂ ਦੀ ਸਮਰੱਥਾ ਵਾਲੀ ਆਧੁਨਿਕ ਬਹੁਮੰਜ਼ਲਾ ਕਾਰ ਪਾਰਕਿੰਗ, 30 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ, ਐਮ.ਬੀ.ਬੀ.ਐਸ. ਦੀਆਂ ਸੀਟਾਂ 150 ਤੋਂ ਵਧਾ ਕੇ 200 ਕਰਨ ਲਈ ਜਰੂਰੀ ਲੋੜੀਂਦੀ ਇੰਸਟੀਚਿਊਟ ਬਿਲਡਿੰਗ, 5.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਡੈਂਟਲ ਕਾਲਜ ਦੇ ਬਲਾਕ-ਸੀ ਦੀ ਇਮਾਰਤ ਤੇ 184 ਸੀਟਾਂ ਵਾਲਾ ਆਡੀਟੋਰੀਅਮ ਅਤੇ ਸੀ.ਬੀ.ਸੀ.ਟੀ. ਮਸ਼ੀਨ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪ੍ਰਦਾਨ ਕੀਤੇ ਗਏ 20 ਹਜ਼ਾਰ ਲਿਟਰ ਸਮਰੱਥਾ ਵਾਲੇ ਲਿਕੁਇਡ ਆਕਸੀਜਨ ਦੇ ਪਲਾਂਟ, ਜਿਸ ਨੂੰ ਕੇਵਲ ਲਗਾਉਣ ‘ਤੇ ਹੀ 35 ਲੱਖ ਰੁਪਏ ਦਾ ਖ਼ਰਚਾ ਆਇਆ ਹੈ, ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ ਰਾਜਿੰਦਰਾ ਹਸਪਤਾਲ ਵਿਖੇ ਲਗਾਏ ਗਏ 1000 ਲਿਟਰ ਦੀ ਸਮਰੱਥਾ ਵਾਲੇ ਆਕਸੀਜਨ ਦਾ ਪੀ.ਐਸ.ਏ. ਪਲਾਂਟ ਸ਼ਾਮਲ ਸਨ।

ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਕੈਬਨਿਟ ਮੰਤਰੀ ਡਾ. ਵੇਰਕਾ ਨੂੰ ਇਨ੍ਹਾਂ ਪ੍ਰਾਜੈਕਟਾਂ ਸਮੇਤ ਕਾਲਜ ਤੇ ਹਸਪਤਾਲ ਦੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਉਬਰਾਏ ਤੇ ਹੋਰ ਮੈਂਬਰਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ, ਹਰਿੰਦਰਪਾਲ ਸਿੰਘ ਹੈਰੀਮਾਨ, ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਗਊ ਸੇਵਾ ਕਮਿਸ਼ਨ ਚੇਅਰਮੈਨ ਸਚਿਨ ਸ਼ਰਮਾ, ਜਸਵਿੰਦਰ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਡੀ.ਐਮ. ਚਰਨਜੀਤ ਸਿੰਘ, ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ. ਡਾ. ਰਾਜ ਬਹਾਦਰ, ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਰੇਨੂ ਬਾਲਾ ਸਰੋਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕੌਮੀ ਮੈਡੀਕਲ ਕੌਂਸਲ ਦੇ ਮੈਂਬਰ ਡਾ. ਗਿਰੀਸ਼ ਸਾਹਨੀ, ਡਾ. ਆਰ.ਪੀ.ਐਸ. ਸਿਬੀਆ, ਡਾ. ਡੀ.ਐਸ. ਭੁੱਲਰ, ਡਾ. ਵਿਨੋਦ ਡੰਗਵਾਲ, ਡਾ. ਵਿਸ਼ਾਲ ਚੋਪੜਾ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਐਸ.ਐਲ. ਗਰਗ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...