Thursday, April 25, 2024

ਵਾਹਿਗੁਰੂ

spot_img
spot_img

ਡਾ. ਵੇਰਕਾ ਵੱਲੋਂ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ, 30 ਨਵੰਬਰ, 2021 –
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਵੇਰਕਾ ਨੇ ਓਮੀਕਰੋਨ ਨਾਂ ਦੇ ਇਸ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੌਰਾਨ ਡਾ. ਵੇਰਕਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਦੀ ਟੈਸਟਿੰਗ ਲਈ 3 ਵੀ.ਆਰ.ਡੀ.ਐਲ. ਲੈਬਜ਼ ਹਨ ਅਤੇ ਪ੍ਰਤੀ ਦਿਨ 35000 ਆਰ.ਟੀ.ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ ਹੈ। ਉਨਾਂ ਇਹ ਵੀ ਦੱਸਿਆ ਕਿ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਈਆਂ ਗਈਆਂ ਹਨ ਅਤੇ ਇਨਾਂ ਵਿੱਚ 1440 ਐਲ2 ਬੈਡ ਅਤੇ 830 ਐਲ3 ਬੈਡ ਹਨ। ਇਸ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ 358 ਕੋਵਿਡ ਵੈਂਟੀਲੇਟਰ ਅਤੇ 67 ਨਾਨ ਕੋਵਿਡ ਵੈਂਟੀਲੇਟਰ ਹਨ।

ਇਸ ਦੌਰਾਨ ਡਾ. ਵੇਰਕਾ ਨੇ ਸੂਬੇ ਭਰ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜਾ ਲਿਆ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ, ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅੰਮਿ੍ਰਤਸਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ, ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ।

ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਦੀ ਸਥਿਤੀ ਦਾ ਵੀ ਜਾਇਜਾ ਲਿਆ। ਉਨਾਂ ਨੇ ਇਹ ਪ੍ਰੋਜੈਕਟ ਨਿਰਧਾਰਤ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਸਮੇਂ ਪਿ੍ਰੰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ, ਡਾ. ਅਵਿਨਾਸ਼ ਕੁਮਾਰ ਡੀ.ਆਰ.ਐਮ.ਈ., ਪਿ੍ਰੰਸੀਪਲ ਕਾਲਜ ਅਤੇ ਡਾਇਰੈਕਟਰ ਡਾ. ਰਾਜੀਵ ਦੇਵਗਨ, ਡਾ. ਕੇ.ਡੀ. ਸਿੰਘ, ਪਿ੍ਰੰਸੀਪਲ ਕਾਲਜ ਅਤੇ ਡਾਇਰੈਕਟਰ ਪਟਿਆਲਾ ਮੈਡੀਕਲ ਕਾਲਜ ਡਾ. ਆਰ.ਐਸ. ਰੇਖੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪਿ੍ਰੰਸੀਪਲ ਡਾ. ਰਜੀਵ ਸ਼ਰਮਾ ਅਤੇ ਡਾ. ਸ਼ਿਲੇਖ ਮਿੱਤਲ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...