Friday, April 19, 2024

ਵਾਹਿਗੁਰੂ

spot_img
spot_img

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਬਜੁਰਗ ਔਰਤ ਨੂੰ ਪਤੀ ਦੇ ਇਲਾਜ ਲਈ 50000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ

- Advertisement -

ਯੈੱਸ ਪੰਜਾਬ
ਜਲੰਧਰ, 18 ਮਈ, 2022:
ਸਮਾਜ ਦੇ ਕਮਜ਼ੋਰ ਤਬਕੇ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਅੱਜ ਬਜ਼ੁਰਗ ਔਰਤ ਦੀ ਵਿੱਤੀ ਹਾਲਤ ਨੂੰ ਦੇਖਦਿਆਂ ਉਸ ਨੂੰ ਆਪਣੇ ਬਜੁਰਗ ਪਤੀ ਦੇ ਇਲਾਜ ਲਈ 50000 ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ।

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਾਰੀ ਚੈਕ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਕਮਜ਼ੋਰ ਤਬਕੇ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਨਗਰ, ਮਕਸੂਦਾਂ ਦੀ ਇਕ ਬਜੁਰਗ ਔਰਤ ਵਲੋਂ ਬਿਸਤਰੇ ’ਤੇ ਪਏ ਆਪਣੇ 85 ਸਾਲਾ ਬੁਜ਼ਰਗ ਪਤੀ ਦੀ ਦੇਖਭਾਲ ਤੋਂ ਇਲਾਵਾ ਆਪਣੀਆਂ ਵਿੱਤੀ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਜ਼ਿਲ੍ਰਾ ਪ੍ਰਸ਼ਾਸਨ ਪਾਸ ਪਹੁੰਚ ਕੀਤੀ ਗਈ।

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਕੱਤਰ ਰੈਡ ਕਰਾਸ ਸੁਸਾਇਟੀ ਵਲੋਂ ਬਜੁਰਗ ਔਰਤ ਦੇ ਘਰ ਜਾ ਕਿ ਉਸ ਦੇ ਪਰਿਵਾਰ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਇਸ ਸਬੰਧੀ ਸਾਰੀ ਸਥਿਤੀ ਤੋਂ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ। ਇਸ ’ਤੇ ਤੁਰੰਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰਾਹਤ ਸੁਸਾਇਟੀ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਫੰਡਜ਼ ਵਿਚੋਂ 50000 ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਜਾਰੀ ਕੀਤਾ ਗਿਆ।

ਉਨ੍ਹਾਂ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਤੁਰੰਤ ਉਸ ਦੇ ਬਿਮਾਰ ਪਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਡਾਕਟਰਾਂ ਵਲੋਂ ਵਧੀਆ ਤੋਂ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਬਜੁਰਗ ਔਰਤ ਦਾ ਪਤੀ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਪ੍ਰਿੰਸੀਪਲ ਹੈ ਪਰ ਅਦਾਲਤ ਵਿੱਚ ਕੇਸ ਹੋਣ ਦੇ ਕਾਰਨ ਉਹ ਆਪਣੇ ਵਿੱਤੀ ਬਕਾਏ ਪ੍ਰਾਪਤ ਨਹੀਂ ਕਰ ਸਕੇ ਹਨ, ਜਿਸ ਕਰਕੇ ਪਰਿਵਾਰ ਨੂੰ ਇਨ੍ਹਾਂ ਵਿੱਤੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ੍ਰੀ ਥੋਰੀ ਨੇ ਬਜੁਰਗ ਔਰਤ ਨੂੰ ਉਸ ਦੇ ਪਤੀ ਦੇ ਇਲਾਜ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਲੋੜੀਂਦਾ ਜਰੂਰਤਾਂ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦੁਆਇਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਇਸ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਦੇ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਪਰਿਵਾਰ ਦੀ ਜਰੂਰਤ ਅਨੁਸਾਰ ਹੋਰ ਸਹਾਇਤਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਜਦੋਂ ਵੀ ਕੋਈ ਲੋੜਵੰਦ ਵਿਅਕਤੀ ੇ ਸੰਪਰਕ ਵਿੱਚ ਆਉਂਦਾ ਹੈ ਤਾਂ ਉਸ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਈ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...