Saturday, April 20, 2024

ਵਾਹਿਗੁਰੂ

spot_img
spot_img

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਆਰਥਿਕ ਤੰਗੀ ਦੇ ਬਾਵਜੂਦ 12ਵੀਂ ’ਚ ਟਾਪ ਕਰਨ ਵਾਲੇ ਰੋਹਿਤ ਦਾ ਸਨਮਾਨ, 50 ਹਜ਼ਾਰ ਦਾ ਚੈੱਕ ਸੌਂਪਿਆ

- Advertisement -

ਯੈੱਸ ਪੰਜਾਬ
ਜਲੰਧਰ, 5 ਜੁਲਾਈ, 2022 –
ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਮੈਰਿਟ ਲਿਸਟ ਵਿੱਚ ਦੂਜਾ ਅਤੇ ਸਾਇੰਸ ਸਟ੍ਰੀਮ ਵਿੱਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਗਰੀਬ ਪਰਿਵਾਰ ਨਾਲ ਸਬੰਧਤ ਵਿਦਿਆਰਥੀ ਰੋਹਿਤ ਕੁਮਾਰ ਦਾ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਨਮਾਨ ਕਰਦਿਆਂ ਹੌਸਲਾ ਅਫ਼ਜ਼ਾਈ ਵਜੋਂ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਗਿਆ।

500 ’ਚੋਂ 496 ਅੰਕ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਆਰਥੀ ਰੋਹਿਤ ਕੁਮਾਰ ਪੁੱਤਰ ਸਵ. ਸ਼ਾਮ ਲਾਲ, ਨੂੰ ਆਰਥਿਕ ਤੰਗੀ ਅਤੇ ਪ੍ਰਤੀਕੂਲ ਹਾਲਾਤ ਦੇ ਬਾਵਜੂਦ ਇਹ ਪ੍ਰਾਪਤੀ ਹਾਸਲ ਕਰਨ ’ਤੇ ਡਿਪਟੀ ਕਮਿਸ਼ਨਰ ਨੇ ਮੁਬਾਰਕਬਾਦ ਦਿੱਤੀ।

ਉਨ੍ਹਾਂ ਕਿਹਾ ਕਿ ਨਿਰੰਤਰ ਤੇ ਅਣਥੱਕ ਮਿਹਨਤ ਨਾਲ ਸੈਂਕੜੇ ਰੁਕਾਵਟਾਂ ਦੇ ਬਾਵਜੂਦ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਹਾਸਲ ਕੀਤੀ ਗਈ ਕਾਮਯਾਬੀ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ, ਜੋ ਕਿ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਹੈ।

ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਘਨਸ਼ਿਆਮ ਥੋਰੀ ਨੇ ਵਿਦਿਆਰਥੀ ਨੂੰ ਇਸੇ ਲਗਨ ਅਤੇ ਦ੍ਰਿੜਤਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰੋਹਿਤ ਨਾਲ ਉਸ ਦੇ ਭਵਿੱਖ ਦੇ ਟੀਚਿਆਂ ਬਾਰੇ ਵੀ ਗੱਲਬਾਤ ਕੀਤੀ। ਵਿਦਿਆਰਥੀ ਨੇ ਸਨਮਾਨ ਤੇ ਹੌਸਲਾ ਅਫਜ਼ਾਈ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਮਿਹਨਤ ਦੇ ਰਾਹ ’ਤੇ ਚੱਲਣ ਦਾ ਵਿਸ਼ਵਾਸ ਦਿਵਾਇਆ।

ਜ਼ਿਕਰਯੋਗ ਹੈ ਕਿ ਵਿਦਿਆਰਥੀ ਰੋਹਿਤ ਕੁਮਾਰ ਦੇ ਪਿਤਾ ਸ਼ਾਮ ਲਾਲ, ਜੋ ਕਿ ਇਕ ਮਕੈਨਿਕ ਸਨ, ਦਾ ਕੁਝ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਅਤੇ ਉਸ ਦੀ ਮਾਤਾ ਜੀ ਰੇਖਾ ਦੇਵੀ ਵੱਲੋਂ ਲੋਕਾਂ ਦੇ ਘਰਾਂ ਵਿੱਚ ਮਿਹਨਤ ਕਰ ਕੇ ਉਸ ਦੇ ਪਾਲਣ ਪੋਸ਼ਣ ਅਤੇ ਪੜ੍ਹਾਈ ਦਾ ਖਰਚ ਉਠਾਇਆ ਜਾ ਰਿਹਾ ਹੈ। ਰੋਹਿਤ ਵੱਲੋਂ ਆਪਣੇ ਨਾਨਕੇ ਪਿੰਡ ਬਹਿ ਰੰਗਾ ਵਿਖੇ ਰਹਿ ਕੇ ਪੜ੍ਹਾਈ ਕੀਤੀ ਗਈ ਹੈ।

ਇਸ ਮੌਕੇ ਕੈਮਿਸਟਰੀ ਲੈਕਚਰਾਰ ਸੂਰਜ ਪ੍ਰਕਾਸ਼ ਤੇ ਕੰਪਿਊਟਰ ਫੈਕਲਟੀ ਅਰੁਣ ਕੁਮਾਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...