Friday, April 26, 2024

ਵਾਹਿਗੁਰੂ

spot_img
spot_img

ਡੀ. ਏ. ਪੀ ਖਾਦ ਦੀ ਕਿੱਲਤ ਕਰਕੇ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਹੱਲ ਕਰੇ ਕੇਂਦਰ ਤੇ ਸੂਬਾ ਸਰਕਾਰ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ, ਅਕਤੂਬਰ 24, 2021:
ਕੇਂਦਰ ਅਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨਾਂ ਨੂੰ ਅੱਜ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਸਾਨਾਂ ਨੂੰ ਹੁਣ ਡੀ. ਏ. ਪੀ. ਖਾਦ ਨਾਂ ਮਿਲਣ ਕਰਕੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।

ਇਸ ਲਈ ਸਿੱਧੇ ਤੌਰ ਤੇ ਕੇਂਦਰ ਤੇ ਸੂਬਾਂ ਸਰਕਾਰ ਜਿੰਮੇਵਾਰ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਸਾਨਾਂ ਨੂੰ ਮਿਲਣ ਮੌਕੇ ਆਖੇ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫ਼ਸਲ ਬੀਜਣ ਲਈ ਡੀ.ਏ.ਪੀ.ਖਾਦ ਦੀ ਜਰੂਰਤ ਹੈ ਪਰ ਹੁਣ ਤੱਕ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਨੂੰ ਖਾਦ ਨਹੀਂ ਭੇਜੀ ਗਈ ਜਿਸ ਕਰਕੇ ਕਿਸਾਨਾਂ ਨੂੰ ਕਣਕ ਦੀ ਬਜਾਈ ਲੇਟ ਹੋਣ ਦਾ ਡਰ ਸਤਾਉਣ ਲੱਗਾ ਹੈ।

ਬੱਬੀ ਬਾਦਲ ਨੇ ਕਿਹਾ ਕਿ ਸਰਕਾਰਾਂ ਦੀ ਗਲਤ ਨੀਤੀਆਂ ਕਰਕੇ ਕਿਸਾਨ ਪਹਿਲਾਂ ਹੀ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਹੇ ਹਨ।ਦੂਜੇ ਪਾਸੇ ਝੋਨੇ ਵਿਚ ਨਮੀ ਦੀ ਵੱਧ ਮਾਤਰਾਂ ਦੱਸ ਕੇ ਮੰਡੀਆਂ ਵਿੱਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਬੱਬੀ ਬਾਦਲ ਨੇ ਕਿਹਾ ਕਿ ਸਰਕਾਰ ਤੇ ਪ੍ਰਾਈਵੇਟ ਵਪਾਰੀਆਂ ਦੀ ਮਿਲੀਭੁਗਤ ਨਾਲ ਖਾਦ ਦੀ ਥੁੜ ਪੈਦਾ ਕਰ ਕੇ ਬਲੈਕ ਕੀਤੀ ਜਾ ਰਹੀ ਹੈ ਜਿਸ ਕਾਰਨ ਕਿਰਤੀ ਕਿਸਾਨਾਂ ਦੀ ਲੁੱਟ ਹੋ ਰਹੀ ਹੈ ਤੇ ਵਪਾਰੀਆਂ ਮਾਲੋ ਮਾਲ। ਉਨ੍ਹਾਂ ਛੱਕ ਜਾਹਿਰ ਕੀਤਾ ਕਿ ਇਸ ਪਿੱਛੇ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਸਿਆਸੀ ਲੋਕਾਂ ਦੀ ਸਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਇਹ ਸਭ ਮਿਲੀਭੁਗਤ ਦਾ ਨਤੀਜਾ ਹੈ ਤਾਂ ਜੋ ਸੰਘਰਸ਼ੀਲ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਸਕੇ ।

ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਗਹਿਰੇ ਹੋ ਰਹੇ ਡੀਏਪੀ ਖਾਦ ਦੇ ਸੰਕਟ ਬਾਰੇ ਪੰਜਾਬ ਸਰਕਾਰ ਗੰਭੀਰ ਨਹੀਂ ਹੈ ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖਾਦ ਦੀ ਆ ਰਹੀ ਦਿੱਕਤ ਨੂੰ ਦੂਰ ਕਰਕੇ ਕਿਸਾਨਾਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਹੱਲ ਕਰੇ ।ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ ਧੀਰਾ ਸਰਕਲ ਪ੍ਰਧਾਨ, ਕੁਲਦੀਪ ਸਿੰਘ, ਜਗਰੂਪ ਸਿੰਘ, ਕੰਵਲਜੀਤ ਸਿੰਘ ਪੱਤੋ, ਰਣਜੀਤ ਸਿੰਘ ਬਰਾੜ , ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਹਰਨੇਕ ਸਿੰਘ, ਅਮਰਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...