Saturday, April 20, 2024

ਵਾਹਿਗੁਰੂ

spot_img
spot_img

ਡੀ.ਜੀ.ਪੀ. ਖਿਲਾਫ਼ ਕਾਰਵਾਈ ਨਾ ਹੋਈ ਤਾਂ ਵਿਧਾਨ ਸਭਾ ਨਹੀਂ ਚੱਲਣ ਦਿਆਂਗੇ: ਆਮ ਆਦਮੀ ਪਾਰਟੀ

- Advertisement -

ਚੰਡੀਗੜ੍ਹ, 22 ਫਰਵਰੀ, 2020 –
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਦਿੱਤੇ ਵਿਵਾਦਗ੍ਰਸਤ ਬਿਆਨ ਦਾ ਆਮ ਆਦਮ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਡੀਜੀਪੀ ਗੁਪਤਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੀਜੀਪੀ ਵਰਗੇ ਬੇਹੱਦ ਜ਼ਿੰਮੇਵਾਰ ਅਹੁਦੇ ‘ਤੇ ਬੈਠ ਕੇ ਅਜਿਹਾ ਬਿਆਨ ਅਤਿ ਮੰਦਭਾਗਾ ਹੈ। ਡੀਜੀਪੀ ਵੱਲੋਂ ਇਹ ਦਾਅਵਾ ਕਰਨਾ ਕਿ ਕੋਰੀਡੋਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਪਾਕਿਸਤਾਨ ‘ਚ ਮੌਜੂਦ ਦੇਸ਼ (ਭਾਰਤ) ਵਿਰੋਧੀ ਤਾਕਤ 6 ਘੰਟਿਆਂ ‘ਚ ਅੱਤਵਾਦੀ ਰੰਗ ‘ਚ ਰੰਗ ਸਕਦੀਆਂ ਹਨ, ਬਹੁਤ ਹੀ ਨਿੰਦਣਯੋਗ ਅਤੇ ਗੈਰ-ਜ਼ਰੂਰੀ ਟਿੱਪਣੀ ਹੈ। ਇਹ ਸਿੱਖ ਸ਼ਰਧਾਲੂਆਂ ਅਤੇ ਨਾਨਕ ਨਾਮ ਲੇਵਾ ਸੰਗਤ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅਕਸ ਬਦਨਾਮ ਕਰਨ ਦੀ ਨਾਪਾਕ ਕੋਸ਼ਿਸ਼ ਹੈ।

ਚੀਮਾ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਭਾਜਪਾ ਅਤੇ ਆਰ.ਐਸ.ਐਸ. ਦੀ ਬੋਲੀ ਬੋਲ ਰਹੇ ਹਨ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਨਾਲ-ਨਾਲ ਭਾਈਚਾਰਕ ਸਾਂਝ ਲਈ ਖ਼ਤਰਾ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਕੇ ਉਨ੍ਹਾਂ ‘ਤੇ ਮੁਕੱਦਮਾ ਦਰਜ ਕਰਾਉਣ।

ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਸਵਾਲ ਕੀਤਾ ਕਿ ਹੁਣ ਤੱਕ ਪੰਜਾਬ ਸਰਕਾਰ ਦੇ ਕਰੀਬ ਸਾਰੇ ਨੁਮਾਇੰਦੇ (ਮੁੱਖ ਮੰਤਰੀ ਸਮੇਤ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਵਿਧਾਇਕ ਅਤੇ ਉੱਚ ਅਧਿਕਾਰੀ ਵੀ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕ ਆਏ ਹਨ, ਕੀ ਉਹ ਸਾਰੇ ਅੱਤਵਾਦੀ ਰੰਗ ‘ਚ ਰੰਗੇ ਗਏ? ਚੀਮਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਨਾ-ਕਾਬਲ ਡੀਜੀਪੀ ਦੀ ਬਿਲਕੁਲ ਜਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿਨਕਰ ਗੁਪਤਾ ਦੀ ਨਾਕਬਲਿਅਤ ‘ਤੇ ਇਸ ਤੋਂ ਪਹਿਲਾਂ ਕੈਟ ਦੀ ਮੋਹਰ ਲਗਾ ਦਿੱਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਡੀਜੀਪੀ ਵਿਰੁੱਧ ਕਾਰਵਾਈ ਨਹੀਂ ਕੀਤੀ ਤਾਂ ‘ਆਪ’ ਵਿਧਾਇਕ ਵਿਧਾਨ ਸਭਾ ਦਾ ਇਜਲਾਸ ਚੱਲਣ ਨਹੀਂ ਦੇਵੇਗੀ।

ਸੰਧਵਾਂ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੌਰਾਨ ਬਾਦਲਾਂ ਨੇ ਵੀ ਕਈ ਸੀਨੀਅਰ ਅਤੇ ਯੋਗ ਅਧਿਕਾਰੀਆਂ ਨੂੰ ਨਜ਼ਰਅੰਦਾਜ ਕਰਕੇ ਸੁਮੇਧ ਸੈਣੀ ਨੂੰ ਡੀਜੀਪੀ ਬਣਾਇਆ ਸੀ, ਜਿਸਦੇ ਕਾਰਜਕਾਲ ਦੌਰਾਨ ਲੀਹ ਤੋਂ ਉਤਰੀ ਕਾਨੂੰਨ ਵਿਵਸਥਾ ਦੀ ਸਥਿਤੀ ਅਜੇ ਤੱਕ ਕਾਬੂ ਹੇਠ ਨਹੀਂ ਆਈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਡੀਜੀਪੀ ਸੁਮੇਧ ਸੈਣੀ ਕਾਰਜਕਾਲ ਦੌਰਾਨ ਵਾਪਰੀਆਂ, ਜਿੰਨਾਂ ਦਾ ਇਨਸਾਫ ਅਜੇ ਤੱਕ ਨਹੀਂ ਹੋ ਸਕਿਆ। ਇਸ ਲਈ ਪੰਜਾਬ ਨੂੰ ਇਕ ਬੇਹੱਦ ਸੁਲਝੇ ਹੋਏ ਸੰਤੁਲਿਤ ਅਤੇ ਯੋਗ ਡੀਜੀਪੀ ਦੀ ਜਰੂਰਤ ਹੈ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...