- Advertisement -
ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021:
ਪੰਜਾਬ ਦੇ ਸੀਨੀਅਰ ਆਈ.ਪੀ.ਐਸ.ਅਧਿਕਾਰੀ, ਡੀ.ਜੀ.ਪੀ. ਪੀ.ਐਸ.ਪੀ.ਸੀ.ਐਲ. ਸ੍ਰੀ ਸਿਧਾਰਥ ਚੱਟੋਪਾਧਿਆਏ ਨੂੰ ਵਿਜੀਲੈਂਸ ਬਿਓਰੋ ਦੇ ਚੀਫ਼ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਸੰਬੰਧੀ ਹੁਕਮ ਅੱਜ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ।
ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਬੀ.ਕੇ. ਉੱਪਲ, ਆਈ.ਪੀ.ਐਸ., ਚੀਫ਼ ਡਾਇਰੈਕਟਰ ਵਿਜੀਲੈਂਸ ਬਿਓਰੋ, ਦੇ ਛੁੱਟੀ ’ਤੇ ਰਹਿਣ ਦੇ ਸਮੇਂ ਤਕ ਸ੍ਰੀ ਚੱਟੋਪਾਧਿਆਏ ਆਪਣੇ ਕੰਮ ਦੇ ਨਾਲ ਨਾਲ ਵਿਜੀਲੈਂਸ ਬਿਓਰੋ ਦੇ ਚੀਫ਼ ਡਾਇਰੈਕਟਰ ਦਾ ਕਾਰਜਭਾਰ ਵੀ ਸੰਭਾਲਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -