Friday, March 29, 2024

ਵਾਹਿਗੁਰੂ

spot_img
spot_img

ਡੀ.ਟੀ.ਐੱਫ. ਵੱਲੋਂ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਲਟਕਾਉਣ ਦੀ ਸਖ਼ਤ ਨਿਖੇਧੀ, ਅਧਿਆਪਕਾਂ ‘ਚ ਸਖ਼ਤ ਰੋਸ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 15 ਸਤੰਬਰ, 2021:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਅਤੇ ਸੀਨੀਆਰਤਾ ਨੂੰ ਜਿਲ੍ਹੇ ਤੋਂ ਸਟੇਟ ਪੱਧਰ ‘ਤੇ ਜਬਰੀ ਤਬਦੀਲ ਕਰਨ ਵਿਰੁੱਧ ਰੋਸ ਜਾਹਰ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਤਰੱਕੀਆਂ ਉਡੀਕਦੇ-ਉਡੀਕਦੇ ਅਧਿਆਪਕ ਸੇਵਾ ਮੁਕਤ ਹੋ ਰਹੇ ਹਨ।

ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ ਅਤੇ ਕੁਲਵਿੰਦਰ ਜੋਸ਼ਨ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਨੂੰ ਕਈ ਸਾਲਾਂ ਤੋਂ ਕਦੇ ਸੀਨੀਆਰਤਾ ਸੂਚੀ, ਕਦੇ ਅਧੂਰੇ ਰੋਸਟਰ ਅਤੇ ਹੁਣ ਉੱਪਰਲੇ ਅਧਿਕਾਰੀਆਂ ਦੁਆਰਾ ਜੁਬਾਨੀ ਰੋਕ ਦੇ ਬਹਾਨੇ ਬਣਾ ਕੇ ਲਟਕਾਇਆ ਜਾ ਰਿਹਾ ਹੈ।

ਇਸੇ ਤਰ੍ਹਾਂ ਈਟੀਟੀ ਅਧਿਆਪਕ ਤੋਂ ਵੱਖ-ਵੱਖ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਤਰੱਕੀਆਂ ਵਿੱਚ ਵੀ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਧਿਆਪਕ ਵਰਗ ਨਿਰਾਸ਼ਾ ਵਿੱਚ ਹੈ।

ਆਗੂਆਂ ਨੇ ਕਿਹਾ ਕਿ ਬੀ.ਪੀ.ਈ.ਓ. ਅਤੇ ਸੀ.ਐੱਚ.ਟੀ. ਨੂੰ ਸਟੇਟ ਕਾਡਰ ਬਣਾਏ ਜਾਣ ਨਾਲ ਵਿਸ਼ੇਸ਼ ਜ਼ਿਲ੍ਹੇ ਦੇ ਅਨੇਕਾਂ ਸੀਨੀਅਰ ਅਧਿਆਪਕ ਸੀਨੀਆਰਤਾ ਵਿੱਚ ਪਿੱਛੇ ਚਲੇ ਗਏ ਹਨ। ਅਨੇਕਾਂ ਜ਼ਿਲ੍ਹਿਆਂ ਵਿੱਚ ਤਰੱਕੀਆਂ ਲੰਮੇ ਸਮੇਂ ਤੋਂ ਪੈਡਿੰਗ ਹੋਣ ਕਾਰਣ ਇੰਨ੍ਹਾਂ ਜ਼ਿਲ੍ਹਿਆਂ ਦੇ ਅਧਿਆਪਕ, ਹੁਣ ਸੀ.ਐੱਚ.ਟੀ. ਅਤੇ ਬੀ.ਪੀ.ਈ.ਓ. ਦੇ ਸਟੇਟ ਕਾਡਰ ਬਣਾਏ ਜਾਣ ਕਾਰਣ ਪੱਛੜ ਗਏ ਹਨ।

ਇਸ ਮੌਕੇ ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਅਤੇ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਪ੍ਰਾਇਮਰੀ ਵਰਗ ਦੀਆਂ ਸਾਰੀਆਂ ਤਰੱਕੀਆਂ ਫੌਰੀ ਪੂਰੀਆਂ ਕਰਨ ਦੀ ਮੰਗ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...