Friday, March 29, 2024

ਵਾਹਿਗੁਰੂ

spot_img
spot_img

ਡੀ.ਸੀ. ਅਤੇ ਐਸ.ਐਸ.ਪੀ.ਵਲੋਂ ਨਕੋਦਰ ’ਚ ਫਲੈਗ ਮਾਰਚ, ਲੋਕਾਂ ਨੂੰ ਕਰਫ਼ਿਊ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ

- Advertisement -

ਜਲੰਧਰ, 04 ਅਪ੍ਰੈਲ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਦਿਹਾਤੀ ਖੇਤਰਾਂ ਵਿਚ ਸਥਿਤੀ ਦਾ ਜਾਇਜ਼ਾ ਲੈਣ ਲਈ ਨਕੋਦਰ ਸਬ ਡਵੀਜ਼ਨ ਵਿਖੇ ਫਲੈਗ ਮਾਰਚ ਕੀਤਾ ਗਿਆ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਕੋਦਰ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਅਤੇ ਸ਼ਾਹਕੋਟ ਰੋਡ ਵਿਖੇ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਅਧਿਕਾਰੀਆਂ ਨੂੰ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕ ਕਰਫ਼ਿਊ ਦੌਰਾਲ ਅਪਣੇ ਘਰਾਂ ਵਿੱਚ ਹੀ ਰਹਿਣ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਾਰਜਕਾਰੀ ਮੈਜਿਸਟਰੇਟ ਨੂੰ ਕਿਹਾ ਕਿ ਸਮੁੱਚੀ ਸਥਿਤੀ ’ਤੇ ਸ਼ਖਤੀ ਨਾਲ ਨਿਗ੍ਹਾ ਰੱਖੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਾਜ਼ੁਕ ਥਾਵਾਂ ’ਤੇ ਨਿਰੰਤਰ ਪੈਟਰੋÇਲੰਗ ਨੂੰ ਵੀ ਜਾਰੀ ਰੱਖਿਆ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਲਈ ਵਿਆਪਕ ਰਣਨੀਤੀ ਤਿਆਰ ਕਰਨ ਦੇ ਨਾਲ ਨਾਲ ਲੋਕ ਹਿੱਤ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾਕਰਨ ਵਾਲਿਆ ’ਤੇ ਚੌਕਸੀ ਰੱਖਣ ਲਈ ਨਕੋਦਰ ਵਿਖੇ ਲਗਾਏ ਗਏ ਡਰੋਨ ਕੈਮਰਿਆਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਲ ਕਾਰਪੋਰੇਸ਼ਨ ਸ੍ਰੀ ਜਗਬੀਰ ਸਿੰਘ ਬਰਾੜ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਏ.ਐਸ.ਪੀ.ਵਤਸਲਾ ਗੁਪਤਾ , ਡੀ.ਐਸ.ਪੀ. ਸਰਬਜੀਤ ਰਾਏ ਅਤੇ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...