Saturday, April 20, 2024

ਵਾਹਿਗੁਰੂ

spot_img
spot_img

ਡੀ.ਸੀ. ਨੇ ਖੁਸ਼ਪ੍ਰੀਤ ਦੀਆਂ ਇੱਛਾਵਾਂ ਨੂੰ ਖੰਭ ਲਾਏ, ਇਟਲੀ ’ਚ ਹੋਣ ਵਾਲੇ ਵਿਸ਼ਵ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਖ਼ੇਡਣ ਲਈ 50 ਹਜ਼ਾਰ ਦੀ ਰਾਸ਼ੀ ਭੇਟ

- Advertisement -

ਯੈੱਸ ਪੰਜਾਬ
ਮੋਗਾ, 27 ਸਤੰਬਰ, 2022:
ਜ਼ਿਲ੍ਹਾ ਮੋਗਾ ਦੇ ਪਿੰਡ ਰਣਸੀਂਹ ਖੁਰਦ (ਨੇੜੇ ਨਿਹਾਲ ਸਿੰਘ ਵਾਲਾ) ਦੀ ਕਰੀਬ 17 ਸਾਲ ਦੀ ਕਿੱਕ ਬਾਕਸਿੰਗ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਕੋਲ ਅੰਤਰਰਾਸ਼ਟਰੀ ਖੇਡ ਮੁਕਾਬਲੇ ਦਾ ਸਾਹਮਣਾ ਕਰਨ ਦੀ ਹੌਂਸਲਾ ਸ਼ਕਤੀ ਤਾਂ ਬਹੁਤ ਹੈ ਪਰ ਕਿਤੇ ਨਾ ਕਿਤੇ ਉਸਦੇ ਆਰਥਿਕ ਪੱਖ ਉਸਦੇ ਵੱਡੀ ਉਡਾਰੀ ਮਾਰਨ ਰਾਹ ਵਿੱਚ ਅੜਿੱਕਾ ਬਣਦੇ ਹਨ। ਹੁਣ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਇਸ ਹੋਣਹਾਰ ਖਿਡਾਰਨ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਜ਼ਿਲ੍ਹਾ ਮੋਗਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਹੈ।

ਦੱਸਣਯੋਗ ਹੈ ਕਿ ਖੁਸ਼ਪ੍ਰੀਤ ਦੀ ਚੋਣ ਇਟਲੀ ਵਿਖੇ ਹੋਣ ਵਾਲੀ ਵਿਸ਼ਵ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਭਾਰਤੀ ਦਲ ਦੇ ਮੈਂਬਰ ਵਜੋਂ ਹੋਈ ਹੈ। ਇਹ ਚੈਂਪੀਅਨਸ਼ਿਪ 30 ਸਤੰਬਰ ਤੋਂ 9 ਅਕਤੂਬਰ ਤੱਕ ਹੋਣੀ ਹੈ। ਖੁਸ਼ਪ੍ਰੀਤ ਨੇ ਅੰਡਰ 19 ਦੇ -50 ਕਿਲੋ ਗ੍ਰਾਮ ਵਜ਼ਨ ਵਰਗ ਦੇ ਮੁਕਾਬਲੇ ਵਿੱਚ ਭਾਗ ਲੈਣਾ ਹੈ।

ਖੁਸ਼ਪ੍ਰੀਤ ਦੇ ਕੋਚ ਗੁਰਚਰਨ ਸਿੰਘ ਅਤੇ ਪਿਤਾ ਜਗਸੀਰ ਸਿੰਘ, ਜੌ ਕਿ ਖੁਦ ਵੀ 1991 ਤੋਂ 1997 ਤੱਕ ਬਾਕਸਿੰਗ ਖੇਡਦੇ ਰਹੇ ਹਨ, ਨੇ ਦੱਸਿਆ ਕਿ ਆਰਥਿਕ ਪੱਖੋਂ ਕਿਸੇ ਪਾਸੇ ਤੋਂ ਕੋਈ ਵੀ ਸਹਾਇਤਾ ਨਾ ਮਿਲਣ ਕਰਕੇ ਉਹ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਖੁਸ਼ਪ੍ਰੀਤ ਨੂੰ ਖਿਡਾਉਣ ਦੇ ਅਸਮਰੱਥ ਹਨ। ਪਰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਮਿਲੀ ਹੱਲਾਸ਼ੇਰੀ ਨਾਲ ਖੁਸ਼ਪ੍ਰੀਤ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹੋ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਖੁਸ਼ਪ੍ਰੀਤ ਨੂੰ ਵਿਸ਼ਵ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਇਹ ਖਿਡਾਰਨ ਹੋਰਨਾਂ ਖਿਡਾਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣੇਗੀ।

ਉਹਨਾਂ ਤੁਰੰਤ ਖੁਸ਼ਪ੍ਰੀਤ ਨੂੰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਖਾਤੇ ਵਿੱਚੋਂ 50 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਉਸਦੀ ਹਰ ਸੰਭਵ ਮਦਦ ਕੀਤੀ ਜਾਏਗੀ। ਇਸ ਮੌਕੇ ਐੱਸ ਡੀ ਐੱਮ ਸ੍ਰ ਰਾਮ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਪੀ ਏ ਸ਼੍ਰੀ ਅੰਕਿਤ, ਰੀਡਰ ਸ੍ਰ ਗੁਰਭੇਜ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...