Tuesday, April 23, 2024

ਵਾਹਿਗੁਰੂ

spot_img
spot_img

ਡੀ.ਸੀ. ਵਰਿੰਦਰ ਸਰਮਾ ਦੀ ਲੁਧਿਆਣਾ ਵਾਸੀਆਂ ਨੂੰ ਭਾਵੁਕ ਅਪੀਲ: ਅਣਗਹਿਲੀ ਕਰਕੇ ਸਿਹਤ ਸੰਭਾਲ ਅਤੇ ਫਰੰਟ ਲਾਈਨ ਕਰਮੀਆਂ ਦੀ ਮਿਹਨਤ ’ਤੇ ਪਾਣੀ ਨਾ ਫ਼ੇਰੋ

- Advertisement -

ਯੈੱਸ ਪੰਜਾਬ
ਲੁਧਿਆਣਾ, 05 ਮਈ, 2021 –
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਮੌਜੂਦਾ ਸਮੇਂ ਕੋਵਿਡ ਮਹਾਂਮਾਰੀ ਦੀ ਸਥਿਤੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਜਿਸਦੇ ਫਲਸਰੂਪ ਸਿਹਤ ਵਿਭਾਗ ਦਾ ਬੁਨਿਆਦੀ ਢਾਂਚਾ ਬੁਰੀ ਤਰ੍ਹਾਂ ਤਣਾਅਪੂਰਨ ਹੁੰਦਾ ਜਾ ਰਿਹਾ ਹੈ. ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ, ਕਿਉਂਕਿ ਅਜਿਹੇ ਵਿੱਚ ਹਜ਼ਾਰਾਂ ਸਿਹਤ ਸੰਭਾਲ/ਫਰੰਟ ਲਾਈਨ ਕਰਮਚਾਰੀਆਂ ਵੱਲੋਂ ਕੋਵਿਡ ਦੀ ਰੋਕਥਾਮ ਲਈ ਜੋ ਅਣਥੱਕ ਤੇ ਸਖ਼ਤ ਮਿਹਨਤ ਕੀਤੀ ਜਾ ਰਹੀ ਉਸ ‘ਤੇ ਪਾਣੀ ਫਿਰ ਜਾਵੇਗਾ।

ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਲੁਧਿਆਣਾ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਹਸਪਤਾਲਾਂ ਵਿਚ 526 ਲੈਵਲ-3 ਅਤੇ 1387 ਲੈਵਲ-2 ਸਮੇਤ 1913 ਬੈਡ ਭਰੇ ਹੋਏ ਹਨ ਅਤੇ ਪ੍ਰਸ਼ਾਸਨ ਸੀ.ਐਚ.ਸੀ. ਜਵੱਦੀ ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਜਲਦ 100 ਹੋਰ ਬੈਡ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਬੈਡ ਲਗਾਉਣ ਦੀ ਵੀ ਯੋਜਨਾ ਬਣਾ ਰਿਹਾ ਹੈ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਹ ਰੁਝਾਨ ਇਸੇ ਤਰ੍ਹਾਂ ਰਿਹਾ।

ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਅਜੇ ਵੀ ਕੋਵਿਡ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰ ਰਹੇ, ਜਿਸ ਕਰਕੇ ਇਸਦਾ ਲਗਾਤਾਰ ਪਸਾਰ ਵੱਧ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀਆਂ ਹਾਲੀਆ ਹਦਾਇਤਾਂ ਬਾਰੇ ਲੋਕਾਂ ਵਿੱਚ ਭੰਬਲਭੂਸੇ ਦਰਮਿਆਨ ਜ਼ਰੂਰੀ/ਗੈਰ ਜ਼ਰੂਰੀ ਸ਼੍ਰੇਣੀ ਦੀਆਂ ਦੁਕਾਨਾਂ ਬਾਰੇ ਵੀ ਪ੍ਰਵਾਨਗੀ ਦਿੱਤੀ।

ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਜ਼ਰੂਰੀ ਵਸਤਾਂ ਦੇ ਵਪਾਰ ਦੀ ਖੁੱਲ ਹੈ ਜਿਸ ਵਿੱਚ ਦੁੱਧ, ਰੋਟੀ, ਸਬਜ਼ੀਆਂ, ਫਲ, ਡੇਅਰੀ, ਪੋਲਟਰੀ ਉਤਪਾਦ ਜਿਵੇਂ ਆਂਡੇ, ਮੀਟ, ਗ੍ਰੋਸਰੀ/ਕਰਿਆਨਾ, ਪੀ.ਡੀ.ਐਸ. ਦੁਕਾਨਾਂ, ਖਾਦ/ਖੇਤੀਬਾੜੀ ਮਸ਼ੀਨਰੀ/ਉਤਪਾਦ, ਪ੍ਰਚੂਨ/ਥੋਕ ਸ਼ਰਾਬ ਦੇ ਠੇਕੇ, ਹਾਰਡਵੇਅਰ ਦੀਆਂ ਦੁਕਾਨਾਂ, ਉਦਯੋਗਿਕ ਸਮਗਰੀ, ਸੰਦ/ਮੋਟਰ ਪਾਈਪਾਂ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਵੇਂ ਆਦੇਸ਼ਾਂ ਅਨੁਸਾਰ ਇਨ੍ਹਾਂ ਦੁਕਾਨਾਂ ਨੂੰ ਸ਼ਨੀਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹਫਤਾਵਾਰੀ ਕਰਫਿਊ ਤੋਂ ਇਲਾਵਾ ਬਾਕੀ ਦਿਨਾਂ ਵਿੱਚ ਸ਼ਾਮ 5 ਵਜੇ ਤੱਕ ਚੱਲਣ ਦੀ ਆਗਿਆ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਪਾਬੰਦੀਆਂ ਸਭ ਤੋਂ ਘਾਤਕ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਹਰ ਹੀਲੇ ਘਰ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ।

ਬੈਂਕ ਦੇ ਸਟਾਫ, ਵਪਾਰੀਆਂ ਅਤੇ ਹੋਰਾਂ ਨੂੰ ਫਰੰਟਲਾਈਨ ਕਰਮਚਾਰੀਆਂ ਬਾਰੇ ਵਿਚਾਰ ਕਰਕੇ ਟੀਕਾਕਰਨ ਸੰਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ, ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਆਗਿਆ ਦਿੱਤੀ ਚੁੱਕੀ ਹੈ ਜਦੋਂ ਟੀਕਾਕਰਨ ਕੈਂਪ ਲਗਾਏ ਗਏ ਸਨ ਪਰ ਉਨ੍ਹਾਂ ਵੱਲੋਂ ਭਰਵਾਂ ਹੁੰਗਾਰਾ ਨਾ ਦਿੱਤਾ ਗਿਆ, ਇਸ ਲਈ ਹੁਣ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...