Tuesday, April 16, 2024

ਵਾਹਿਗੁਰੂ

spot_img
spot_img

ਡੇਂਗੂ ਦੇ ਟਾਕਰੇ ਲਈ ਸਰਗਰਮੀ ਨਾਲ ਕੰਮ ਕਰਨ ਸਿਵਲ ਸਰਜਨ, ਨਹੀਂ ਤਾਂ ਤਬਾਦਲੇ ਲਈ ਤਿਆਰ ਰਹਿਣ: ਉਮ ਪ੍ਰਕਾਸ਼ ਸੋਨੀ

- Advertisement -

ਯੈੱਸ ਪੰਜਾਬ
ਚੰਡੀਗੜ, 21 ਅਕਤੂਬਰ, 2021 –
ਲੋਕਾਂ ਨੂੰ ਡੇਂਗੂ ਕੰਟਰੋਲ ਕਰਨ ਸਬੰਧੀ ਯਤਨਾਂ ਵਿੱਚ ਸਾਮਲ ਹੋਣ ਦਾ ਸੱਦਾ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ, ਜਿਨਾਂ ਕੋਲ ਸਿਹਤ ਵਿਭਾਗ ਵੀ ਹੈ, ਨੇ ਲੋਕਾਂ ਨੂੰ ਸੂਬੇ ਵਿੱਚ ਲਗਾਤਾਰ ਹਰ ਐਤਵਾਰ ਨੂੰ ‘ਡ੍ਰਾਈ-ਡੇ‘ ਮਨਾਉਣ ਲਈ ਕਿਹਾ। ਉਨਾਂ ਕਿਹਾ, “ਡੇਂਗੂ ਦੇ ਵਾਧੇ ਨੂੰ ਰੋਕਣ ਲਈ, ਇਹ ਲਾਜਮੀ ਹੈ ਕਿ ਲੋਕ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਪਾਣੀ ਦੇ ਸਾਰੇ ਡੱਬਿਆਂ ਨੂੰ ਸਾਫ ਕਰਨ ਅਤੇ ਲਾਰਵੇ ਦੇ ਪ੍ਰਜਨਨ ਚੱਕਰ ਨੂੰ ਤੋੜਨ।”

ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਮਹਾਂਮਾਰੀ ਵਿਗਿਆਨੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਡੇਂਗੂ ਦੇ ਫੈਲਾਅ ਦੀ ਸਥਿਤੀ ਅਤੇ ਕੀਤੇ ਗਏ ਨਿਯੰਤਰਣ ਉਪਾਵਾਂ ਦੀ ਸਮੀਖਿਆ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ 12,80,645 ਘਰਾਂ ਵਿੱਚ ਡੇਂਗੂ ਸਬੰਧੀ ਜਾਂਚ ਕੀਤੀ ਗਈ ਹੈ ਅਤੇ 21,683 ਘਰਾਂ ਵਿੱਚ ਮੱਛਰਾਂ ਦੀ ਪੈਦਾਵਾਰ ਸਬੰਧੀ ਰਿਪੋਰਟ ਸਾਹਮਣੇ ਆਈ ਹੈ।

ਉਹਨਾਂ ਅੱਗੇ ਕਿਹਾ ਕਿ ਇਸ ਲਈ, ਇਹ ਲਾਜਮੀ ਹੈ ਕਿ ਲੋਕ ਆਪਣੇ ਘਰਾਂ ਵਿੱਚ ਪਾਣੀ ਦੇ ਜਮਾਂ ਹੋਣ ਸਬੰਧੀ ਸੁਚੇਤ ਰਹਿਣ। ਵੱਧ ਤੋਂ ਵੱਧ ਲੋਕਾਂ ਨੂੰ ਡਰਾਈ-ਡੇਅ ਮਨਾਉਣ ਵਿੱਚ ਸ਼ਾਮਲ ਕਰਨ ਲਈ ਡਰਾਈ-ਡੇ ਸੁੱਕਰਵਾਰ ਦੀ ਥਾਂ ਐਤਵਾਰ ਤੱਕ ਮਨਾਉਣਾ ਜਰੂਰੀ ਹੈ ਕਿਉਂਕਿ ਕੰਮਕਾਜੀ ਲੋਕਾਂ ਲਈ ਹਫਤੇ ਦੇ ਅੰਤ ਵਿੱਚ ਸਫਾਈ/ਡੱਬੇ ਖਾਲੀ ਕਰਨ ਲਈ ਸਮਾਂ ਕੱਢਣਾ ਸੌਖਾ ਹੁੰਦਾ ਹੈ।

ਇਸ ਦੇ ਨਾਲ ਹੀ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਹੁਣ ਸੁੱਕਰਵਾਰ ਦੀ ਬਜਾਇ ਐਤਵਾਰ ਨੂੰ ਡਰਾਈ ਡੇ ਮਨਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਇਸ ਨਾਲ ਲਾਰਵਾ ਪ੍ਰਜਨਨ ਨਿਰੀਖਣ ਟੀਮਾਂ ਨੂੰ ਵੱਧ ਤੋਂ ਵੱਧ ਘਰਾਂ ਤੱਕ ਪਹੁੰਚ ਬਣਾਉਣ ਵਿੱਚ ਸਹਾਇਤਾ ਮਿਲੇਗੀ ਕਿਉਂਕਿ ਹਫਤੇ ਦੇ ਕਿਸੇ ਹੋਰ ਦਿਨ ਦੇ ਮੁਕਾਬਲੇ ਐਤਵਾਰ ਨੂੰ ਲਾਰਵਾ ਪ੍ਰਜਨਨ ਜਾਂਚ ਲਈ ਵਧੇਰੇ ਲੋਕ ਘਰ ਮੌਜੂਦ ਹੋਣਗੇ।

ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ, ਉਪ ਮੁੱਖ ਮੰਤਰੀ ਨੇ ਕਿਹਾ, “ਅਸੀਂ ਡੇਂਗੂ ਕੰਟਰੋਲ ਸਬੰਧੀ ਉਪਾਅ ਤੇਜ ਕਰ ਦਿੱਤੇ ਹਨ। ਲਾਰਵਾ ਪ੍ਰਜਨਨ ਜਾਂਚ ਵਿੱਚ ਤੇਜੀ ਲਿਆਂਦੀ ਗਈ ਹੈ; ਪ੍ਰਜਨਨ ਜਾਂਚਕਰਤਾਵਾਂ ਦੀ ਸਮਰੱਥਾ ਲਗਭਗ ਦੋ ਗੁਣਾ ਵਧਾ ਦਿੱਤੀ ਗਈ ਹੈ।“

ਉਹਨਾਂ ਅੱਗੇ ਦੱਸਿਆ ਕਿ ਮੌਜੂਦਾ 480 ਪ੍ਰਜਨਨ ਜਾਂਚਕਰਤਾਵਾਂ ਦੇ ਸਹਿਯੋਗ ਲਈ 220 ਨਵੇਂ ਪ੍ਰਜਨਨ ਜਾਂਚਕਰਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਹਰੇਕ ਜਲਿੇ ਵਿੱਚ ਵਾਧੂ ਪ੍ਰਜਨਨ ਜਾਂਚਕਰਤਾਵਾਂ ਨੂੰ ਡੇਂਗੂ ਦੇ ਫੈਲਾਅ ਅਤੇ ਜਿਲੇ ਦੇ ਭੂਗੋਲਿਕ ਖੇਤਰ ਦੇ ਅਨੁਪਾਤ ਅਨੁਸਾਰ ਤਾਇਨਾਤ ਕੀਤਾ ਗਿਆ ਹੈ। ਲਾਰਵੀਸਾਈਡ ਅਤੇ ਕੀਟਨਾਸ਼ਕਾਂ ਦੀ ਵੰਡ ਨੂੰ ਵੀ ਤੇਜ ਕੀਤਾ ਗਿਆ ਹੈ ਅਤੇ ਸੂਬੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਵਧਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ, ਨਗਰ ਨਿਗਮ/ਕਮੇਟੀਆਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ ਨਿਰੀਖਣ ਟੀਮਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਫੌਗਿੰਗ ਅਤੇ ਛਿੜਕਾਅ ਵਿੱਚ ਸਹਾਇਤਾ ਕਰ ਰਹੇ ਹਨ। ਡੇਂਗੂ ਦੇ ਹੌਟਸਪੌਟ ਅਤੇ ਸੰਭਾਵਤ ਉੱਚ ਜੋਖਮ ਵਾਲੇ ਖੇਤਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਦੇ ਕੰਟਰੋਲ ਲਈ ਲੋੜੀਂਦੇ ਯਤਨ ਜਾਰੀ ਹਨ।

ਜਾਂਚ ਅਤੇ ਇਲਾਜ ਦੇ ਯਤਨਾਂ ਨੂੰ ਵੀ ਮਜਬੂਤ ਕੀਤਾ ਗਿਆ ਹੈ। ਡੇਂਗੂ ਡਾਇਗਨੌਸਟਿਕ ਕਿੱਟਾਂ ਦੀ ਲੋੜੀਂਦੀ ਸਪਲਾਈ ਉਪਲਬਧ ਕਰਵਾਈ ਜਾ ਰਹੀ ਹੈ। ਲਗਭਗ 28,000 ਟੈਸਟ ਕੀਤੇ ਗਏ ਹਨ ਜਿਸ ਦੇ ਸਿੱਟੇ ਵਜੋਂ ਡਾਕਟਰੀ ਦਖਲ ਨਾਲ ਤਕਰੀਬਨ ਦਸ ਹਜਾਰ ਡੇਂਗੂ ਪਾਜੇਟਿਵ ਕੇਸਾਂ ਦਾ ਪਤਾ ਲਗਾਇਆ ਗਿਆ ਹੈ। ਉਨਾਂ ਦੱਸਿਆ ਕਿ ਲੋੜੀਂਦੇ ਹਸਪਤਾਲਾਂ ਵਿੱਚ ਪੂਰੀ ਤਰਾਂ ਲੈਸ ਡੈਡੀਕੇਟਡ ਡੇਂਗੂ ਵਾਰਡ ਸਥਾਪਤ ਕੀਤੇ ਗਏ ਹਨ।

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਹਫਤੇ ਦੇ ਮੁਕਾਬਲੇ ਇਸ ਹਫਤੇ ਕੁਝ ਜਿਲਿਆਂ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਕੁਝ ਘਟੀ ਹੋਈ ਪਾਈ ਗਈ ਹੈ ਜੋ ਕਿ ਚੰਗਾ ਸੰਕੇਤ ਹੈ ਪਰ “ ਅਸੀਂ ਉਦੋਂ ਤੱਕ ਨਿਰੰਤਰ ਯਤਨ ਜਾਰੀ ਰੱਖਾਂਗੇ ਜਦੋਂ ਤੱਕ ਪੂਰੇ ਸੂਬੇ ਵਿੱਚ ਡੇਂਗੂ ਨੂੰ ਸਫਲਤਾਪੂਰਵਕ ਰੋਕ ਨਹੀਂ ਲੈਂਦੇ ।’’

ਉਪ ਮੁੱਖ ਮੰਤਰੀ ਨੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਸਥਾਨਕ ਮੈਂਬਰਾਂ ਅਤੇ ਸਥਾਨਕ ਟੀਵੀ/ ਰੇਡੀਓ ਚੈਨਲਾਂ ਨੂੰ ਜਾਣਕਾਰੀ ਦੇਣ ਅਤੇ ਜਾਗਰੂਕਤਾ ਫੈਲਾਉਣ ਵਿੱਚ ਸ਼ਾਮਲ ਕਰਨ ਅਤੇ ਬ੍ਰੀਡਿੰਗ ਚੈਕਿੰਗ, ਛਿੜਕਾਅ ਅਤੇ ਫੌਗਿੰਗ, ਨਿਰੰਤਰ ਜਾਰੀ ਰੱਖਣ। ਉਨਾਂ ਸਾਰੇ ਸਿਵਲ ਸਰਜਨਾਂ ਨੂੰ ਸਪੱਸ਼ਟ ਕੀਤਾ ਕਿ “ਕ੍ਰਾਈਸਿਸ ਮੈਨੇਜਮੈਂਟ ਮੋਡ ਵਿੱਚ ਸਰਗਰਮੀ ਨਾਲ ਕੰਮ ਕਰੋ ਨਹੀਂ ਤਾਂ ਤਬਾਦਲੇ ਲਈ ਤਿਆਰ ਰਹੋ।’’

ਇਸ ਮੌਕੇ ਸਿਹਤ ਸਕੱਤਰ ਵਿਕਾਸ ਗਰਗ ਅਤੇ ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...