Thursday, April 25, 2024

ਵਾਹਿਗੁਰੂ

spot_img
spot_img

ਡੇਂਗੂ ਵਿਰੁੱਧ ਲੜਾਈ ਵਿਚ ਐਸ.ਟੀ.ਐਫ. ਦੇ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਸਾਂਝੇ ਯਤਨ ਕੀਤੇ ਜਾ ਰਹੇ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਅਕਤੂਬਰ, 2020 –
ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵੱਲੋਂ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਡੇਂਗੂ ਵਿਰੁੱਧ ਮੁਹਿੰਮ ਵਿਚ ਹਿੱਸਾ ਚਾਹੀਦਾ ਹੈ ਕਿਉਂਜੋ ਡੇਂਗੂ ਦੇ ਫੈਲਣ ਦਾ ਸਮਾਂ ਨਵੰਬਰ ਅਤੇ ਦਸੰਬਰ ਦੇ ਅਰੰਭ ਤੱਕ ਚਲਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਵਲੋਂ ਜਨਵਰੀ ਤੋਂ ਹੁਣ ਤੱਕ ਡੇਂਗੂ ਦੇ 10,890 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚੋਂ 4692 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬੁਖ਼ਾਰ ਦੇ ਹਰੇਕ ਮਾਮਲੇ ਦੀ ਰਿਪੋਰਟ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਖ਼ਾਸਕਰ ਜਦੋਂ ਸੂਬਾ ਪਹਿਲਾਂ ਹੀ ਕੋਵਿਡ-19 ਮਹਾਂਮਾਰੀ ਨਾਲ ਲੜ ਰਿਹਾ ਹੈ ਜਿਸ ਤਹਿਤ ਵੱਖ-ਵੱਖ ਬਿਮਾਰੀਆਂ ਦੇ ਲੱਛਣ ਮੇਲ ਖਾਂਦੇ ਹਨ।

ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਕੀਤਾ ਜਾ ਸਕਦਾ ਹੈ ਕਿਉਂਕਿ ਮੱਛਰਾਂ ਦਾ ਪ੍ਰਜਨਨ ਮੁੱਖ ਤੌਰ ਤੇ ਘਰਾਂ ਅਤੇ ਦਫਤਰਾਂ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਐਵਰੀ ਫਰਾਈਡੇਅ-ਡਰਾਈ ਡੇਅ” ਦੀ ਘੋਸ਼ਣਾ ਕੀਤੀ ਹੈ ਜਿਸਦਾ ਅਰਥ ਹੈ ਕਿ ਹਫ਼ਤੇ ਵਿਚ ਇਕ ਵਾਰ ਪਾਣੀ ਦੇ ਡੱਬਿਆਂ ਆਦਿ ਨੂੰ ਖਾਲੀ ਅਤੇ ਸਾਫ਼ ਕਰਕੇ ਡੇਂਗੂ ਦੀ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਡੇਂਗੂ ਦੇ ਬਹੁਤੇ ਮਾਮਲੇ ਸੂਬੇ ਦੇ ਸ਼ਹਿਰੀ ਇਲਾਕਿਆਂ ਵਿੱਚ ਸਾਹਮਣੇ ਆ ਰਹੇ ਹਨ ਜਿਥੇ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਨਾਂ, ਫੁੱਲਾਂ ਦੇ ਗਮਲੇ ਅਤੇ ਫਾਲਤੂ ਸਮਾਨ ਵਿੱਚ ਮੱਛਰ ਦਾ ਪ੍ਰਜਨਨ ਸਭ ਤੋਂ ਵੱਧ ਹੁੰਦਾ ਹੈ।

ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਖ਼ਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ ਤਾਂ ਜੋ ਡੇਂਗੂ ਕਾਰਨ ਹੋਈ ਬਿਮਾਰੀ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਪਲੇਟਲੇਟ ਦੀ ਘਾਟ ਦਾ ਇਕਲੌਤਾ ਕਾਰਨ ਨਹੀਂ ਹੈ ਅਤੇ ਇਸ ਨਾਲ ਘਬਰਾਉਣਾ ਨਹੀਂ ਚਾਹੀਦਾ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਹੂਲਤਾਂ ਉਪਲਬਧ ਹਨ।

ਉਹਨਾਂ ਅੱਗੇ ਕਿਹਾ ਕਿ ਜੇਕਰ ਡੇਂਗੂ ਦਾ ਕੋਈ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਲੋਕਾਂ ਨੂੰ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਕੋਲ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਸਥਾਨਕ ਸਰਕਾਰਾਂ ਵਿਭਾਗ ਵਲੋਂ ਉਸ ਇਲਾਕੇ ਵਿਚ ਸਪਰੇਅ ਅਤੇ ਫੌਗਿੰਗ ਕੀਤੀ ਜਾ ਸਕੇ।

ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ ਕਿਉਂਜੋ ਡੇਂਗੂ ਦਾ ਕਾਰਨ ਬਣਨ ਵਾਲਾ ਮੱਛਰ ਅਤੇ ਚਿਕਨਗੁਨੀਆ (ਏਡੀਜ਼) ਸਿਰਫ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਅਤੇ ਸਿਰਫ ਦਿਨ ਦੇ ਸਮੇਂ ਲੜਦੇ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...