Saturday, April 20, 2024

ਵਾਹਿਗੁਰੂ

spot_img
spot_img

ਡੇਰਾ ਪ੍ਰੇਮੀ ਕਤਲਕਾਂਡ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ: ਕੋਟਕਪੂਰਾ ਦੇ ਨਾਮ ਚਰਚਾ ਘਰ ਅਤੇ ਮੈਜਿਕ ਸੁਪਰ ਪੁਆਇੰਟ ਅੱਗੇ ਪੁਲਿਸ ਨੇ ਪਹਿਰਾ ਸਖ਼ਤ ਕੀਤਾ

- Advertisement -

ਯੈੱਸ ਪੰਜਾਬ
ਕੋਟਕਪੂਰਾ, 4 ਦਸੰਬਰ, 2021 (ਦੀਪਕ ਗਰਗ)
ਪੰਜਾਬ ਦੇ ਗਿੱਦੜਬਾਹਾ ਦੇ ਪਿੰਡ ਭੂੰਦੜ ਵਿੱਖੇ ਡੇਰਾ ਸੱਚਾ ਸੌਦਾ ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਸ ਤਾਇਨਾਤ ਰਹੀ।

ਪੁਲੀਸ ਦੀ ਇਹ ਮੁਸਤੈਦੀ ਕੋਟਕਪੂਰਾ, ਫਰੀਦਕੋਟ ਅਤੇ ਬਠਿੰਡਾ ਵਿੱਚ ਜ਼ਿਆਦਾ ਦੇਖਣ ਨੂੰ ਮਿਲੀ ਹੈ। ਕੋਟਕਪੂਰਾ ਦੇ ਨਾਮ ਚਰਚਾ ਘਰ ਅਤੇ ਮੈਜਿਕ ਸੁਪਰ ਪੁਆਇੰਟ ਅੱਗੇ ਅੱਜ ਪੁਲਿਸ ਦਾ ਸੱਖਤ ਪਹਿਰਾ ਵੇਖਿਆ ਜਾ ਰਿਹਾ ਹੈ।

ਕਿਉਂਕਿ ਡੇਰਾ ਸੱਚਾ ਸੌਦਾ ਨੂੰ ਲੈ ਕੇ ਜ਼ਿਆਦਾਤਰ ਵਿਵਾਦ ਇਨ੍ਹਾਂ ਇਲਾਕਿਆਂ ‘ਚ ਹੀ ਹੁੰਦੇ ਰਹੇ ਹਨ, ਜਿਸ ਕਾਰਨ ਪੁਲਸ ਵਲੋਂ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਅਜੇ ਤੱਕ ਕਿਸੇ ਨੇ ਚਰਨਦਾਸ ਦੇ ਕਤਲ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਅਤੇ ਨਾ ਹੀ ਕਾਤਲਾਂ ਬਾਰੇ ਪੁਲਿਸ ਨੂੰ ਕੋਈ ਸੁਰਾਗ ਮਿਲਿਆ ਹੈ। ਚਰਨਦਾਸ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਪੁਲਿਸ ਨੇ 2015 ਵਿੱਚ ਪਿੰਡ ਬੁਰਜ ਜਵਾਹਰ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਪੰਜ ਡੇਰਾ ਪ੍ਰੇਮੀਆਂ ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਕੋਟਕਪੂਰਾ ਦੇ ਪ੍ਰਦੀਪ ਸਿੰਘ, ਫਰੀਦਕੋਟ ਦੇ ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਅਤੇ ਇੱਕ ਹੋਰ ਮੁਲਜ਼ਮ ਸੁਖਵਿੰਦਰ ਸਿੰਘ ਸੰਨੀ ਨੂੰ ਨਾਮਜ਼ਦ ਕੀਤਾ ਸੀ। ਹੈ। ਇਹ ਸਾਰੇ ਹੁਣ ਜ਼ਮਾਨਤ ‘ਤੇ ਬਾਹਰ ਹਨ। ਪੁਲਿਸ ਵਲੋਂ ਦੇਰ ਰਾਤ ਤੱਕ ਸਾਰਿਆਂ ਦੇ ਘਰਾਂ ਦੇ ਬਾਹਰ ਪੁਲਿਸ ਪਹਿਰਾ ਲਾਇਆ ਗਿਆ ਸੀ। ਉਨ੍ਹਾਂ ਨੂੰ ਪਹਿਲਾਂ ਹੀ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਜਿਸ ਨੂੰ ਹੋਰ ਸਖ਼ਤ ਕੀਤਾ ਗਿਆ ਹੈ।

ਪੁਲਿਸ ਵਲੋਂ ਪੰਜਾਬ ਦੇ ਸਾਰੇ ਨਾਮ ਚਰਚਾ ਘਰਾਂ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਰੱਖਿਆ ਗਿਆ ਹੈ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਦੇਰ ਰਾਤ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਨਿੱਜੀ ਤੌਰ ’ਤੇ ਜਾਇਜ਼ਾ ਲਿਆ ਗਿਆ ਹੈ। ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਨੂੰ ਡੇਰਾ ਪ੍ਰੇਮੀਆਂ ਅਤੇ ਵਿਵਾਦਾਂ ਵਿਚ ਘਿਰੇ ਡੇਰਾ ਪ੍ਰੇਮੀਆਂ ਦੇ ਘਰਾਂ ‘ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਕੋਟਕਪੂਰਾ ਦੇ ਡੀਐਸਪੀ ਰਮਨ ਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਬੇਅਦਬੀ ਕਾਂਡ ਵਿੱਚ ਨਾਮਜਦ ਮੁਲਜਮ ਡੇਰਾ ਪ੍ਰੇਮੀਆਂ ਨੂੰ ਪਹਿਲਾਂ ਹੀ ਸੱਖਤ ਸੁਰੱਖਿਆ ਮੁੱਹਈਆ ਕਰਵਾਈ ਗਈ ਹੈ। ਹਾਈਅਲਰਟ ਦੇ ਚਲਦੇ ਇਹਨਾਂ ਦੇ ਰਿਹਾਇਸ਼ੀ ਏਰੀਏ ਦੇ ਆਸ ਪਾਸ ਭੀ ਨਿਗਰਾਨੀ ਸੱਖਤ ਕਰ ਦਿੱਤੀ ਗਈ ਹੈ ਅਤੇ ਲਗਾਤਾਰ ਪੁਲਿਸ ਗਸ਼ਤ ਕਰ ਰਹੀ ਹੈ। ਇਸ ਤੋਂ ਬਿਨਾਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਵੱਧਾ ਦਿੱਤੀ ਗਈ ਹੈ।

ਹੁਣ ਤੱਕ ਮਾਰੇ ਗਏ ਡੇਰਾ ਪ੍ਰੇਮੀ
13 ਜੂਨ 2016 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਡੇਰਾ ਪ੍ਰੇਮੀ ਗੁਰਦੇਵ ਸਿੰਘ ‘ਤੇ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਅਤੇ 5 ਦਿਨਾਂ ਬਾਅਦ ਡੀਐਮਸੀ ਵਿੱਚ ਉਸ ਦੀ ਮੌਤ ਹੋ ਗਈ ਸੀ।

22 ਜੂਨ, 2019 ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ (49) ਵਾਸੀ ਕੋਟਕਪੂਰਾ ਦਾ ਦੋ ਹੋਰ ਕੈਦੀਆਂ ਵੱਲੋਂ ਲੋਹੇ ਦੀਆਂ ਸਲਾਖਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ।

20 ਨਵੰਬਰ 2020 ਨੂੰ ਪੰਜਾਬ ਦੇ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਕਸਬਾ ਭਗਤਾ ਭਾਈਕਾ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦੁਕਾਨ ਵਿੱਚ ਬੈਠੇ ਇੱਕ ਡੇਰਾ ਪ੍ਰੇਮੀ ਦਾ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਚਾਰ ਵਾਰ ਫਾਇਰ ਕੀਤੇ। ਮ੍ਰਿਤਕ ਦੀ ਪਛਾਣ ਮਨੋਹਰ ਲਾਲ (55) ਵਜੋਂ ਹੋਈ ਹੈ।

3 ਦਸੰਬਰ 2021 ਨੂੰ ਪਿੰਡ ਭੂੰਦੜ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਚਰਨਦਾਸ ਨਾਂ ਦੇ ਵਿਅਕਤੀ ਨੂੰ ਦੁਕਾਨ ਅੰਦਰ ਦਾਖਲ ਹੋ ਕੇ ਦੋ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ, ਜਿਸ ਨੂੰ ਬਠਿੰਡਾ ਦੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...