Thursday, April 25, 2024

ਵਾਹਿਗੁਰੂ

spot_img
spot_img

ਡੇਰਾ ਬਾਬਾ ਨਾਨਕ ਉਤਸਵ: ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਗੁਰਬਾਨੀ ਦਾ ਇਲਾਹੀ ਕੀਰਤਨ ਕੀਤਾ ਗਿਆ

- Advertisement -

ਚੰਡੀਗੜ੍ਹ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਉਤਸਵ ਦੇ ਤੀਜੇ ਦਿਨ ਸੁਰ ਮੰਡਲ ਭਾਈ ਮਰਦਾਨਾ ਰਾਗ ਦਰਬਾਰ ਵਿਖੇ ਗੁਰੂ ਦੀ ਬਾਣੀ ਦੇ ਇਲਾਹੀ ਕੀਰਤਨ ਦੀ ਸ਼ੁਰੂਆਤ ਹੋਈ, ਜਿਸ ਵਿੱਚ ਵਿਸ਼ਵ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਰੱਬੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਗਤ ਵਿੱਚ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਵਾਈ ਅਤੇ ਸੰਗਤਾਂ ਵਿੱਚ ਬੈਠ ਕੇ ਕੀਰਤਨ ਸਰਵਨ ਕੀਤਾ। ਇਸ ਮੌਕੇ ਸੰਤ ਸਮਾਜ ਦੇ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਨੁਮਾਇੰਦੇ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ

ਇਸ ਮੌਕੇ ਭਾਈ ਰਣਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਸ਼ਰਨ ਸਿੰਘ ਜਵੱਧੀ ਜੱਥਾ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਭਾਈ ਰਣਜੋਧ ਸਿੰਘ ਤੇ ਸਾਥੀ ਹਰੀਕੇ ਪੱਤਣ ਵੱਲੋਂ ਸ਼ਬਦ ‘ਫਿਰ ਬਾਬਾ ਆਇਆ ਕਰਤਾਰਪੁਰ’, ਡਾ. ਗੁਰਿੰਦਰ ਕੌਰ ਦਿੱਲੀ ਵਾਲੇ ਅਤੇ ਸਾਥੀਆਂ ਵੱਲੋਂ ਰਾਗ ਸੁੱਧ ਸਾਰੰਗ ਵਿੱਚ ‘ਕਲ ਤਾਰਨ ਗੁਰੂ ਨਾਨਕ ਆਇਆ’ ਸ਼ਬਦ ਦਾ ਗਾਇਨ ਕੀਤਾ। ਇਸ ਉਪਰੰਤ ਬੀਬੀ ਜਸਲੀਨ ਕੌਰ ਰਾਗ ਗਾਉੜੀ ਵਿੱਚ ‘ਮੈਂ ਬੰਜਾਰਣ ਰਾਮ ਕੀ’ ਅਤੇ ‘ਬਾਬਾ ਆਖੇ ਕਾਜ਼ੀਆਂ’ ਸ਼ਬਦ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।

ਉਸਤਾਦ ਗੁਰਮੀਤ ਸਿੰਘ ਦਿੱਲੀ ਵਾਲੇ ਸੰਤ ਖ਼ਾਲਸਾ ਵੱਲੋਂ ਰਾਗ ਪ੍ਰਭਾਤੀ ਅਤੇ ਰਾਗ ਕਿਰਵਾਨੀ ਵਿੱਚ ‘ਕਿਆ ਕਹੀਐ ਸਰਬੇ ਰਹਿਆ ਸਮਾਇ, ਜੋ ਕਿਛ ਵਰਤੇ ਸਬ ਤੇਰੀ ਰਜਾਇ ਅਤੇ ‘ ਇੱਕ ਬਾਬਾ ਅਕਾਲ ਰੂਪ, ਦੂਜਾ ਰਬਾਬੀ ਮਰਦਾਨਾ ਰਾਹੀਂ ਸੰਗਤਾਂ ਵਿੱਚ ਆਪਣੀ ਹਾਜ਼ਰੀ ਲਗਵਾਈ।

ਇਸ ਮੌਕੇ ਸੰਗਤਾਂ ਦੇ ਵਿਸਾਲ ਇੱਕਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਸਮਾਗਮ ਵਿੱਚ ਪੁੱਜੇ ਸੰਤ ਮਹਾਂ ਪੁਰਸ਼ਾਂ, ਕੀਰਤਨੀ ਜੱਥਿਆਂ ਅਤੇ ਸਮੂਹ ਸੰਗਤਾਂ ਦਾ ਸਮਾਗਮ ਵਿੱਚ ਪੁੱਜਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਤੇ ਫ਼ਖਰ ਵਾਲੀ ਗੱਲ ਹੈ ਕਿ ਅਸੀਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਆਲਮੀ ਪੱਧਰ ‘ਤੇ ਮਨਾ ਰਹੇ ਹਾਂ ਅਤੇ ਗੁਰੂ ਮਹਾਰਾਜ ਦੀ ਕਿਰਪਾ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲਣ ਦੇ ਸ਼ੁਕਰਾਨੇ ਵਜੋਂ ਅਸੀਂ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ‘ਤੇ ਡੇਰਾ ਬਾਬਾ ਨਾਨਕ ਉਤਸਵ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਸਮਾਗਮ 11 ਨਵੰਬਰ ਰਾਤ ਤੱਕ ਚੱਲਣਗੇ ਅਤੇ ਸੰਗਤਾਂ ਨੂੰ ਇਸ ਵਿੱਚ ਵੱਧ ਤੋਂ ਵੱਧ ਹਾਜ਼ਰੀ ਲਗਵਾਉਣੀ ਚਾਹੀਦੀ ਹੈ।

ਇਸ ਮੌਕੇ ਪ੍ਰਧਾਨ ਸੰਤ ਸਮਾਜ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੋਹਣ ਸਿੰਘ, ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕਾਦਮੀ ਤੇ ਸੁਰ ਅਭਿਆਸ ਜੰਡਿਆਲਾ ਗੁਰੂ, ਸੰਤ ਰਣਜੀਤ ਸਿੰਘ ਡੇਰਾ ਸੰਤਪੁਰਾ, ਬਾਬਾ ਫਤਿਹ ਸਿੰਘ ਤਰਨਾ ਦਲ ਹੁਸਿਆਰਪੁਰ ਦੇ ਮੁਖੀ ਬਾਬਾ ਗੁਰਦੇਵ ਸਿੰਘ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਹੀ ਬਾਣੀ ਦਾ ਗੁਣਗਾਨ ਸਰਵਨ ਕਰਨ ਆਈ ਸੰਗਤ ਹਾਜ਼ਰ ਸੀ। ਸਟੇਜ ਸੰਚਾਲਨ ਸ. ਤਰੁਨਦੀਪ ਸਿੰਘ ਟੀਮ ਫ਼ਤਿਹ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਬਾਖ਼ੂਬੀ ਕੀਤਾ ਗਿਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...