Thursday, April 25, 2024

ਵਾਹਿਗੁਰੂ

spot_img
spot_img

ਡੇਰਾ ਬੱਸੀ ਵਿੱਚ ਨੌਜਵਾਨ ’ਤੇ ਗੋਲੀ ਚਲਾਉਣ ਅਤੇ ਕੁੜੀਆਂ ਨਾਲ ਕੁੱਟਮਾਰ ਕਰਨ ਵਾਲਾ ਸਬ-ਇੰਸਪੈਕਟਰ ਮੁੱਅਤਲ, ਮਾਮਲਾ ਦਰਜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜੂਨ, 2022:
ਡੇਰਾ ਬੱਸੀ ਦੀ ਇਕ ਮਾਰਕੀਟ ਵਿੱਚ ਐਤਵਾਰ ਰਾਤ ਨੂੰ ਇਕ ਨੌਜਵਾਨ ’ਤੇ ਗੋਲੀ ਚਲਾਉਣ ਅਤੇ ਕੁੜੀਆਂ ਨਾਲ ਕੁੱਟ ਮਾਰ ਕਰਨ ਵਾਲੇ ਇਕ ਸਬ ਇੰਸਪੈਕਟਰ ਨੂੰ ਮੁਅੱਤਲ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਐੱਸ.ਐਸ.ਪੀ ਨੇ ਮੁਬਾਰਕਪੁਰ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੱਦਰ ਸਿੰਘ ਅਤੇ ਤਿੰਨੋ ਹੋਰ ਮੁਲਾਜ਼ਮਾਂ ਦੇ ਖਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ ਹਨ।

ਸੀਨੀਅਰ ਪੁਲਿਸ ਕਪਤਾਨ ਮੋਹਾਲੀ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਮੰਗਲਵਾਰ ਨੂੰ ਸਬ ਇੰਸਪੈਕਟਰ ਬਲਵਿੰਦਰ ਸਿੱਘ ਦੇ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਅਤੇ ਉਸਨੂੰ ਮੁਅੱਤਲ ਵੀ ਕਰਕੇ ਉਸਨੂੰ ਲਾਈਨ ਹਾਜ਼ਰ ਵੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਹਿਤੇਸ਼ ਕੁਮਾਰ ਨਾਂਅ ਦੇ ਇਕ ਨੌਜਵਾਨ ਦੀ ਲੱਤ ’ਤੇ ਗੋਲੀ ਲੱਗੀ ਸੀ ਅਤੇ ਦੋਹਾਂ ਕੁੜੀਆਂ ਦੇ ਵੀ ਸੱਟਾਂ ਲੱਗੀਆਂ ਸਨ ਜਿਹੜੇ ਹੁਣ ਹਸਪਤਾਲ ਵਿੱਚ ਇਲਾਜ ਅਧੀਨ ਹਨ। ਇਸ ਮੌਕੇ ਗੋਲੀ ਚੱਲ ਜਾਣ ਤੋਂ ਬਾਅਦ ਭੜਕੇ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ ਸੀ।

ਇਸ ਮਾਮਲੇ ਦੀ ਜਾਂਚ ਲਈ ਐਸ.ਪੀ. ਹੈਡਕੁਆਰਟਰ ਦੀ ਅਗਵਾਈ ਹੇਠ ਇਕ ਤਿੰਨ ਮੈਂਬਰੀ ਐਸ.ਆਈ.ਟੀ.ਦਾ ਗਠਨ ਕੀਤਾ ਗਿਆ ਹੈ ਜਿਸ ਦੇ ਮੈਂਬਰ ਸ:ਗੁਰਬਖ਼ਸ਼ੀਸ਼ ਸਿੰਘ ਡੀ.ਐਸ.ਪੀ. ਮੁਹਾਲੀ ਦਾ ਕਹਿਣਾ ਹੈ ਕਿ ਵੀਡੀਓ ਅਤੇ ਮੌਕੇ ਦੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਕ ਬੈਗ ਚੈੱਕ ਕਰਨ ਲਈ ਸਬ-ਇੰਸਪੈਕਟਰ ਅਤੇ ਉਸਦੇ ਨਾਲ ਦੋ ਹੋਰ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਿਆ ਸੀ ਜਿਸ ’ਤੇ ਤਕਰਾਰ ਹੋ ਗਈ ਪਰ ਇਹ ਸਮਝਿਆ ਜਾਂਦਾ ਹੈ ਕਿ ਸਬ-ਇੰਸਪੈਕਟਰ ਨੂੰ ਜ਼ਾਬਤੇ ਤੋਂ ਕੰਮ ਲੈਣਾ ਚਾਹੀਦਾ ਸੀ।

ਇਸੇ ਸੰਬੰਧ ਵਿੱਚ ਡੇਰਾ ਬੱਸੀ ਥਾਣੇ ਵਿੱਚ ਸਬ-ਇੰਸਪੈਕਟਰ ਬਲਵਿੰਦਰ ਸਿੰਘ ਖਿਲਾਫ਼ ਧਾਰਾ 324, 354, 336 ਅਤੇ 509 ਤਹਿਤ ਐਫ.ਆਈ.ਆਰ.ਦਰਜ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...