Saturday, May 4, 2024

ਵਾਹਿਗੁਰੂ

spot_img
spot_img

ਡੋਮਿਨਵਸ ਗਰੁੱਪ ਦੇ ਯੂ.ਕੇ. ਅਧਾਰਿਤ ਉੱਦਮੀ ਸੁਖਪਾਲ ਸਿੰਘ ਆਹਲੂਵਾਲੀਆ ਵੱਲੋਂ ਪੰਜਾਬ ਵਿੱਚ 100 ਕਰੋੜ ਰੁਪਏ ਦੀ ਨਿਵੇਸ਼ ਯੋਜਨਾ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 8 ਸਤੰਬਰ, 2021 –
ਸੂਬੇ ਦੇ ਮੌਜੂਦਾ ਉਦਯੋਗਿਕ ਮਾਹੌਲ ਤੋਂ ਪ੍ਰਭਾਵਿਤ ਹੋ ਕੇ ਯੂ.ਕੇ. ਦੇ ਸਭ ਤੋਂ ਤੇਜ਼ੀ ਨਾਲ ਪ੍ਰਫੁੱਲਤ ਹੋ ਰਹੇ ਰੀਅਲ ਅਸਟੇਟ ਡਿਵੈਲਪਰ ਡੋਮਿਨਵਸ ਸਮੂਹ ਨੇ ਅੱਜ ਪੰਜਾਬ ਵਿੱਚ 100 ਕਰੋੜ ਰੁਪਏ ਦੇ ਨਿਵੇਸ਼ ਦੀ ਯੋਜਨਾ ਦਾ ਐਲਾਨ ਕੀਤਾ।

ਇਸ ਮੌਕੇ ਡੋਮਿਨਵਸ ਗਰੁੱਪ ਦੇ ਸੰਸਥਾਪਕ ਅਤੇ ਗੈਰ-ਕਾਰਜਕਾਰੀ ਚੇਅਰਮੈਨ ਸੁਖਪਾਲ ਸਿੰਘ ਆਹਲੂਵਾਲੀਆ ਨੇ ਇੱਥੇ ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸਿਹਤ, ਖੇਤੀਬਾੜੀ, ਸਿੱਖਿਆ, ਉਸਾਰੀ ਅਤੇ ਹੋਟਲ ਇੰਡਸਟਰੀ ਸਮੇਤ ਮੁੱਖ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪਛਾਣ ਕਰ ਰਹੇ ਹਾਂ ਤਾਂ ਜੋ ਭਾਰਤ ਵਿੱਚ ਨਿਵੇਸ਼ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੀ ਵਿਸ਼ਾਲ ਨਿਵੇਸ਼ ਸਮਰੱਥਾ ਦਾ ਲਾਭ ਉਠਾ ਕੇ ਰੋਜ਼ਗਾਰ ਦੇ ਮੌਕਿਆ ਵਿੱਚ ਵਾਧਾ ਅਤੇ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਬਿਹਤਰ ਬਣਾਇਆ ਜਾ ਸਕੇ।

ਮੁੱਖ ਮੰਤਰੀ, ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ (ਸੇਵਾਮੁਕਤ) ਨਾਲ ਪੰਜਾਬ ਦੇ ਦੌਰੇ ‘ਤੇ ਆਏ ਉੱਦਮੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਸ਼ੁਰੂ ਕੀਤੀਆਂ ਸਨਅਤੀ ਨੀਤੀਆਂ ਅਤੇ ਰਣਨੀਤੀਆਂ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਸ ਮਗਰੋਂ ਸ੍ਰੀ ਆਹਲੂਵਾਲੀਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੇ ਨਿਵੇਸ਼ ਨੂੰ ਵਧਾਉਣ ਸਬੰਧੀ ਯੋਜਨਾਵਾਂ ਬਾਰੇ ਜਾਣੂੰ ਕਰਵਾਉਣਗੇ।

ਬੋਰਡ ਆਫ਼ ਕੰਟੀਨੈਂਟਲ ਇੰਜਨਜ਼ ਜੋ ਭਾਰਤ ਦੇ ਇੰਜਣ ਮੁਹੱਈਆ ਕਰਵਾਉਣ ਦੇ ਮੋਹਰੀਆਂ ਵਿੱਚੋਂ ਹੈ, ਵਿੱਚ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਆਹਲੂਵਾਲੀਆ ਨੇ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ, ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਪੰਜਾਬ ਇਨੋਵੇਸ਼ਨ ਮਿਸ਼ਨ ਸਮੇਤ ਉਦਯੋਗਿਕ ਖੇਤਰਾਂ ਵਿੱਚ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਵੇਸ਼-ਪੱਖੀ ਮਾਹੌਲ ਵਿੱਚ ਕਾਰੋਬਾਰਾਂ ਲਈ ਨਵੇਂ ਮੌਕੇ ਸਿਰਜੇ ਗਏ ਹਨ।

ਜ਼ਿਕਰਯੋਗ ਹੈ ਕਿ ਸਾਲ 2011 ਤੋਂ 2018 ਵਿਚਕਾਰ ਸ੍ਰੀ ਆਹਲੂਵਾਲੀਆ ਨੇ ਐਲ.ਕੇ.ਕਿਊ. ਕਾਰਪੋਰੇਸ਼ਨ ਦੇ ਭਾਰਤ ਵਿੱਚ ਸੰਚਾਲਨ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਅਤੇ ਉਹ ਇਸ ਸਾਲ ਬ੍ਰਾਂਡ ਸਟ੍ਰੈਟਿਜੀ ਏਜੰਸੀ ਪ੍ਰਿੰਸੀਪਲ ਇੰਡੀਆ ਦੇ ਗੈਰ-ਕਾਰਜਕਾਰੀ ਚੇਅਰਮੈਨ ਵਜੋਂ ਨਿਯੁਕਤ ਹੋਏ।

ਸ੍ਰੀ ਆਹਲੂਵਾਲੀਆ ਨੇ ਪੰਜਾਬ ਨਾਲ ਆਪਣੇ ਪੁਰਖਿਆਂ ਦੀ ਸਾਂਝ ਨੂੰ ਵੀ ਯਾਦ ਕੀਤਾ। ਉਹ ਆਹਲੂਵਾਲੀਆ ਫੈਮਿਲੀ ਫਾਊਂਡੇਸ਼ਨ ਦੇ ਸੰਸਥਾਪਕ ਮੁਖੀ ਵੀ ਹਨ, ਜੋ ਪੱਛੜੇ ਅਤੇ ਗਰੀਬ ਬੱਚਿਆਂ ਦੇ ਵਿਕਾਸ ਲਈ ਵਿਦਿਅਕ ਅਤੇ ਚੈਰੀਟੇਬਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਵਿੱਚ ਸਮਾਜ ਸੇਵੀ ਕਾਰਜ ਕਰ ਰਹੇ ਹਨ ਅਤੇ ਉਨ੍ਹਾਂ ਨੇ ਆਪਣੀ ਮਾਤ ਭੂਮੀ ਨੂੰ “ਵਾਪਸ ਦੇਣ” ਸਬੰਧੀ ਆਪਣੇ ਮਿਸ਼ਨ ਬਾਰੇ ਦੱਸਦਿਆ ਕਿਹਾ ਕਿ ਮੈਂ ਇਸ ਮਹਾਨ ਭੂਮੀ ਅਤੇ ਮੇਰੇ ਤੋਂ ਪਹਿਲਾਂ ਇਸ ਭੂਮੀ ਵਿੱਚੋਂ ਜਨਮੇ ਲੋਕਾਂ ਦਾ ਰਿਣੀ ਹਾਂ।

ਸਾਲ 2011 ਵਿੱਚ ਸਥਾਪਤ ਕੀਤੀ ਇਹ ਫਾਊਂਡੇਸ਼ਨ ਭਾਰਤ ਅਤੇ ਯੂ.ਕੇ. ਵਿੱਚ ਮਹਿਲਾਵਾਂ, ਬੱਚਿਆਂ ਅਤੇ ਪੱਛੜੇ ਲੋਕਾਂ ਦੇ ਜੀਵਨ ਨੂੰ ਸਕਾਰਾਤਮਕ ਢੰਗ ਨਾਲ ਬਿਹਤਰ ਬਣਾਉਣ ਸਬੰਧੀ ਪ੍ਰਾਜੈਕਟਾਂ ਨੂੰ ਸਹਾਇਤਾ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ।

ਫਾਊਂਡੇਸ਼ਨ ਵੱਲੋਂ ਕੀਤੇ ਮਹੱਤਵਪੂਰਨ ਸਮਾਜ ਸੇਵੀ ਕਾਰਜਾਂ ਵਿੱਚ ਖ਼ਾਲਸਾ ਏਡ, ਜਲ੍ਹਿਆਂਵਾਲਾ ਬਾਗ ਕਤਲੇਆਮ ਯਾਦਗਾਰ ਅਤੇ ਨਿਸ਼ਕਾਮ ‘ਸਵਾਤ’ ਨੂੰ ਸਹਿਯੋਗ ਦੇਣ ਤੋਂ ਇਲਾਵਾ ਸਾਲ 2018 ਵਿੱਚ ਜਾਗ੍ਰਿਤੀ ਸੇਵਾ ਟਰੱਸਟ ਨੂੰ ਫ਼ਰੀਦਾਬਾਦ ਵਿੱਚ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਅਸਮਰੱਥ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਲਈ ਨਵਾਂ ਸਕੂਲ ਬਣਾਉਣ ਵਾਸਤੇ ਯੋਗਦਾਨ ਦੇਣਾ ਸ਼ਾਮਲ ਹੈ।

ਉਨ੍ਹਾਂ ਕਿਹਾ, “ਪੰਜਾਬ ਵਿੱਚ ਵੱਸਣਾ ਮੇਰੀ ਲੰਮੇ ਸਮੇਂ ਦੀ ਇੱਛਾ ਹੈ ਅਤੇ ਆਪਣੀ ਮਾਤ ਭੂਮੀ ਦੀ ਪ੍ਰਗਤੀ ਲਈ ਹਮੇਸ਼ਾ ਵੱਧ ਤੋਂ ਵੱਧ ਮੌਕਿਆਂ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਤਾਂ ਜੋ ਇਸ ਮਹਾਨ ਰਾਸ਼ਟਰ ਅਤੇ ਇਸ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।”

ਇਸ ਤੋਂ ਪਹਿਲਾਂ ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਆਪਣੇ ਉਦਘਾਟਨੀ ਸੰਬੋਧਨ ਦੌਰਾਨ ਸੁਖਪਾਲ ਸਿੰਘ ਆਹਲੂਵਾਲੀਆ ਵਰਗੇ ਪੰਜਾਬੀਆਂ ਦੀ ਸੇਵਾ ਭਾਵਨਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ ਜਿਨ੍ਹਾਂ ਲਈ ਪੰਜਾਬ ਅਤੇ ਭਾਰਤ ਦੀ ਖੁਸ਼ਹਾਲੀ ਲਈ ਯੋਗਦਾਨ ਪਾਉਣਾ ਸਭ ਤੋਂ ਵੱਡਾ ਫਰਜ਼ ਹੈ। ਜਨਰਲ ਸ਼ੇਰਗਿੱਲ ਨੇ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਉਨ੍ਹਾਂ ਦੇ ਪੇਸ਼ੇਵਰ ਅਤੇ ਸਮਾਜ ਸੇਵੀ ਕਾਰਜਾਂ ਰਾਹੀਂ ਪੰਜਾਬ ਦੇ ਵਿਕਾਸ ਨਾਲ ਜੁੜੇ ਰਹਿਣ ਲਈ ਉਨ੍ਹਾਂ ਦੇ ਕਰਜ਼ਦਾਰ ਹਾਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...