Saturday, April 27, 2024

ਵਾਹਿਗੁਰੂ

spot_img
spot_img

ਢੀਂਡਸਾ ਨੇ ਫ਼ਿਰ ਕੀਤੀ ਬ੍ਰਹਮਪੁਰਾ ਨਾਲ ਮੁਲਾਕਾਤ, ਬ੍ਰਹਮਪੁਰਾ ਨੇ ਫ਼ਿਰ ਕੀਤੀ ਨਵੀਂ ਪਾਰਟੀ ਨਾ ਬਣਾਉਣ ਦੀ ਅਪੀਲ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 6 ਜੁਲਾਈ, 2020:

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਰਾਜ ਸਭਾ ਮੈਂਬਰ ਸ: ਸੁਖ਼ਦੇਵ ਸਿੰਘ ਢੀਂਡਸਾ ਨੂੰ ਇਕ ਵਾਰ ਫ਼ਿਰ ਅਪੀਲ ਕੀਤੀ ਹੈ ਕਿ ਉਹ 7 ਜੁਲਾਈ ਨੂੰ ਲੁਧਿਆਣਾ ਵਿਖ਼ੇ ਰੱਖ਼ੀ ਗਈ ਪੰਥਕ ਇਕੱਤਰਤਾ ਦੌਰਾਨ ਨਵੀਂ ਪਾਰਟੀ ਬਣਾਉਣ ਦਾ ਐਲਾਨ ਨਾ ਕਰਨ।

ਇਹ ਗੱਲ ਜਥੇਦਾਰ ਬ੍ਰਹਮਪੁਰਾ ਨੇ ਅੱਜ ਉਨ੍ਹਾਂ ਦਾ ਹਾਲ ਪੁੱਛਣ ਲਈ ਪੀ.ਜੀ.ਆਈ. ਪੁੱਜੇ ਸ: ਸੁਖ਼ਦੇਵ ਸਿੰਘ ਢੀਂਡਸਾ ਨੂੰ ਆਖ਼ੀ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਸ:ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਜਥੇਦਾਰ ਬ੍ਰਹਮਪੁਰਾ ਨੇ ਸ: ਢੀਂਡਸਾ ਨੂੰ ਇਹ ਅਪੀਲ ਪੰਜਾਬ ਅਤੇ ਪੰਥ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖ਼ਦਿਆਂ ਕੀਤੀ ਹੈ।

ਉਹਨਾਂ ਦੱਸਿਆ ਕਿ ਜਥੇਦਾਰ ਬ੍ਰਹਮਪੁਰਾ ਨੇ ਸ: ਢੀਂਡਸਾਾਾ ਨੂੰ ਕਿਹਾ ਕਿ ਉਹ ਪੰਜਾਬ ਵਿਚ ਮਜ਼ਬੂਤ ਤੀਜੀ ਧਿਰ ਖੜ੍ਹੀ ਕਰਨ ਲਈ ਖ਼ੁਦ ਅਗਵਾਈ ਕਰਨ।

ਜਥੇਦਾਰ ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਟਕਸਾਲੀ ਦੀ ਜਥੇਬੰਦਕ ਢਾਂਚੇ ਨੂੰ ਲੈ ਕੇ ਕੋਈ ਸ਼ਰਤ ਨਹੀਂ ਹੈ। ਸ: ਢੀਂਡਸਾ ਇਸ ਜਥੇਬੰਦੀ ਦੇ ਮੁਖ਼ੀ ਬਣਕੇ ਸਾਰੇ ਪੰਥਕ ਟਕਸਾਲੀ ਅਕਾਲੀ ਨੇਤਾਵਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਅਸਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕਦਮ ਉਠਾਉਣਗੇ ਤਾਂਉਹ ਅਤੇ ਉਹਨਾਂ ਦੇ ਸਾਰੇ ਸਾਥੀ ਪੂਰਨ ਸਹਿਯੋਗ ਕਰਨਗੇ।

ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਸਾਬਕਾ ਮੈਂਬਰ ਸ: ਨਿਧੜਕ ਸਿੰਘ ਬਰਾੜ ਨੇ 7 ਜੁਲਾਈ ਨੂੰ ਲੁਧਿਆਣਾ ਵਿਖ਼ੇ ਪੰਥ ਹਿਤੈਸ਼ੀਆਂ ਦੀ ਜੋ ਮੀਟਿੰਗ ਰੱਖੀ ਹੋਈ ਹੈ ਉਸ ਵਿਚ ਸ: ਢੀਂਡਸਾ ਵੱਲੋਂ ਨਵੀਂ ਪਾਰਟੀ ਦੇ ਐਲਾਨ ਕਰ ਦੇਣ ਦਾ ਫ਼ੈਸਲਾ ਲਗਪਗ ਪੱਕਾ ਸਮਝਿਆ ਜਾ ਬਿਰਹਾ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...