ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 19, 2022 –
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ.ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਸ. ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਿਵਾਰ ਦਾ ਹਿੱਸਾ ਬਣੇ ਉੱਘੇ ਸਿਆਸਤਦਾਨ ਅਤੇ ਸਾਬਕਾ ਜੇਲ ਮੰਤਰੀ ਸ. ਸਰਵਣ ਸਿੰਘ ਫਿਲੌਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਪਾਰਟੀ ਵੱਲੋਂ ਸ. ਸਰਵਣ ਸਿੰਘ ਫਿਲੌਰ ਦੇ ਸਪੁੱਤਰ ਸ. ਦਮਨਵੀਰ ਸਿੰਘ ਫਿਲੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪਾਰਟੀ ਦਾ ਜਨਰਲ ਸਕੱਤਰ ਬਣਿਆ ਗਿਆ ਹੈ।
ਪਾਰਟੀ ਨੇ ਜੁਗਰਾਜਪਾਲ ਸਿੰਘ ਸ਼ਾਹੀ ਨੂੰ ਕਪੂਰਥਲਾ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਹੈ। ਸ.ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਉਪਰੋਕਤ ਆਗੂਆਂ ਨੂੰ ਸੌਂਪੀਆਂ ਗਈਆਂ ਵੱਡੀਆਂ ਜ਼ਿੰਮੇਵਾਰੀਆਂ ਨਾਲ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਹੋਰ ਮਜਬੂਤ ਹੋ ਕੇ ਉਭਰੇਗੀ ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ