Thursday, April 25, 2024

ਵਾਹਿਗੁਰੂ

spot_img
spot_img

ਢੱਡਰੀਆਂ ਵਾਲੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਟਿੱਪਣੀ ਬਾਰੇ ਨਿੰਦਾ ਮਤਾ ਪਾਸ; ਸੰਗਤ ਲਈ 1500 ਕਮਰਿਆਂ ਵਾਲੀ ਸਰਾਂ ਬਣੇਗੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 19 ਅਕਤੂਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ।

ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਜਾਣ ਵਾਲੀ ਇਸ ਪੰਜ ਮੰਜ਼ਿਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵੱਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਹੂਬਹੂ ਸੰਭਾਲਦਿਆਂ ਉਸ ਦੀ ਮੁਰੰਮਤ ਕਰਵਾਈ ਜਾਵੇਗੀ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ, ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕੋਰੋਨਾ ਦੌਰਾਨ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਅਜਮੇਰ ਸਿੰਘ ਖੇੜਾ, ਸ. ਨਵਤੇਜ ਸਿੰਘ ਕਾਉਣੀ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...