Friday, April 19, 2024

ਵਾਹਿਗੁਰੂ

spot_img
spot_img

ਤਕਨੀਕੀ ਸਿੱਖਿਆ ਬੋਰਡ ਵਲੋਂ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਦੇਣ ਦਾ ਫੈਸਲਾ: ਚੰਨੀ

- Advertisement -

ਚੰਡੀਗੜ੍ਹ, 4 ਅਪ੍ਰੈਲ, 2020 –

ਕਰੋਨਾ ਵਾਇਰਸ ਵਿਰੁਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਵਿਚ ਲੜੀ ਜਾ ਰਹੀ ਲੜਾਈ ਲਈ ਪੰਜਾਬ ਤਕਨੀਕੀ ਸਿੱਖਿਆ ਬੋਰਡ ਵਲੋਂ 5 ਕਰੋੜ ਰੁਪਏ ਦਿੱਤੇ ਜਾਣਗੇ।ਅੱਜ ਇੱਥੋ ਜਾਰੀ ਪ੍ਰੈਸ ਬਿਆਨ ਵਿਚ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕਰ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਉਨ੍ਹਾਂ ਦੀ ਪ੍ਰੇਰਣਾ ਸਦਕਾ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।ਜਿਸ ਦੇ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਪਾਉਣ ਲਈ ਅੱਗੇ ਆਏ ਹਨ।

ਇੰਨਾਂ ਤੋਂ ਇਲਾਵਾ ਹੁਨਰ ਵਿਕਾਸ ਮਿਸ਼ਨ ਪੰਜਾਬ ਅਤੇ ਮਹਾਰਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ, ਬਠਿੰਡਾ ਅਤੇ ਇੰਦਰ ਕੁਮਾਰ ਗੁਜਰਾਲ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਕੋਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਪਹਿਲਕਦਮੀ ਕੀਤੀ ਹੈ।

ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਗਰੁੱਪ ਏ ਅਤੇ ਬੀ ਵਲੋਂ 7 ਦਿਨ ਦੀ ਤਨਖਾਹ, ਗੁਰੱਪ-ਬੀ ਵਲੋਂ 3 ਦਿਨ ਅਤੇ ਗਰੁੱਪ ਡੀ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ।

ਕੈਬਨਿਟ ਮੰਤਰੀ ਸ. ਚੰਨੀ ਨੇ ਮਨੁੱਖਤਾ ਦੀ ਸੇਵਾ ਲਈ ਪਾਏ ਇਸ ਯੋਗਦਾਨ ਲਈ ਸਾਰੇ ਅਧਿਕਾਰੀਆ ਦਾ ਧੰਨਵਾਦ ਕਰਦਿਆਂ ਉਦਯੋਗਪਤੀਆਂ ਅਤੇ ਹੋਰਨਾਂ ਨਿੱਜੀ ਅਦਾਰਿਆਂ ਅਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਖੁੱਲ ਦਿਲੀ ਨਾਲ ਵੱਧ ਤੋਂ ਵੱਧ ਯੋਗਦਾਨ ਕਰੋਨਾ ਵਾਇਰਸ ਵਿਰੁਧ ਲੜੀ ਜਾ ਰਹੀ ਜੰਗ ਵਿਚ ਪਾਉਣ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...