Wednesday, April 24, 2024

ਵਾਹਿਗੁਰੂ

spot_img
spot_img

ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਰਪੱਖ ਜਾਂਚ ਹੋਵੇ: ਸੁਖਦੇਵ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਹੁਣ ਤੱਕ ਸਖ਼ਤ ਸਜਾਵਾਂ ਦਿੱਤੀਆਂ ਜਾਂਦੀਆਂ ਤਾਂ ਮੁੜ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੀ ਹਿੰਮਤ ਪੈਦਾ ਨਹੀ ਹੋਣੀ ਸੀ।

ਸ: ਢੀਂਡਸਾ ਨੇ ਕਿਹਾ ਕਿ ਬੇਅਦਬੀ ਦੀ ਇਹ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਆਪਸੀ ਮਿਲੀਭੂਗਤ ਪਹਿਲਾਂ ਹੀ ਜੱਗ-ਜਾਹਿਰ ਹੈ ਅਤੇ ਕੈਪਟਨ ਸਰਕਾਰ ਵੱਲੋਂ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੋਈ ਕਾਰਵਾਈ ਨਹੀ ਕੀਤੀ ਗਈ ਹੈ। ਇਸ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਕਾਰਜਸ਼ੈਲੀ `ਤੇ ਬਿਲਕੁਲ ਵੀ ਭਰੋਸਾ ਨਹੀ ਹੈ।

ਸ: ਢੀਂਡਸਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ `ਤੇ ਪੂਰਨ ਤੌਰ `ਤੇ ਬਾਦਲਾਂ ਦਾ ਕਬਜਾ ਹੈ ਇਸ ਕਰਕੇ ਇਸ ਘਟਨਾ ਦੀ ਸਹੀ ਜਾਂਚ ਨਹੀ ਹੋ ਸਕਦੀ ਹੈ ਅਤੇ ਇਸ ਦੌਰਾਨ ਬੇਅਦਬੀ ਦੀ ਘਟਨਾ ਦੀ ਜਾਂਚ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ।

ਸ: ਢੀਂਡਸਾ ਨੇ ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਕਿਸੇ ਸੁਤੰਤਰ ਜਾਂਚ ਏਜੰਸੀ ਤੋਂ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਬੇਅਦਬੀ ਦੀ ਘਟਨਾ ਦੇ ਪਿੱਛੇ ਅੰਜਾਮ ਦੇਣ ਵਾਲੇ ਅਸਲ ਦੋਸ਼ੀਆਂ ਨੂੰ ਫੜ ਕੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੈਪਟਨ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿੱਚ ਭੈਅ ਖਤਮ ਹੋ ਗਿਆ ਹੈ ਅਤੇ ਅਜਿਹੇ ਸ਼ਰਾਰਤੀ ਲੋਕ ਮੁੜ-ਮੁੜ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।

ਸ: ਢੀਂਡਸਾ ਨੇ ਕਿਹਾ ਕਿ ਇਸ ਘਟਨਾ ਨਾਲ ਇੱਕ ਬਾਰ ਫਿਰ ਸਿੱਖਾਂ ਦੇ ਹਿਰਦਿਆਂ `ਤੇ ਮਾੜਾ ਅਸਰ ਪਿਆ ਹੈ, ਉਥੇ ਹੀ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਪੂਰੇ ਰੋਸ ਵਿੱਚ ਹੈ। ਅਜਿਹੇ ਵਿੱਚ ਇਸ ਘਟਨਾ ਨੂੰ ਵੀ ਪਿਛਲੀਆਂ ਘਟਨਾਵਾਂ ਦੀ ਤਰ੍ਹਾਂ ਦਬਾਇਆ ਅਤੇ ਲਮਕਾਇਆ ਨਹੀ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਕੈਪਟਨ ਸਰਕਾਰ ਦਾ ਅਹਿਮ ਫਰਜ਼ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...