Sunday, May 12, 2024

ਵਾਹਿਗੁਰੂ

spot_img
spot_img

ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ ‘ਤੇ ਚਰਚਾ ਲਈ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਪ੍ਰੈਲ, 2022:
ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਘੰਟਾ ਭਰ ਚੱਲੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਅੰਮ੍ਰਿਤਸਰ ਦੱਖਣੀ ਅਤੇ ਢੇਸੀ ਦੇ ਪਿਤਾ ਜਸਪਾਲ ਸਿੰਘ ਢੇਸੀ ਵੀ ਹਾਜ਼ਰ ਸਨ।

ਢੇਸੀ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਬਹੁਤ ਧੰਨਵਾਦੀ ਹਾਨ ਜਿਸ ਨੇ ਗਰਮਜੋਸ਼ੀ ਨਾਲ ਮੇਰਾ ਸੁਆਗਤ ਕੀਤਾ। ਢੇਸੀ ਨੇ ਕਿਹਾ ਕਿ ਅਸੀਂ ਮੁਲਾਕਾਤ ਦੌਰਾਨ ਪੰਜਾਬੀ ਭਾਈਚਾਰੇ ਦੀ ਬਿਹਤਰੀ ਵਾਲੇ ਅਹਿਮ ਮਾਮਲਿਆਂ ਬਾਰੇ ਲੰਬੇ ਸਮਾਂ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਜਿਸ ਵਿੱਚ ਐਨਆਰਆਈਜ ਦੇ ਜ਼ਮੀਨੀ ਵਿਵਾਦ ਸਬੰਧੀ ਕੇਸਾਂ, ਬਲੈਕਲਿਸਟ ਕੀਤੇ ਵਿਅਕਤੀਆਂ ਅਤੇ ਲੰਬੇ ਸਮੇਂ ਤੋਂ ਸਿਆਸੀ ਕੈਦੀਆਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਸਿੱਧੇ ਨਿਵੇਸ਼ ਲਈ ਆਕਰਸ਼ਿਤ ਕਰਨ ਬਾਰੇ ਬਿਹਤਰ ਕਾਨੂੰਨ ਅਤੇ ਨੀਤੀਆਂ ਬਣਾਉਣਾ ਸ਼ਾਮਲ ਹਨ।

ਯੂਕੇ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਨਾਂ ਪੰਜਾਬ ਨਾਲ ਵਧੇਰੇ ਸੰਪਰਕ ਲਈ ਕਾਰਗੋ, ਵਪਾਰ ਅਤੇ ਸੈਰ-ਸਪਾਟੇ ਨੂੰ ਵਧਾਉਣ ਦੇ ਮਹੱਤਵ ‘ਤੇ ਵੀ ਚਰਚਾ ਕੀਤੀ ਹੈ, ਖਾਸ ਕਰਕੇ ਲੰਦਨ, ਬਰਮਿੰਘਮ ਅਤੇ ਵਿਦੇਸ਼ਾਂ ਦੇ ਹੋਰ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੋਵਾਂ ਸ਼ਹਿਰਾਂ ਲਈ ਰੋਜ਼ਾਨਾ ਸਿੱਧੀਆਂ ਉਡਾਣਾਂ ਚਾਲੂ ਕਰਵਾਉਣਾ ਸ਼ਾਮਲ ਹੈ।

ਢੇਸੀ ਨੇ ਦੱਸਿਆ ਕਿ ਪੰਜਾਬੀ ਭਾਈਚਾਰੇ ਸਪੱਸ਼ਟ ਤੌਰ ‘ਤੇ ਆਪਣੀ ਵਿਰਾਸਤੀ ਧਰਤੀ ਨੂੰ ਵੱਧਦਾ-ਫੁੱਲਦਾ ਦੇਖਣਾ ਚਾਹੁੰਦਾ ਹੈ ਅਤੇ ਇਸ ਵਿੱਚ ਯੋਗਦਾਨ ਵੀ ਪਾਉਣਾ ਚਾਹੁੰਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਵਿਦੇਸ਼ ਦੌਰਿਆਂ ਤੋਂ ਪ੍ਰਾਪਤ ਹੋਏ ਵਿਆਪਕ ਗਿਆਨ ਦੇ ਮੱਦੇਨਜ਼ਰ ਭਰੋਸਾ ਦਿਵਾਇਆ ਕਿ ਉਹ ਇਹਨਾਂ ਮੁੱਦਿਆਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ, ਜਿਸ ਨਾਲ ਬਿਨਾਂ ਸ਼ੱਕ ਦੁਵੱਲੇ ਸਹਿਯੋਗ ਸਦਕਾ ਪੰਜਾਬ ਦੀ ਹੋਰ ਤਰੱਕੀ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...