Thursday, April 25, 2024

ਵਾਹਿਗੁਰੂ

spot_img
spot_img

ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੀ ਪ੍ਰਕ੍ਰਿਆ ਨੂੰ ਹੋਰ ਸੁਚਾਰੂ ਅਤੇ ਤੇਜ਼ ਕੀਤਾ ਜਾਵੇ: ਪਰਗਟ ਸਿੰਘ ਦਾ ਅਧਿਕਾਰੀਆਂ ਨੂੰ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021:
ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ।

ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਇਕ ਮਿਸਟ੍ਰੈਸ, 7 ਕਲਰਕ, 4 ਐਸ.ਐਲ.ਏ., 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ।

ਉਨ੍ਹਾਂ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਫੀਡਬੈਕ ਲੈਂਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲਾ ਹੋਈ ਜਾਂ ਕਿੰਨ ਸਮਾਂ ਲੱਗਿਆ। ਇਸ ਗੱਲਬਾਤ ਉਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਹੋਈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨ੍ਹਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਵਧਾਉਣ ਦੀ ਬਜਾਏ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ।

ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਨਵੇਂ ਨਿਯੁਕਤ ਉਮੀਦਵਾਰਾਂ ਲਈ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਸੌਂਪੇ ਗਏ ਹਨ, ਉਨ੍ਹਾਂ ਵਿੱਚ ਪਰਮਿੰਦਰ ਕੌਰ (ਪੰਜਾਬੀ ਮਿਸਟ੍ਰੈਸ), ਨੀਤੂ ਸ਼ਰਮਾ, ਸ਼ੁਭਮ ਸੇਠੀ, ਤੇ ਕੁਲਜੀਤ (ਕਲਰਕ), ਬੀਰਕਰਨ ਸਿੰਘ, ਨਵਜੋਤ ਕੌਰ, ਗੀਤਾ ਗਿੱਲ ਤੇ ਕਾਸ਼ਵੀਰ ਰੰਧਾਵਾ (ਐਸ.ਐਲ.ਏ.) ਸਤਵਿੰਦਰ ਕੌਰ, ਕੋਮਲ ਸ਼ਰਮਾ, ਪਰਦੀਪ ਕੁਮਾਰ, ਅਮਨਦੀਪ ਸਿੰਘ, ਰੁਚਿਕਾ ਬੈਂਸ, ਰਾਜਿੰਦਰ ਕੌਰ, ਹੈਰਿਸ, ਮਨਪ੍ਰੀਤ ਸਿੰਘ, ਗੁਰਮੀਤ ਰਾਮ, ਨਿਸ਼ਾਂਤ ਸ਼ਰਮਾ, ਗੁਰਜੀਤ ਕੌਰ ਤੇ ਕੁਲਵਿੰਦਰ ਕੌਰ (ਸੇਵਾਦਾਰ) ਅਤੇ ਐਂਡੀ ਤੇ ਅਰਜੁਨ ਕੁਮਾਰ (ਚੌਕੀਦਾਰ) ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...