Tuesday, April 23, 2024

ਵਾਹਿਗੁਰੂ

spot_img
spot_img

ਤਿੰਨੋਂ ਖੇਤੀ ਕਾਲੇ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਨਾਲ ਖੜ੍ਹੀ ਰਹੀ ਪੰਜਾਬ ਸਰਕਾਰ: ਰਣਦੀਪ ਸਿੰਘ ਨਾਭਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 30 ਨਵੰਬਰ, 2021 –
ਖੇਤੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਅੱਗੇ ਆ ਕੇ ਕਿਸਾਨਾਂ ਦਾ ਹੱਥ ਫੜਿਆ ਹੈ। ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਲੇ ਕਾਨੂੰਨ ਲਿਆਉਣ ਤੋਂ ਲੈ ਕੇ ਇਸ ਦੇ ਰੱਦ ਹੋਣ ਤੱਕ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਰਹੀ।

ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਦੇਸ਼ ਭਰ ਦੇ ਕਿਸਾਨਾਂ ਵਲੋਂ ਸ਼ੁਰੂ ਅੰਦੋਲਨ ਵਿਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਹ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਾਭਪਾਤਰੀ ਕਿਸਾਨਾਂ ਵਲੋਂ ਖਰੀਦੀ ਗਈ ਮਸ਼ੀਨਰੀ ਦੀ ਵੈਰੀਫਿਕੇਸ਼ਨ ਕਰਨ ਲਈ ਮਹਿਲਪੁਰ ਦੇ ਬਾਹੋਵਾਲ ਵਿਖੇ ਆਯੋਜਿਤ ਸਮਾਗਮ ਵਿਚ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ।

ਖੇਤੀ ਮੰਤਰੀ ਨੇ ਕਿਸਾਨਾਂ ਦੇ ਹਿੱਤ ਵਿਚ ਪੰਜਾਬ ਸਰਕਾਰ ਵਲੋਂ ਉਠਾਏ ਗਏ ਕਦਮਾਂ ’ਤੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਣ ਵਾਲਿਆਂ ਵਿਚ ਸਭ ਤੋਂ ਵੱਧ ਗਿਣਤੀ ਪੰਜਾਬ ਦੇ ਕਿਸਾਨਾਂ ਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪੰਜਾਬ ਵਿਧਾਨ ਸਭਾ ਵਿਚ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਸਤਾਵ ਲਾਇਆ ਗਿਆ ਉਥੇ ਪੰਜਾਬ ਸਰਕਾਰ ਨੇ ਇਨ੍ਹਾਂ ਦੇ ਪਰਿਵਾਰਾਂ ਦਾ ਹੱਥ ਫੜਦੇ ਹੋਏ ਆਰਥਿਕ ਪੱਖੋਂ ਮਦਦ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਪਰਿਵਾਰਾਂ ਦੇ 157 ਲੋਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਵਿਚ 122 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਸ੍ਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾ ਦੀ ਰੱਖਿਆ ਲਈ ਅਤੇ ਉਨ੍ਹਾਂ ਦੀ ਬੇਹਤਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਸਹੀ ਮਾਤਰਾ ਵਿਚ ਡੀ.ਏ.ਪੀ. ਤੇ ਯੂਰਿਆ ਉਪਲਬੱਧ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਵਲੋਂ ਸੂਬੇ ਦੇ ਕਿਸਾਨਾਂ ਨੂੰ 29337 ਖੇਤੀ ਮਸ਼ੀਨਰੀ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਖਾਤਿਆਂ ਵਿਚ 342 ਕਰੋੜ ਰੁਪਏ ਦੀ ਸਬਸਿਡੀ ਪਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੀ ਵੈਰੀਫਿਕੇਸ਼ਨ ਤੋਂ 397 ਖੇਤੀ ਮਸ਼ੀਨਰੀ ਦੇ ਬਣਦੇ 4 ਕਰੋੜ 35 ਲੱਖ 29 ਹਜ਼ਾਰ 635 ਰੁਪਏ ਦੀ ਸਬਸਿਡੀ ਦੀ ਰਕਮ ਜ਼ਿਲ੍ਹੇ ਦੇ ਕਿਸਾਨ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਮਸ਼ੀਨਰੀਆਂ ’ਤੇ ਇਸ ਲਈ ਸਬਸਿਡੀ ਦਿੰਦੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਖੇਤਾਂ ਵਿਚ ਸਹੀ ਪ੍ਰਬੰਧਨ ਕਰ ਸਕਣ।

ਇਸ ਲਈ ਕਿਸਾਨ ਇਨ੍ਹਾਂ ਮਸ਼ੀਨਰੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਉਣ।

ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਸੰਬੋਧਨ ਕਰਦਿਆ ਕਿਹਾ ਕਿ ਕਿਸਾਨਾਂ ਨੇ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਕੇ ਪੂਰੇ ਦੇਸ਼ ਦੀ ਕਿਸਾਨੀ ਨੂੰ ਇਤਿਹਾਸਕ ਜਿੱਤ ਦਿਲਵਾਈ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਪਹਿਲਾ ਰਾਜ ਹੈ ਜਿਥੇ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਤੇ ਰੋਜ਼ਗਾਰ ਦੇ ਤੌਰ ’ਤੇ ਮਦਦ ਕੀਤੀ ਗਈ ਹੈ ਅਤੇ ਇਹ ਸਭ ਕੁਝ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ੀ ਸੋਚ ਕਾਰਨ ਸੰਭਵ ਹੋ ਪਾਇਆ ਹੈ।

ਇਸ ਮੌਕੇ ਖੇਤੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਸਕੱਤਰ ਕਿਸਾਨ ਤੇ ਕਿਸਾਨ ਭਲਾਈ ਵਿਭਾਗ ਸ੍ਰੀ ਦਿਲਰਾਜ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ, ਵਿਧਾਇਕ ਡਾ. ਰਾਜ ਕੁਮਾਰ ਤੇ ਸਕੱਤਰ ਖੇਤੀ ਵਿਭਾਗ ਦਿਲਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਦਾ ਸਵਾਗਤ ਕਰਦੇ ਹੋਏ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਚਾਨਣਾ ਪਾਇਆ।

ਨ੍ਹਾਂ ਦੱਸਿਆ ਕਿ ਅੱਜ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਗਈ 397 ਮਸ਼ੀਨਾਂ ਵਿਚ ਵਿਅਕਤੀਗਤ ਕਿਸਾਨਾਂ ਨੂੰ 185, ਰਜਿਸਟਰਡ ਫਾਰਮਰ ਗਰੁੱਪ ਨੂੰ 189, ਗ੍ਰਾਮ ਪੰਚਾਇਤਾਂ ਨੂੰ 3, ਸਹਿਕਾਰੀ ਸਭਾਵਾਂ ਨੂੰ 19 ਅਤੇ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਨੂੰ 1 ਮਸ਼ੀਨ ’ਤੇ ਸਬਸਿਡੀ ਦਿੱਤੀ ਗਈ ਹੈ। ਇਸ ਮੌਕੇ ’ਤੇ ਜ਼ਿਲ੍ਹਾ ਟਰੇਨਿੰਗ ਅਫ਼ਸਰ ਡਾ. ਵਿਨੇ ਕੁਮਾਰ, ਖੇਤੀ ਅਫ਼ਸਰ ਡਾ. ਹਰਮਨਦੀਪ ਸਿੰਘ, ਡਾ. ਜਸਵੀਰ ਸਿੰਘ, ਡਾ. ਦੀਪੇਂਦਰ ਸਿੰਘ, ਡਾ. ਸਿਮਰਨਜੀਤ ਸਿੰਘ, ਖੇਤੀ ਇੰਜੀਨੀਅਰ ਲਵਲੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...