Wednesday, April 24, 2024

ਵਾਹਿਗੁਰੂ

spot_img
spot_img

ਤਿੰਨ ਰੋਜਾ ਰਾਜ ਪੱਧਰੀ ਪੰਜਾਬ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਤੋ 4 ਦਸੰਬਰ ਤੱਕ ਕੋਟਕਪੂਰਾ ਵਿਖੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2022 –
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜਿਲਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਹਿਯੋਗ ਸਦਕਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਰਾਜ ਦੇ ਸਮੂਹ ਜਿਲ੍ਹਿਆਂ ਦੀਆਂ ਲੜਕੀਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।

ਇਸ ਸੰਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਫਿਰੋਜਪੁਰ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋ ਰਹੇ ਇਸ ਗੱਤਕਾ ਟੂਰਨਾਮੈਂਟ ਦੌਰਾਨ ਅੰਡਰ 14, 17, 19, 22 ਤੇ 25 ਸਾਲਾਂ ਦੇ ਉਮਰ ਵਰਗ ਵਿਚ ਭਿੜਨਗੀਆਂ। ਇਸ ਟੂਰਨਾਮੈਂਟ ‘ਚ ਪੰਜਾਬ ਦੇ ਸਮੂਹ ਜਿਲਿਆਂ ਦੀਆਂ ਟੀਮਾਂ ਨੂੰ ਮਨਜ਼ੂਰਸ਼ੁਦਾ ਗੱਤਕਾ ਕਿੱਟਾਂ ਆਪਣੇ ਨਾਲ ਲਿਆਉਣ ਲਈ ਕਿਹਾ ਗਿਆ ਹੈ।

ਜਿਲਾ ਗੱਤਕਾ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਕੁਲਤਾਰ ਸਿੰਘ ਬਰਾੜ ਤੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਨਾਂ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਫਰੀ-ਸੋਟੀ ਅਤੇ ਸਿੰਗਲ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਦੇ ਮੁਕਾਬਲੇ ਹੋਣਗੇ।

ਉਨਾਂ ਦੱਸਿਆ ਕਿ ਇੰਨਾਂ ਵੱਖ-ਵੱਖ ਉਮਰ ਵਰਗਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਟੀਮਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਝਾਰਖੰਡ ਵਿਖੇ ਦਸੰਬਰ ਮਹੀਨੇ ਲੜਕੀਆਂ ਦੀ ਕਰਵਾਈ ਜਾ ਰਹੀ ਨੈਸ਼ਨਲ ਗੱਤਕਾ ਚੈੰਪੀਅਨਸ਼ਿੱਪ ਵਿੱਚ ਭਾਗ ਲੈਣਗੀਆਂ। ਇਸ ਤੋਂ ਇਲਾਵਾ ਭਾਰਤੀ ਖੇਡ ਮੰਤਰਾਲੇ ਵੱਲੋਂ ਮਾਂਡਲਾ (ਮੱਧ ਪ੍ਰਦੇਸ) ਵਿਖੇ ਜਨਵਰੀ ਮਹੀਨੇ ਕਰਵਾਈਆਂ ਜਾ ਰਹੀਆਂ ਖੇਲੋ ਇੰਡੀਆ ਯੂਥ ਗੇਮਜ ਵਿੱਚ ਵੀ ਪੰਜਾਬ ਰਾਜ ਦੀ ਪ੍ਰਤੀਨਿੱਧਤਾ ਕਰਨਗੀਆਂ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...