Friday, March 29, 2024

ਵਾਹਿਗੁਰੂ

spot_img
spot_img

ਤਿੰਨ ਵਿਦਿਆਰਥੀ ਆਗੂਆਂ ਦੀ ਰਿਹਾਈ ਲੋਕ ਆਵਾਜ਼ ਦੀ ਅੰਸ਼ਕ ਜਿੱਤ, ਸਮੂਹ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ: ਦੇਸ਼ ਭਗਤ ਯਾਦਗਾਰ ਕਮੇਟੀ

- Advertisement -

ਯੈੱਸ ਪੰਜਾਬ
ਜਲੰਧਰ, 16 ਜੂਨ, 2021 –
ਦਿੱਲੀ ਹਾਈਕੋਰਟ ਵੱਲੋਂ ਪਿੰਜਰਾ ਤੋੜ ਮੁਹਿੰਮ ਦੀ ਆਗੂ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨਵੀਂ ਦਿੱਤੀ ਦੀ ਵਿਦਿਆਰਥਣ ਨਤਾਸ਼ਾ ਅਗਰਵਾਲ, ਦਿਵੰਗਨਾ ਕਲਿਤਾ ਅਤੇ ਜਾਮੀਆਂ ਮਿਲੀਆ ਇਸਲਾਮੀਆਂ ਯੂਨੀਵਰਸਿਟੀ ਦੇ ਵਿਦਿਆਰਥੀ ਆਗੂ ਆਸਿਫ਼ ਇਕਬਾਲ ਤਨਹਾ ਦੀ ਜਮਾਨਤ ਮਨਜ਼ੂਰ ਕਰਨ ਅਤੇ ਨਿਰਆਧਾਰ ਦੋਸ਼ਾਂ ਨੂੰ ਖਾਰਜ਼ ਕਰਦਿਆਂ ਕੀਤੀਆਂ ਮਹੱਤਵਪੂਰਣ ਟਿੱਪਣੀਆਂ ਨੂੰ ਮੁਲਕ ਦੇ ਵੱਖ-ਵੱਖ ਖਿੱਤਿਆਂ ਵਿੱਚ ਬੁੱਧੀਜੀਵੀਆਂ ਦੀ ਰਿਹਾਈ ਅਤੇ ਜਮਹੂਰੀ ਹੱਕਾਂ ਦੀ ਜਾਮਨੀ ਸਬੰਧੀ ਆਵਾਜ਼ ਦੀ ਸ਼ਾਨਦਾਰ ਅੰਸ਼ਕ ਜਿੱਤ ਕਰਾਰ ਦਿੰਦੇ ਹੋਏ।

ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਅਜਮੇਰ ਸਿੰਘ, ਸਹਾਇਕ ਸਕੱਤਰ ਡਾ.ਪਰਮਿੰਦਰ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਮੇਟੀ ਤਰਫ਼ੋਂ ਜੋਰਦਾਰ ਮੰਗ ਕੀਤੀ ਹੈ ਕਿ ਸਮੂਹ ਨਿਰਦੋਸ਼ ਬੁੱਧੀਜੀਵੀਆਂ, ਸਾਹਿਤਕਾਰਾਂ, ਲੇਖਕਾਂ, ਕਵੀਆਂ, ਰੰਗ ਕਰਮੀਆਂ, ਸਮਾਜਕ ਅਤੇ ਜਮਹੂਰੀ ਕਾਰਕੁੰਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਏ।

ਦੇਸ਼ ਭਗਤ ਯਾਦਗਾਰ ਕਮੇਟੀ ਨੇ ਹਾਈਕੋਰਟ ਵੱਲੋਂ,‘‘ਮੁਲਕ ਦੇ ਨਾਗਰਿਕਾਂ ਦੇ ਮੁਢਲੇ ਜਮਹੂਰੀ ਅਧਿਕਾਰਾਂ ਉਪਰ ਸ਼ਿਕੰਜਾ ਕਸਣ, ਜ਼ੁਬਾਨਬੰਦੀ ਕਰਨ ਲਈ ਸੰਵਿਧਾਨਕ ਹੱਕਾਂ ਉਪਰ ਵੀ ਛਾਪੇ ਮਾਰਨ ਲਈ ਕਿਸੇ ਵੀ ਅਸਹਿਮਤੀ ਦੀ ਆਵਾਜ਼ ਨੂੰ ਬੰਦ ਕਰਨਾ, ਦਹਿਸ਼ਤਗਰਦ ਕਾਰਵਾਈ ਦਾ ਠੱਪਾ ਲਾਉਣਾ ਅਤੇ ਦੇਸ਼ ਵਿਰੋਧੀ ਸਰਗਰਮੀਆਂ ਵਰਗੇ ਕਾਨੂੰਨ ਮੜ੍ਹਨਾ, ਅਸਲ ’ਚ ਭਵਿੱਖ ਵਿੱਚ ਜਮਹੂਰੀ ਕਦਰਾਂ ਕੀਮਤਾਂ ਉਪਰ ਵਿਆਪਕ ਧਾਵੇ ਬੋਲਣ ਲਈ ਰਾਹ ਪੱਧਰਾ ਕਰਨਾ ਹੈ’’।

ਵਰਗੀਆਂ ਇਤਿਹਾਸਕ ਟਿੱਪਣੀਆਂ ਨੂੰ ਸੱਚ ਦੀ ਜਿੱਤ ਕਰਾਰ ਦਿੰਦਿਆਂ ਮੁਲਕ ਦੀਆਂ ਸਭੇ ਲੋਕ ਹਿਤੈਸ਼ੀ, ਜਮਹੂਰੀ ਸ਼ਕਤੀਆਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...