Thursday, April 18, 2024

ਵਾਹਿਗੁਰੂ

spot_img
spot_img

ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਵਾਜ਼ ਉਠਾਉਣ ਦਾ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ)
ਇਨਕਲਾਬੀ ਕੇਂਦਰ, ਪੰਜਾਬ ਨੇ ਮੁਲਕ ਦੀ ਜਾਣੀ ਪਹਿਚਾਣੀ ਲੋਕ ਹਿੱਤਾਂ ਲਈ ਸਰਗਰਮ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜ਼ੋਰਦਾਰ ਉਠਾਉਣ ਦਾ ਸੱਦਾ ਦਿੱਤਾ ਹੈ।

ਇਨਕਲਾਬੀ ਕੇਂਦਰ ਦੇ ਪ੍ਰਧਾਨ ਨਰਾਇਣ ਦੱਤ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਅਪੀਲ ਕੀਤੀ ਹੈ ਕਿ ਜਮਹੂਰੀ ਹੱਕਾਂ ਦੇ ਪਹਿਰੇਦਾਰ ਹਰ ਸੰਭਵ ਢੰਗ ਨਾਲ ਆਪਣੀ ਆਵਾਜ਼ ਉਠਾਉਂਦੇ ਹੋਏ ਤੀਸਤਾ ਸੀਤਲਵਾੜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਨ। ਗੁਜਰਾਤ ਦੇ ਦਹਿਸ਼ਤਵਾਦ ਵਿਰੋਧੀ ਦਸਤੇ ਨੇ ਮਨੁੱਖੀ ਹੱਕਾਂ ਦੀ ਸਿਰਕੱਢ ਕਾਰਕੁਨ ਤੀਸਤਾ ਸੀਤਲਵਾੜ ਦੇ ਮੁੰਬਈ ਸਥਿਤ ਘਰ ਵਿਖੇ ਛਾਪਾ ਮਾਰ ਕੇ ਉਸ ਨੂੰ ਹਿਰਾਸਤ ਵਿੱਚ ਲੈਣ, ਤੀਸਤਾ ਤੋਂ ਇਲਾਵਾ ਗੁਜਰਾਤ ਦੇ ਇੱਕ ਰਿਟਾਇਰਡ ਡੀਜੀਪੀ ਆਰ.ਬੀ. ਸ਼ੑੀਕੁਮਾਰ ਨੂੰ ਵੀ ਇਸੇ ਕੇਸ ਵਿੱਚ ਗਿ੍ਰਫ਼ਤਾਰ ਕੀਤਾ ਹੈ।

ਯਾਦ ਰਹੇ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਇੰਟਰਵਿਊ ਵਿੱਚ ਦੋਸ਼ ਲਗਾਇਆ ਸੀ ਕਿ ਤੀਸਤਾ ਸੀਤਲਵਾੜ ਨੇ ਗੁਜਰਾਤ ਵਿੱਚ 2002 ‘ਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਪੁਲਿਸ ਨੂੰ ਬੇਬੁਨਿਆਦ ਜਾਣਕਾਰੀ ਦੇ ਕੇ ਗੁੰਮਰਾਹ ਕੀਤਾ ਸੀ। ਇਹ ਇਸ਼ਾਰਾ ਸੀ ਕਿ ਹੁਣ ਉਨ੍ਹਾਂ ਕਾਰਕੁਨਾਂ ਨੂੰ ਮੁਕੱਦਮਿਆਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਸਾੜਿਆ ਜਾਵੇਗਾ। ਜੋ ਗੁਜਰਾਤ ਵਿੱਚ ਨਰਿੰਦਰ ਮੋਦੀ ਦੀ ਹਕੂਮਤ ਵੱਲੋਂ 2002 ਵਿੱਚ ਘੱਟਗਿਣਤੀ ਮੁਸਲਮਾਨਾਂ ਦੀ ਨਸਲਕੁਸ਼ੀ ਦੇ ਪੀੜਤਾਂ ਦੀ ਮੱਦਦ ਕਰ ਰਹੇ ਹਨ।

ਆਈ ਪੀ ਐੱਸ ਅਧਿਕਾਰੀ ਸੰਜੀਵ ਭੱਟ ਪਹਿਲਾਂ ਹੀ ਜੇਲ੍ਹ ਵਿੱਚ ਡੱਕੇ ਹੋਏ ਹਨ। ਸਾਬਕਾ ਡੀਜੀਪੀ ਆਰ.ਬੀ. ਸ਼੍ਰੀਕੁਮਾਰ ਨੇ ਤਤਕਾਲੀ ਮੋਦੀ ਸਰਕਾਰ ‘ਤੇ 2002 ਦੇ ਗੁਜਰਾਤ ਕਤਲੇਆਮ ਦੌਰਾਨ ਪੁਲਿਸ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਦਾ ਦੋਸ਼ ਲਗਾਇਆ ਸੀ। ਤੀਸਤਾ ਸੀਤਲਵਾੜ ਅਤੇ ਉਸ ਦੀ ਟੀਮ 2002 ਕਤਲੇਆਮ ਦੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜ ਰਹੀ ਸੀ।

ਬਹੁਤ ਸਾਰੀਆਂ ਆਜ਼ਾਦਾਨਾ ਜਾਂਚ ਟੀਮਾਂ ਨੇ ਆਪਣੀਆਂ ਜਾਂਚ ਰਿਪੋਰਟਾਂ ਵਿੱਚ ਤੱਥਾਂ ਦੇ ਆਧਾਰ ‘ਤੇ ਸਾਬਤ ਕੀਤਾ ਹੈ ਕਿ ਮੋਦੀ ਵੱਲੋਂ ਅਧਿਕਾਰੀਆਂ ਦੀ ਸਪੈਸ਼ਲ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਹਿੰਦੂਤਵੀ ਹਿੰਸਕ ਭੀੜਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੀਆਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਸਨ।ਇਸ ਦੇ ਵਿਸਤਾਰ ‘ਚ ਖ਼ੁਲਾਸੇ ਆਪਣੀ ਮਸ਼ਹੂਰ ਕਿਤਾਬ “ਗੁਜਰਾਤ ਫ਼ਾਈਲਾਂ” ਵਿੱਚ ਨਿਧੜਕ ਪੱਤਰਕਾਰ ਰਾਣਾ ਅਯੂਬ ਨੇ ਵੀ ਕੀਤੇ ਹਨ ਜਿਸ ਵਿੱਚ ਮੁਸਲਮਾਨਾਂ ਦੀ ਨਸਲਕੁਸ਼ੀ ਵਿੱਚ ਨਰਿੰਦਰ ਮੋਦੀ ਦੀ ਮੁੱਖ ਮੰਤਰੀ ਦੀ ਹੈਸੀਅਤ ਵਿੱਚ ਮੋਹਰੀ ਭੂਮਿਕਾ ਸਾਬਤ ਕੀਤੀ ਗਈ ਹੈ।

ਇਨ੍ਹਾਂ ਤਮਾਮ ਤੱਥਾਂ ਦੇ ਬਾਵਜੂਦ, ਵਿਸ਼ੇਸ਼ ਜਾਂਚ ਪੜਤਾਲ ਟੀਮ ਵੱਲੋਂ ਨਰਿੰਦਰ ਮੋਦੀ ਅਤੇ ਹੋਰ ਬਹੁਤ ਸਾਰੇ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਸਾਬਕਾ ਕਾਂਗਰਸੀ ਸਾਂਸਦ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਕੀਆ ਜਾਫ਼ਰੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਲੀਨ ਚਿੱਟ ਨੂੰ ਚੁਣੌਤੀ ਦਿੱਤੀ ਸੀ । ਜਿਸ ਦੇ ਪਤੀ ਨੂੰ ਹਿੰਦੂਤਵੀ ਭੀੜਾਂ ਨੇ ਉਸ ਦੇ ਘਰ ਉੱਪਰ ਹਮਲਾ ਕਰਕੇ ਹੋਰ ਅਨੇਕਾਂ ਮੁਸਲਿਮ ਲੋਕਾਂ ਸਮੇਤ ਜ਼ਿੰਦਾ ਸਾੜ ਦਿੱਤਾ ਸੀ।

ਤੀਸਤਾ ਅਤੇ ਉਸ ਦੀ ਕਾਨੂੰਨੀ ਟੀਮ ਜ਼ਕੀਆ ਜਾਫ਼ਰੀ ਨਾਲ ਡੱਟ ਕੇ ਖੜ੍ਹੀ ਸੀ ਅਤੇ ਉਨ੍ਹਾਂ ਦੀ ਮੱਦਦ ਕਰ ਰਹੀ ਸੀ। ਆਗੂਆਂ ਕਿਹਾ ਕਿ ਹਰ ਇਨਸਾਫ਼ਪਸੰਦ ਵਿਅਕਤੀ ਨੂੰ ਤੀਸਤਾ ਸੀਤਲਵਾੜ ਅਤੇ ਸ਼ੑੀ ਆਰ ਬੀ ਕੁਮਾਰ ਦੀ ਗਿ੍ਰਫ਼ਤਾਰੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ। ਸੁਪਰੀਮ ਕੋਰਟ ਵੱਲੋਂ ਕਲੀਨ ਚਿੱਟ ਉੱਪਰ ਲਗਾਈ ਹਾਲੀਆ ਮੋਹਰ ਸਾਫ਼ ਇਸ਼ਾਰਾ ਹੈ ਕਿ ਭਾਰਤੀ ਅਦਾਲਤੀ ਪ੍ਰਣਾਲੀ ਮਜ਼ਲੂਮਾਂ ਨੂੰ ਨਿਆਂ ਨਹੀਂ ਦੇ ਰਹੀ।

ਕੇਂਦਰ ਦੇ ਆਗੂਆਂ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ, ਜਸਵੰਤ ਜੀਰਖ ਨੇ ਸਮੂਹ ਇਨਕਲਾਬੀ, ਲੋਕ ਪੱਖੀ ਅਤੇ ਇਨਸਾਫ਼ਪਸੰਦ ਜਥੇਬੰਦੀਆਂ,ਵਿਅਕਤੀਆਂ ਨੂੰ ਮਜ਼ਲੂਮਾਂ ਦੀ ਰਾਖੀ ਲਈ ਢਾਲ ਬਨਣ ਵਾਲੀਆਂ ਲੋਕ ਪੱਖੀ ਸਖਸ਼ੀਅਤਾਂ ਖਿਲਾਫ਼ ਮੋਦੀ ਹਕੂਮਤ ਵੱਲੋਂ ਬੋਲੇ ਫ਼ਿਰਕੂ ਫਾਸ਼ੀ ਹੱਲੇ ਅਤੇ ਹਕੂਮਤੀ ਦਹਿਸ਼ਤਗਰਦੀ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...