Friday, April 19, 2024

ਵਾਹਿਗੁਰੂ

spot_img
spot_img

ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਮਨੁੱਖੀ ਹੱਕਾਂ ‘ਤੇ ਡਾਕਾ, ਤੁਰੰਤ ਰਿਹਾਈ ਦੀ ਮੰਗ: ਭਾਕਿਯੂ ਏਕਤਾ-ਉਗਰਾਹਾਂ

- Advertisement -

ਚੰਡੀਗੜ੍ਹ, 28 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਮੁਲਕ ਦੀ ਜਾਣੀ ਪਹਿਚਾਣੀ ਮਨੁੱਖੀ ਹੱਕਾਂ ਦੀ ਪਹਿਰੇਦਾਰ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਇਨਸਾਫਪਸੰਦ ਦੇਸ਼ਵਾਸੀਆਂ ਦੇ ਮਨੁੱਖੀ ਹੱਕਾਂ ‘ਤੇ ਡਾਕਾ ਮਾਰਨ ਵਾਲ਼ੀ ਕਾਰਵਾਈ ਹੈ, ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਵਿੱਚ ਕੀਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ ਤੀਸਤਾ ਸੀਤਲਵਾੜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਾਸਲ ਜਾਣਕਾਰੀ ਅਨੁਸਾਰ ਗੁਜਰਾਤ ਦੇ ਦਹਿਸ਼ਤਵਾਦ ਵਿਰੋਧੀ ਦਸਤੇ ਵੱਲੋਂ ਮਨੁੱਖੀ ਹੱਕਾਂ ਦੀ ਤਨੋਂ ਮਨੋਂ ਸਮਰਪਿਤ ਪਹਿਰੇਦਾਰ ਤੀਸਤਾ ਸੀਤਲਵਾੜ ਨੂੰ ਮੁੰਬਈ ਸਥਿਤ ਉਸਦੇ ਘਰੋਂ ਹਿਰਾਸਤ ਵਿਚ ਲੈਣ ਮਗਰੋਂ ਗੁਜਰਾਤ ਦੇ ਇੱਕ ਰਿਟਾਇਰਡ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੂੰ ਵੀ ਇਸੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤੀਸਤਾ ਉੱਪਰ ਗੁਜਰਾਤ ਪੁਲਿਸ ਨੂੰ 2002 ‘ਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਬੇਬੁਨਿਆਦ ਜਾਣਕਾਰੀ ਦੇ ਕੇ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ, ਜਿਹੜਾ ਸਪਸ਼ਟ ਸੰਕੇਤ ਹੈ ਕਿ ਹੁਣ ਉਨ੍ਹਾਂ ਸਾਰੇ ਇਨਸਾਫਪਸੰਦਾਂ ਨੂੰ ਮੁਕੱਦਮਿਆਂ ਵਿਚ ਫਸਾ ਕੇ ਜੇਲ੍ਹਾਂ ਵਿਚ ਸਾੜਿਆ ਜਾਵੇਗਾ ਜਿਹੜੇ ਕਿ ਗੁਜਰਾਤ ਵਿਚ ਨਰਿੰਦਰ ਮੋਦੀ ਦੀ ਹਕੂਮਤ ਮੌਕੇ 2002 ਵਿੱਚ ਘੱਟਗਿਣਤੀ ਮੁਸਲਮਾਨਾਂ ਦੀ ਨਸਲਕੁਸ਼ੀ ਦੇ ਪੀੜਤਾਂ ਦੀ ਮੱਦਦ ਕਰਦੇ ਆ ਰਹੇ ਹਨ।

ਆਈ ਪੀ ਐੱਸ ਅਧਿਕਾਰੀ ਸੰਜੀਵ ਭੱਟ ਪਹਿਲਾਂ ਹੀ ਜੇਲ੍ਹ ਵਿਚ ਡੱਕੇ ਹੋਏ ਹਨ। ਸਾਬਕਾ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੇ ਤਤਕਾਲੀ ਮੋਦੀ ਸਰਕਾਰ ‘ਤੇ 2002 ਦੇ ਗੁਜਰਾਤ ਕਤਲੇਆਮ ਦੌਰਾਨ ਪੁਲਿਸ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਤੋਂ ਰੋਕਣ ਦਾ ਦੋਸ਼ ਲਗਾਇਆ ਸੀ।

ਤੀਸਤਾ ਸੀਤਲਵਾੜ ਦਾ ਦੋਸ਼ ਵੀ ਇਹੀ ਹੈ ਕਿ ਉਹ ਅਤੇ ਉਸ ਦੀ ਟੀਮ 2002 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤ ਮੁਸਲਿਮ ਪ੍ਰਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕੇਸ ਲੜ ਰਹੀ ਸੀ।

ਬਹੁਤ ਸਾਰੀਆਂ ਆਜ਼ਾਦਾਨਾ ਜਾਂਚ ਟੀਮਾਂ ਨੇ ਆਪਣੀਆਂ ਜਾਂਚ ਰਿਪੋਰਟਾਂ ਵਿਚ ਤੱਥਾਂ ਦੇ ਆਧਾਰ ‘ਤੇ ਸਾਬਤ ਕੀਤਾ ਹੈ ਕਿ ਮੋਦੀ ਵੱਲੋਂ ਗੁਜਰਾਤ ਦੇ ਅਧਿਕਾਰੀਆਂ ਦੀ ਸਪੈਸ਼ਲ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਫਿਰਕੂ ਹਿੰਸਕ ਹਿੰਦੂਤਵੀ ਭੀੜਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੀਆਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਸਨ। ਅਜਿਹੇ ਵਿਸਥਾਰੀ ਖ਼ੁਲਾਸੇ ਆਪਣੀ ਮਸ਼ਹੂਰ ਕਿਤਾਬ “ਗੁਜਰਾਤ ਫ਼ਾਈਲਾਂ” ਵਿਚ ਨਿਧੜਕ ਪੱਤਰਕਾਰ ਰਾਣਾ ਅਯੂਬ ਨੇ ਵੀ ਕੀਤੇ ਹਨ, ਜਿਸ ਵਿੱਚ ਮੁਸਲਮਾਨਾਂ ਦੀ ਨਸਲਕੁਸ਼ੀ ਵਿਚ ਮੁੱਖ ਮੰਤਰੀ ਦੀ ਹੈਸੀਅਤ ਵਿੱਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਸਾਬਤ ਕੀਤੀ ਗਈ ਹੈ।

ਇਨ੍ਹਾਂ ਤਮਾਮ ਤੱਥਾਂ ਦੇ ਬਾਵਜੂਦ ਵਿਸ਼ੇਸ਼ ਜਾਂਚ ਟੀਮ ਵੱਲੋਂ ਨਰਿੰਦਰ ਮੋਦੀ ਅਤੇ ਹੋਰ ਬਹੁਤ ਸਾਰੇ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਜ਼ਕੀਆ ਜਾਫ਼ਰੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਲੀਨ ਚਿੱਟ ਨੂੰ ਚੁਣੌਤੀ ਦਿੱਤੀ ਸੀ ਜਿਸ ਦੇ ਪਤੀ ਸਾਬਕਾ ਕਾਂਗਰਸੀ ਐਮ ਪੀ ਅਹਿਸਾਨ ਜ਼ਾਫਰੀ ਨੂੰ ਫਿਰਕੂ ਜਨੂੰਨੀ ਹਿੰਦੂਤਵੀ ਭੀੜਾਂ ਨੇ ਉਸ ਦੇ ਘਰ ਉੱਪਰ ਹਮਲਾ ਕਰਕੇ ਹੋਰ ਬਹੁਤ ਸਾਰੇ ਮੁਸਲਮਾਨਾਂ ਸਮੇਤ ਜ਼ਿੰਦਾ ਸਾੜ ਦਿੱਤਾ ਸੀ।

ਤੀਸਤਾ ਸੀਤਲਵਾੜ ਅਤੇ ਉਸ ਦੀ ਲੀਗਲ ਟੀਮ ਜ਼ਕੀਆ ਜਾਫ਼ਰੀ ਨਾਲ ਡੱਟ ਕੇ ਖੜ੍ਹੀ ਸੀ ਅਤੇ ਉਸਦੀ ਮੱਦਦ ਕਰ ਰਹੀ ਸੀ। ਲੰਘੇ ਸ਼ੁੱਕਰਵਾਰ ਸੁਪਰੀਮ ਕੋਰਟ ਵੱਲੋਂ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲ਼ੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਉੱਪਰ ਸਵਾਲੀਆ ਚਿੰਨ੍ਹ ਲਾਉਂਦਾ ਹੈ।

ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਹਰ ਇਨਸਾਫ਼ਪਸੰਦ ਵਿਅਕਤੀ ਨੂੰ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਮੋਦੀ ਦੀ ਕਲੀਨ ਚਿੱਟ ਉੱਪਰ ਲਗਾਈ ਗਈ ਹਾਲੀਆ ਮੋਹਰ ਸਾਫ਼ ਇਸ਼ਾਰਾ ਹੈ ਕਿ ਭਾਰਤੀ ਅਦਾਲਤੀ ਪ੍ਰਣਾਲੀ ਮਜ਼ਲੂਮਾਂ ਨੂੰ ਨਿਆਂ ਨਹੀਂ ਦੇ ਰਹੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...