Friday, April 19, 2024

ਵਾਹਿਗੁਰੂ

spot_img
spot_img

ਤੁੰਗ ਢਾਬ ਡਰੇਨ ਨੂੰ ਪੜਾਅਵਾਰ ਕੀਤਾ ਜਾਵੇਗਾ ਪ੍ਰਦੂਸ਼ਣ ਮੁਕਤ: ਗੁਰਜੀਤ ਸਿੰਘ ਔਜਲਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਕਤੂਬਰ, 2021 –
ਲੋਕ ਸਭਾ ਮੈਂਬਰ ਸ: ਗੁਰਜੀਤ ਸਿੰਘ ਅੋਜਲਾ ਵਲੋ ਸ਼ਹਿਰ ਦੀ ਤੁੰਗ ਢਾਬ ਡਰੇਨ ਨੂੰ ਪੜਾਅਵਾਰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲਾ੍ਹ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ: ਔਜਲਾ ਨੇ ਦੱਸਿਆ ਕਿ ਤੁੰਗ ਢਾਬ ਡਰੇਨ ਦੀ ਸਫਾਈ ਲਈ ਜੇਠੂਵਾਲ ਨਹਿਰ ਵਿਚੋ ਸਾਫ ਪਾਣੀ ਲੈ ਕੇ ਇਸ ਵਿਚ ਛੱਡਿਆ ਜਾਵੇਗਾ ਤੇ ਡਰੇਨ ਨੂੰ ਮੁੜ ਪੁਨਰ ਸੁਰਜੀਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋ ਬਚਾਇਆ ਜਾ ਸਕੇਗਾ।

ਸ: ਔਜਲਾ ਨੇ ਦੱਸਿਆ ਕਿ ਇਸ ਡਰੇਨ ਵਿਚ ਨਗਰ ਨਿਗਮ ਦੀ ਹੱਦ ਅੰਦਰ ਪੈਦੀਆਂ 74 ਡੇਅਰੀਆਂ, 17 ਪੰਚਾਇਤਾਂ ਅਤੇ ਉਦਯੋਗਾਂ ਦਾ ਪਾਣੀ ਮਿਕਸ ਹੋ ਰਿਹਾ ਹੈ ਅਤੇ ਇੰਨ੍ਹਾਂ ਤਿੰਨਾਂ ਦੇ ਮਿਕਸ ਪਾਣੀ ਨੂੰ ਇਕੱਠਿਆਂ ਸਾਫ ਨਹੀ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਤੁੰਗ ਢਾਬ ਡਰੇਨ ਨੂੰ ਪੜਾਵਾਰ ਪ੍ਰਦੂਸਣ ਮੁਕਤ ਕੀਤਾ ਜਾਵੇਗਾ ਅਤੇ ਸਭ ਤੋ ਪਹਿਲਾਂ ਡੇਅਰੀਆਂ ਦੇ ਪਾਣੀ ਨੂੰ ਰੋਕਣ ਲਈ ਬਾਇਓਗੈਸ ਪਲਾਂਟ ਵੀ ਲਗਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਫੋਰੀ ਤੋਰ ਤੇ ਹੱਲ ਲਈ 7 ਕਰੋੜ ਰੁਪਏ ਦੀ ਲਾਗਤ ਨਾਲ ਜੇਠੂਵਾਲ ਨਹਿਰ ਤੋ ਰਸਤਾ ਬਣਾ ਕੇ ਸਾਫ ਪਾਣੀ ਛੱਡਿਆ ਜਾਵੇਗਾ,ਜਿਸ ਨਾਲ ਲਗਾਤਾਰ ਸਾਫ ਪਾਣੀ ਆਉਣ ਨਾਲ ਡਰੇਨ ਪ੍ਰਦੂਸਣ ਮੁਕਤ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਜਿੰਨ੍ਹਾਂ ਪਿੰਡਾਂ ਦਾ ਪਾਣੀ ਡਰੇਨ ਵਿਚ ਪੈਂਦਾ ਹੈ ਉਨ੍ਹਾਂ ਪਿੰਡਾਂ ਵਿਚ ਥਾਪਰ ਮਾਡਲ ਦੀ ਤਰਜ਼ ਤੇ ਪਿੰਡਾਂ ਦੇ ਛੱਪੜਾ ਨੂੰ ਵਿਕਸਤ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਔਜਲਾ ਨੇ ਕਿਹਾ ਕਿ ਡਰੇਨ ਦੀ ਸਾਫ ਸਫਾਈ ਲਈ ਸਰਕਾਰ ਵਲੋ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪ੍ਰਦੂਸ਼ਣ ਵਿਭਾਗ ਵਲੋ ਲਗਾਤਾਰ ਡਰੇਨ ਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਡਰੇਨ ਵਿਚ ਉਦਯੋਗਾਂ ਅਤੇ ਸੀਵਰੇਜ ਦਾ ਗੰਦਾ ਪਾਣੀ ਨਾ ਮਿਲੇ । ਸ:ਔਜਲਾ ਨੇ ਕਿਹਾ ਕਿ ਡਰੇਨ ਦੇ ਪਾਣੀ ਨੂ ਸਾਫ ਕਰਨ ਲਈ ਐਸ.ਟੀ.ਪੀ ਪਲਾਂਟ ਦੀ ਸਮਰੱਥਾ ਵਿਚ ਵਾਧਾ ਵੀ ਕੀਤਾ ਜਾਵੇਗਾ।

ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ: ਗੁਰਪੀ੍ਰਤ ਸਿੰਘ ਖਹਿਰਾ, ਕਮਿਸ਼ਨਰ ਨਗਰ ਨਿਗਮ ਸ: ਮਲਵਿੰਦਰ ਸਿੰਘ ਜੱਗੀ,ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਣਬੀਰ ਸਿੰਘ ਮੁੱਧਲ, ਐਕਸੀਅਨ ਸ਼੍ਰੀ ਪੰਕਜ ਜੈਨ ਤੋ ਇਲਾਵਾ ਨਗਰ ਨਿਗਮ ਅਤੇ ਪ੍ਰਦੂਸਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...