Friday, April 26, 2024

ਵਾਹਿਗੁਰੂ

spot_img
spot_img

ਤਖ਼ਤ ਕੇਸਗੜ੍ਹ ਸਾਹਿਬ ਵਿਖ਼ੇ ਵਾਪਰੀ ਘਟਨਾ ਦੇ ਦੋਸ਼ੀ ਦੀ ਮਨਸ਼ਾ ਦਾ ਪਤਾ ਲਾ ਕੇ ਇਸ ਪਿਛਲੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਸਤੰਬਰ, 2021 –
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਕ ਸਿਰਫਿਰੇ ਵਿਅਕਤੀ ਵੱਲੋਂ ਸਿਗਰੇਟ ਪੀ ਕੇ ਧੂਆਂ ਸੁੱਟਣ ਦੀ ਘਟਨਾ ਅਤਿ ਨਿੰਦਣੀ ਹੈ, ਜਿਸ ਨੇ ਸਿੱਖ ਸੰਗਤਾਂ ਨੇ ਹਿਰਦੇ ਵਲੂੰਦਰੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ। ਇਸ ਵਾਸਤੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ।

ਅੱਜ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਵਿਚ ਦੋਸ਼ੀ ਲੁਧਿਆਣਾ ਨਿਵਾਸੀ ਪਰਮਜੀਤ ਸਿੰਘ ਨਾਮ ਦਾ ਵਿਅਕਤੀ ਫੜਿਆ ਗਿਆ ਹੈ, ਜਿਸ ਨੇ ਨੀਚ ਹਰਕਤ ਕਰਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਦੋਸ਼ੀ ਵਿਅਕਤੀ ਖਿਲਾਫ ਧਾਰਾ 295-ਏ ਤਹਿਤ ਪਰਚਾ ਦਰਜ ਕਰਵਾ ਕੇ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ।

ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾ ਵੀ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਫੜੇ ਜਾਣ ਦੇ ਬਾਵਜੂਦ ਘਟਨਾ ਦੇ ਪਿਛੇ ਦੀ ਮਨਸ਼ਾ ਸਾਹਮਣੇ ਨਹੀਂ ਆਉਂਦੀ ਜਿਸ ਕਾਰਨ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੇ ਦੋਸ਼ੀ ਵਿਅਕਤੀ ਅਤੇ ਇਨ੍ਹਾਂ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅਜਿਹੀਆਂ ਘਟਨਾਵਾ ਨੂੰ ਠੱਲਿਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...