Tuesday, April 23, 2024

ਵਾਹਿਗੁਰੂ

spot_img
spot_img

ਤਖ਼ਤ ਕੇਸਗੜ੍ਹ ਸਾਹਿਬ ਵਿਖ਼ੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਹਾਈਕੋਰਟ ਦੀ ਨਿਗਰਾਨੀ ਵਿੱਚ ਸਮਾਂਬੱਧ ਜਾਂਚ ਕਰਵਾਏ ਕਾਂਗਰਸ ਸਰਕਾਰ: ‘ਆਮ ਆਦਮੀ ਪਾਰਟੀ’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹਾਲ ਹੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸੂਬੇ ਦੇ ਸ਼ਾਂਤੀਪੂਰਨ ਮਹੌਲ ਲਈ ਮੰਦਭਾਗਾ ਅਤੇ ਪ੍ਰੇਸ਼ਾਨ ਕਰਨ ਵਾਲਾ ਕਰਾਰ ਦਿੱਤਾ ਹੈ।

‘ਆਪ’ ਨੇ ਦੋਸ਼ ਲਾਇਆ ਕਿ ਅਜਿਹੀਆਂ ਘਟੀਆ ਹਰਕਤਾਂ ਨੂੰ ਅੰਜ਼ਾਮ ਦੇ ਕੇ ਸ਼ਰਾਰਤੀ ਤੱਤ ਆਉਂਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਪੰਜਾਬ ਦੀ ਸ਼ਾਂਤੀ ਅਤੇ ਏਕਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਨੇ ਕਾਂਗਰਸ ਸਰਕਾਰ ਤੋਂ ਇਸ ਮਾਮਲੇ ਦੀ ਸਾਬਕਾਂ ਜੱਜਾਂ ਦੀ ਇੱਕ ਵਿਸ਼ੇਸ਼ ਕਮੇਟੀ ਬਣਾ ਕੇ ਹਾਈਕੋਰਟ ਦੀ ਨਿਗਰਾਨੀ ਵਿੱਚ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਪੁਲੀਸ ਅਤੇ ਬਾਦਲ ਦੇ ਕੰਟਰੋਲ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੀ ਕਾਰਜਸ਼ੈਲੀ ਉਤੇ ਭਰੋਸਾ ਨਹੀਂ ਹੈ।

ਉਨ੍ਹਾਂ ਸਵਾਲ ਕੀਤਾ ਕਿ ਚੋਣਾ ਤੋਂ ਠੀਕ ਪਹਿਲਾ ਅਜਿਹੀਆਂ ਦਿਲ- ਦਹਿਲਾ ਦੇਣ ਵਾਲੀਆ ਘਟਨਾਵਾਂ ਕਿਉਂ ਹੁੰਦੀਆਂ ਹਨ? ਸਰਕਾਰ ਦੀ ਨਾਕਾਮੀ ਤੋਂ ਇਲਾਵਾ, ਅਜਿਹੀਆਂ ਘਟਨਾਵਾਂ ਕਿਸੇ ਖਾਸ ਯੋਜਨਾ ਦੇ ਤਹਿਤ ਵਾਪਰਨ ਦਾ ਸੰਕੇਤ ਦਿੰਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਨਾ ਕੇਵਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ਬਲਕਿ ਸਮਾਜਿਕ ਭਾਈਚਾਰੇ ਨੂੰ ਕਮਜ਼ੋਰ ਕਰਨਾ ਵੀ ਹੈ।

ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੂੰ ਸੰਪਰਦਾਇਕ ਅਤੇ ਧਾਰਮਿਕ ਆਧਾਰ ’ਤੇ ਵੰਡ ਕੇ ਲੋਕਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਕਰਨ ਲਈ ਲੰਮੇ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਬੇਅਦਬੀ ਦੀ ਇਹ ਘਟਨਾ ਵੀ ਉਸੇ ਕੜੀ ਦਾ ਹਿੱਸਾ ਹੈ।

‘ਆਪ’ ਆਗੂਆਂ ਨੇ ਅੱਗੇ ਕਿਹਾ, ‘‘ਕੈਪਟਨ ਸਰਕਾਰ ਨੇ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿੱਚ ਡਰ ਖ਼ਤਮ ਹੋ ਗਿਆ ਹੈ। ਜੇ ਪਿਛਲੇ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਕਿਸੇ ਦੀ ਦੁਬਾਰਾ ਅਜਿਹੀ ਹਰਕਤ ਕਰਨ ਦੀ ਹਿੰਮਤ ਨਹੀਂ ਹੁੰਦੀ।’’ ਆਗੂਆਂ ਨੇ ਕਿਹਾ ਕਿ ਇਹ ਘਟਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ, ਯੋਜਨਾਵਾਂ ਅਤੇ ਕਾਰਜਪ੍ਰਣਾਲੀ ’ਤੇ ਵੀ ਸ਼ੱਕ ਪੈਦਾ ਕਰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...