Friday, March 29, 2024

ਵਾਹਿਗੁਰੂ

spot_img
spot_img

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਕੀਤਾ ਗਿਆ ਸਮਾਗਮ, ਜਨਵਰੀ ਵਿਚ ਹੋਣ ਵਾਲੇ 400 ਸਾਲਾ ਸਮਾਗਮ ਵਿੱਚ ਹਾਜਰੀ ਭਰਣ ਦੀ ਸਗਤ ਨੂੰ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 13 ਸਤੰਬਰ, 2021 –
ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਸੱਦਾ ਸਮਾਗਮ ਕਰਕੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 9 ਜਨਵਰੀ ਤੱਕ ਹੋਣ ਵਾਲੇ ਸਮਾਗਮਾਂ ਵਿਚ ਹਾਜਰੀ ਭਰਣ ਦਾ ਸੱਦਾ ਦਿੱਤਾ ਗਿਆ।

ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਵੱਲੋਂ ਮਿਤੀ 1 ਤੋਂ 5 ਜਨਵਰੀ ਤੱਕ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਨਿਤੀਸ਼ ਸਰਕਾਰ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾਣਾ ਹੈ ਇਸ ਦੇ ਨਾਲ ਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸਮਾਗਮ ਤਖ਼ਤ ਸਾਹਿਬ ਵਿਖੇ ਕੀਤੇ ਜਾਣੇ ਹਨ ਜਿਸ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੂੰ ਆਉਣ ਲਈ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਸਮਾਗਮਾਂ ਨੂੰ ਮਨਾਉਣ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਕਾਨਪੁਰ ਤੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਆਗਾਜ਼ ਕੀਤਾ ਗਿਆ ਹੈ ਇਸੇ ਤਰ੍ਹਾਂ ਯੂਪੀ ਤੇ ਹੋਰ ਰਾਜਾਂ, ਮੱਧ ਪ੍ਰਦੇਸ਼, ਆਸਾਮ, ਸਿੱਕਮ, ਝਾਰਖੰਡ, ਬਿਹਾਰ ਅਤੇ ਪੰਜਾਬ ਵਿਚ ਵੀ ਜਾ ਕੇ ਸੰਗਤਾਂ ਨੂੰ ਪ੍ਰੇਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਤੋਂ ਵੀ ਸੰਗਤਾਂ ਨੂੰ ਆਉਣ ਦੀ ਅਪੀਲ ਕੀਤੀ ਜਾਵੇਗੀ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਕਮੇਟੀ ਵੱਲੋਂ ਸੰਗਤਾਂ ਦੀ ਰਿਹਾਇਸ਼ ਲਈ ਸਰਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਆਟੋਮੈਟਿਕ ਕਿਚਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਕੰਮ ਗੁਰਪੁਰਬ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ ਨਾਲ ਹੀ ਸੋਲਰ ਸਿਸਟਮ, ਮਿਊਜ਼ਿਅਮ, ਮਿੰਨੀ ਹਸਪਤਾਲ, ਡਾਇਲਸਿਸ ਸੈਂਟਰ, ਸਕੂਲ ਆਦਿ ਦੇ ਵੀ ਕੰਮ ਕੀਤੇ ਜਾਣੇ ਹਨ।

ਉਹਨਾਂ ਦੱਸਿਆ ਕਿ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਮਨਾਉਣ ਵਿਚ ਨੀਤੀਸ਼ ਸਰਕਾਰ ਦਾ ਵੀ ਪੂਰਾ ਸਹਿਯੋਗ ਲਿਆ ਜਾਣਾ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਸਰਕਾਰੀ ਮਸ਼ੀਨਰੀ ਲਗਾ ਕੇ ਸੰਗਤਾਂ ਦੇ ਰਹਿਣ ਲਈ ਟੈਂਟ ਸਿਟੀ ਅਤੇ ਹੋਰ ਪ੍ਰਬੰਧ ਕਰਨ ਜਿਵੇਂ ਉਨ੍ਹਾਂ ਵੱਲੋਂ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਸੀ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ ਸਮੇਤ ਪੂਰੇ ਕਮੇਟੀ ਮੈਂਬਰਾਂ ਵੱਲੋਂ ਪੂਰੇ ਜ਼ੋਰ-ਸ਼ੋਰ ਨਾਲ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਸੱਦਾ ਪੱਤਰ ਸਮਾਗਮ ਵਿਚ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਰਣਜੀਤ ਸਿੰਘ ਗੌਹਰ-ਏ-ਮਸਕੀਨ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ ਵੱਲੋਂ ਵੀ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਬਿਹਾਰ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੂਰਜ ਸਿੰਘ ਨਲਵਾ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ।

ਕਾਨਪੁਰ ਅਤੇ ਲਖਨਊ ਦੀਆਂ ਸੰਗਤਾਂ ਨੇ ਯੂ.ਪੀ ਦੇ ਇੰਚਾਰਜ ਹਰਪਾਲ ਸਿੰਘ ਜੱਗੀ ਦੇ ਨਾਲ ਮਿਲ ਕੇ ਸੰਮੂਹ ਅਹੁਦੇਦਾਰਾਂ ਅਤੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਸ. ਹਰਪਾਲ ਸਿੰਘ ਜੱਗੀ ਦੇ ਨਾਲ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਹਰਪਾਲ ਸਿੰਘ ਜੱਸੀ, ਰਾਜਿੰਦਰ ਸਿੰਘ ਨੀਟਾ, ਦਲਜੀਤ ਸਿੰਘ ਟੋਨੀ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ ਬੱਗਾ, ਸੁਖਚੈਨ ਸਿੰਘ, ਰਾਜਵੰਤ ਸਿੰਘ ਬੇਦੀ ਨੇ ਸਹਿਯੋਗ ਦਿੱਤਾ।

ਜੱਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਇਸ ਮੌਕੇ ਸ. ਹਰਨੀਤ ਸਿੰਘ ਕਾਲੜਾ ਦੇ ਨਿਵਾਸ ‘ਤੇ ਪ੍ਰੈਸ ਕਾਨਫ਼ਰੰਸ ਕਰਕੇ ਸਾਰੇ ਸਮਾਗਮਾਂ ਦੀ ਜਾਣਕਾਰੀ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...