Thursday, April 25, 2024

ਵਾਹਿਗੁਰੂ

spot_img
spot_img

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਜਨਵਰੀ, 2022 –
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਿਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸ਼ਤਾਬਦੀ ਮੌਕੇ ਵੱਡੀ ਸੇਵਾ ਕੀਤੀ ਸੀ, ਉਹ ਇਸ ਘਟਨਾ ਦੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਅੱਗੇ ਆਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਾਰ ਸਰਕਾਰ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇਗਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ਅੰਦਰ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਦੀ ਵੀ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਆਗੂਆਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਪੱਧਰ ’ਤੇ ਇਸ ਵਿਚ ਸਹਿਯੋਗ ਕੀਤਾ ਜਾਵੇਗਾ। ਦੋਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜੋ ਆਪਣੇ ਆਪ ਵਿਚ ਮਿਸਾਲ ਬਣੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...