Thursday, April 18, 2024

ਵਾਹਿਗੁਰੂ

spot_img
spot_img

ਤਖ਼ਤ ਪਟਨਾ ਸਾਹਿਬ ਵਿਖ਼ੇ ਵਾਪਰੀ ਸ਼ਰਮਨਾਕ ਘਟਨਾ: ਕਮੇਟੀ ਮੈਂਬਰ ਰਾਜਾ ਸਿੰਘ ਨੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਧੱਕੇ ਮਾਰ ਕੇ ਹੇਠਾਂ ਸੁੱਟਿਆ

- Advertisement -

ਯੈੱਸ ਪੰਜਾਬ
ਪਟਨਾ ਸਾਹਿਬ, 16 ਅਕਤੂਬਰ, 2021:
ਤਖ਼ਤ ਸ੍ਰੀ ਪਟਨਾ ਸਾਹਿਬ ਵਿਖ਼ੇ ਸ਼ੁੱਕਰਵਾਰ ਨੂੰ ਇਕ ਸ਼ਰਮਨਾਕ ਘਟਨਾ ਵਾਪਰੀ ਹੈ। ਪ੍ਰਬੰਧਕਾਂ ਦੇ ਆਪਸੀ ਮਤਭੇਦਾਂ ਦੇ ਚੱਲਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਤੇ ਤਖ਼ਤ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਦੀ ਹਾਜ਼ਰੀ ਵਿੱਚ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਅਕਾਲੀ ਨੇਤਾ ਸ: ਅਵਤਾਰ ਸਿੰਘ ਹਿੱਤ ਨਾਲ ਬਦਸਲੂਕੀ ਕੀਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਜਨਰਲ ਸਕੱਤਰ ਸ: ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦ ਜਥੇਦਾਰ ਅਵਤਾਰ ਸਿੰਘ ਹਿਤ ਸੰਬੋਧਨ ਕਰਨ ਲਈ ਮਾਈਕ ’ਤੇ ਖੜ੍ਹੇ ਹੀ ਹੋਏ ਸਨ, ਤਾਂ ਕਮੇਟੀ ਦੇ ਇਕ ਮੈਂਬਰ ਰਾਜਾ ਸਿੰਘ ਨੇ ਉਨ੍ਹਾਂ ਨਾਲ ਤਕਰਾਰ ਸ਼ੁਰੂ ਕਰਦਿਆਂ ਮਾਈਕ ਖ਼ੋਹ ਲਿਆ ਅਤੇ ਜਦ ਸ: ਹਿਤ ਨੇ ਇਸਦਾ ਵਿਰੋਧ ਸ਼ੁਰੂ ਹੀ ਕੀਤਾ ਤਾਂ ਸ: ਰਾਜਾ ਸਿੰਘ ਨੇ ਸ:ਹਿਤ ਨੂੰ ਧੱਕੇ ਮਾਰੇ ਜਿਸ ਨਾਲ ਉਹ ਹੇਠਾਂ ਡਿੱਗ ਪਏ।

ਸ: ਇੰਦਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਸ: ਰਾਜਾ ਸਿੰਘ ਦੇ ਨਾਲ ਆਏ ਲੋਕਾਂ ਵਿੱਚੋਂ ਕਈਆਂ ਨੇ ਨਸ਼ਾ ਕੀਤਾ ਹੋਇਆ ਸੀ ਅਤੇ ਉਨ੍ਹਾਂ ਵੱਲੋਂ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ।

ਪਤਾ ਲੱਗਾ ਹੈ ਕਿ ਮਾਮਲਾ ਅਦਾਲਤ ਵੱਲੋਂ ਬਹਾਲ ਕੀਤੇ ਗਏ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨਾਲ ਜੁੜਿਆ ਹੈ ਅਤੇ ਉਨ੍ਹਾਂ ਦੀ ਬਹਾਲੀ ਤੋਂ ਬਾਅਦ ਉਨ੍ਹਾਂ ਨਾਲ ਜੁੜੇ ਮੈਂਬਰ ਹੁਣ ਜਥੇਦਾਰ ਹਿਤ ਦਾ ਵਿਰੋਧ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...