Saturday, April 27, 2024

ਵਾਹਿਗੁਰੂ

spot_img
spot_img

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ: ਚੇਅਰਮੈਨ ਚੀਮਾ

- Advertisement -

ਯੈੱਸ ਪੰਜਾਬ
ਬਟਾਲਾ, 15 ਅਪ੍ਰੈਲ, 2021 –
ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ ਹੈ, ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਲਗਾਏ ਗਏ ਲੌਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿੱਛਲੇ ਸਾਲ 65.2 ਲੱਖ ਲੋਕਾਂ ਨੇ ਇਨਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ।

ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਲੋਕਾਂ ਨੂੰ ਬਰੂਹਾਂ ਤੇ ਮਿਲ ਰਹੀਆਂ ਮਿਲ ਰਹੀਆਂ ਓਪੀਡੀ ਸੇਵਾਵਾਂ ਤੋਂ ਇਲਾਵਾ ਇਨਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ।

ਇਸੇ ਤਰਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਉਨਾਂ ਕਿਹਾ ਕਿ ਇਥੇ ਲਗਭਗ 56.3 ਲੱਖ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ।

ਸ. ਅਮਰਦੀਪ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕਮਿਊਨਿਟੀ ਹੈਲਥ ਅਫਸਰ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਦਿਹਾਤੀ ਅਬਾਦੀਆਂ ਨੂੰ ਮਿਆਰੀ ਓਪੀਡੀ ਅਤੇ ਕੋਵਿਡ-19 ਸਬੰਧੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵਰਦਾਨ ਸਾਬਿਤ ਹੋਈਆਂ ਹਨ।

ਉਨਾਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੋਵਿਡ ਸਬੰਧੀ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਘਰਾਂ ਵਿੱਚ ਕੋਵਿਡ ਪ੍ਰਭਾਵਿਤ ਇਕਾਂਤਵਾਸ ਕੀਤੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੁਣ ਸੂਬੇ ਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਇਹ ਸਿਹਤ ਕੇਂਦਰ, ਪੰਜਾਬ ਸਿਹਤ ਪ੍ਰਣਾਲੀ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ ਅਤੇ ਇਨਾਂ ਦੁਆਰਾ ਪੂਰੇ ਸੂਬੇ ਵਿੱਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨਾਂ ਕਿਹਾ ਕਿ ਤੇਜੀ ਨਾਲ ਹਾਸਿਲ ਕੀਤੇ ਇਸ ਟੀਚੇ ਨਾਲ ਸਾਡਾ ਵਿਸ਼ਵਾਸ ਵਧਿਆ ਹੈ ਕਿ ਅਸੀਂ ਵਿਸ਼ੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ਤੇ ਅੱਗੇ ਵੀ ਪਹੁੰਚਾਉਂਦੇ ਰਹਾਂਗੇ, ਜਿਸ ਤਰਾਂ ਕਿ ਅਸੀਂ ਇਸ ਅਹਿਮ ਪ੍ਰੋਗਰਾਮ ਲਈ ਰੂਪ ਰੇਖਾ ਤਿਆਰ ਕੀਤੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...