Friday, April 26, 2024

ਵਾਹਿਗੁਰੂ

spot_img
spot_img

ਥਾਪਰ ਮਾਡਲ ਤਹਿਤ 18 ਲੱਖ ਰੁਪਏ ਦੀ ਲਾਗਤ ਨਾਲ ਵਿਕਸਤ ਖ਼ੋਖ਼ਰ ਫ਼ੌਜੀਆਂ ਦੇ ਛੱਪੜ ਨੇ ਪਿੰਡ ਦੀ ਖ਼ੂਬਸੂਰਤੀ ਵਿੱਚ ਵਾਧਾ ਕੀਤਾ

- Advertisement -

ਯੈੱਸ ਪੰਜਾਬ
ਬਟਾਲਾ, 2 ਮਾਰਚ, 2021 –
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਛੱਪੜਾਂ ਦਾ ਅਜਿਹਾ ਨਵੀਨੀਕਰਨ ਕੀਤਾ ਗਿਆ ਹੈ ਕਿ ਹੁਣ ਪਿੰਡਾਂ ਦੇ ਛੱਪੜ ਖੂਬਸੂਰਤ ਝੀਲਾਂ ਵਾਂਗ ਦਿਖਾਈ ਦਿੰਦੇ ਹਨ। ਇਸਤੋਂ ਪਹਿਲਾਂ ਇਹੀ ਛੱਪੜ ਸਫ਼ਾਈ ਨਾ ਹੋਣ ਕਾਰਨ ਨੱਕੋ-ਨੱਕੀ ਗਾਰ ਨਾਲ ਭਰੇ ਹੋਏ ਸਨ ਅਤੇ ਗੰਦੇ ਪਾਣੀ ਦੀ ਨਿਕਾਸੀ ਪਿੰਡਾਂ ਦੀ ਸਭ ਤੋਂ ਵੱਡੀ ਸਮੱਸਿਆ ਸੀ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਛੱਪੜਾਂ ਦੀ ਕਾਇਆ ਕਲਪ ਹੋ ਰਹੀ ਹੈ। ਜ਼ਿਲ੍ਹੇ ਵਿੱਚ ਛੱਪੜਾਂ ਦਾ ਥਾਪਰ ਮਾਡਲ ਤਹਿਤ ਨਵੀਨੀਕਰਨ ਕੀਤਾ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਛੱਪੜਾਂ ਦੇ ਹੋਏ ਨਵੀਨੀਕਰਨ ਦੀ ਮਿਸਾਲ ਬਟਾਲਾ ਬਲਾਕ ਦੇ ਪਿੰਡ ਖੋਖਰ ਫੌਜੀਆਂ ਦੇ ਛੱਪੜ ਤੋਂ ਦੇਖੀ ਜਾ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਛੱਪੜ ਨੂੰ ਥਾਪਰ ਮਾਡਲ ਤਹਿਤ ਵਿਕਸਤ ਕਰਨ ਉੱਪਰ 18 ਲੱਖ ਰੁਪਏ ਖਰਚੇ ਗਏ ਹਨ।

ਪਿੰਡ ਦੀ ਸਰਪੰਚ ਜਤਿੰਦਰ ਕੌਰ ਨੇ ਦੱਸਿਆ ਕਿ ਮਨਰੇਗਾ ਯੋਜਨਾ ਤਹਿਤ ਉਨ੍ਹਾਂ ਦੇ ਪਿੰਡ ਦੇ ਛੱਪੜ ਨੂੰ ਥਾਪਰ ਮਾਡਲ ਤਹਿਤ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛੱਪੜ ਦੀ ਸਫ਼ਾਈ ਕਰਕੇ ਇਸਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ ਅਤੇ ਇਸਦੇ ਕਿਨਾਰਿਆਂ ਨੂੰ ਪੱਕਿਆਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਛੱਪੜ ਦੇ ਪਾਣੀ ਨੂੰ ਖੇਤੀ ਲਈ ਵਰਤਿਆ ਜਾਵੇਗਾ ਜਿਸ ਨਾਲ ਜ਼ਮੀਨ ਹੇਠਲੇ ਪਾਣੀ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਛੱਪੜ ਦੇ ਕੰਡਿਆਂ ’ਤੇ ਇੰਟਰਲਾਕ ਟਾਇਲ ਲਗਾ ਕੇ ਇਸਨੂੰ ਸੈਰਗਾਹ ਦੇ ਤੌਰ ’ਤੇ ਵਿਕਸਤ ਕੀਤਾ ਗਿਆ ਹੈ।

ਸਰਪੰਚ ਜਤਿੰਦਰ ਕੌਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿੰਡ ਦੇ ਛੱਪੜ ਦੀ ਹਾਲਤ ਬਹੁਤ ਖਰਾਬ ਸੀ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਪਰੇਸ਼ਾਨੀ ਦਾ ਸਬੱਬ ਸੀ। ਉਨ੍ਹਾਂ ਕਿਹਾ ਕਿ ਹੁਣ ਥਾਪਰ ਮਾਡਲ ਤਹਿਤ ਛੱਪੜ ਦੀ ਨੁਹਾਰ ਬਦਲ ਗਈ ਹੈ ਜਿਸ ਲਈ ਉਹ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧੰਨਵਾਦੀ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...