Wednesday, April 24, 2024

ਵਾਹਿਗੁਰੂ

spot_img
spot_img

ਥਾਪਰ ਯੂਨੀਵਰਸਿਟੀ ਪਟਿਆਲਾ ਆਰ.ਟੀ.ਆਈ. ਦੇ ਦਾਇਰੇ ਵਿੱਚ ਆਉਂਦੀ ਹੈ: ਰਾਜ ਸੂਚਨਾ ਕਮਿਸ਼ਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021:
ਰਾਜ ਸੂਚਨਾ ਕਮਿਸ਼ਨ, ਪੰਜਾਬ (ਐਸ.ਆਈ.ਸੀ.) ਨੇ ਥਾਪਰ ਯੂਨੀਵਰਸਿਟੀ ਪਟਿਆਲਾ ਨੂੰ “ਜਨਤਕ ਅਥਾਰਟੀ” ਘੋਸ਼ਿਤ ਕੀਤਾ ਹੈ ਅਤੇ ਅਪੀਲਕਰਤਾ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਸੂਚਨਾ ਕਮਿਸ਼ਨਨ ਦੇ ਬੁਲਾਰੇ ਨੇ ਦੱਸਿਆ ਕਿ ਆਰ.ਟੀ.ਆਈ. ਕਾਰਕੁਨ ਅਕਾਸ਼ ਵਰਮਾ ਨੇ ਸੂਚਨਾ ਅਧਿਕਾਰ ਐਕਟ ਤਹਿਤ ਜਾਣਕਾਰੀ ਮੰਗੀ ਸੀ ਪਰ ਥਾਪਰ ਯੂਨੀਵਰਸਿਟੀ ਨੇ ਜਾਣਕਾਰੀ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਯੂਨੀਵਰਸਿਟੀ ਆਰ.ਟੀ.ਆਈ. ਦੇ ਦਾਇਰੇ ਵਿੱਚ ਨਹੀਂ ਆਉਂਦੀ।

ਆਰ.ਟੀ.ਆਈ. ਕਾਰਕੁਨ ਅਕਾਸ਼ ਵਰਮਾ ਨੇ 24 ਦਸੰਬਰ, 2020 ਨੂੰ ਥਾਪਰ ਯੂਨੀਵਰਸਿਟੀ ਦੁਆਰਾ ਪਾਸ ਕੀਤੇ ਹੁਕਮਾਂ ਵਿਰੁੱਧ ਅਪੀਲ ਦਾਇਰ ਕਰਦਿਆਂ ਰਾਜ ਸੂਚਨਾ ਕਮਿਸ਼ਨ ਕੋਲ ਪਹੁੰਚ ਕੀਤੀ। ਦੱਸਣਯੋਗ ਹੈ ਕਿ ਥਾਪਰ ਯੂਨੀਵਰਸਿਟੀ ਨੇ ਆਰ.ਟੀ.ਆਈ. ਅਪੈਲੀਕੇਸ਼ਨ ਨੂੰ ਇਹ ਕਹਿੰਦਿਆਂ ਖਾਰਜ ਕਰ ਦਿੱਤਾ ਸੀ ਕਿ ਥਾਪਰ ਯੂਨੀਵਰਸਿਟੀ ਨੂੰ ਯੂ.ਜੀ.ਸੀ. ਐਕਟ 1956 ਦੀ ਧਾਰਾ 3 ਤਹਿਤ ਪ੍ਰਾਈਵੇਟ ਯੂਨੀਵਰਸਿਟੀ ਮੰਨਿਆ ਜਾਂਦਾ ਹੈ ਅਤੇ ਇਹ ਜਨਤਕ ਅਥਾਰਟੀ ਨਹੀਂ ਹੈ।

ਬੁਲਾਰੇ ਨੇ ਦੱਸਿਆ ਕਿ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਦੀ ਸਥਾਪਨਾ 1955 ਵਿਚ ਉਸ ਸਮੇਂ ਦੀ ਪੈਪਸੂ ਸਰਕਾਰ ਨੇ ਰਾਜ ਵਿਚ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੋਹਿਨੀ ਥਾਪਰ ਚੈਰੀਟੇਬਲ ਟਰੱਸਟ ਨਾਲ ਸਮਝੌਤੇ ਤਹਿਤ ਕੀਤੀ ਸੀ।

ਸਮਝੌਤੇ ਦੇ ਤਹਿਤ ਸੰਯੁਕਤ ਚੈਰੀਟੇਬਲ ਟਰੱਸਟ ਬਣਾਈ ਗਈ ਅਤੇ ਮੋਹਿਨੀ ਚੈਰੀਟੇਬਲ ਟਰੱਸਟ ਅਤੇ ਪੈਪਸੂ ਸਰਕਾਰ ਦੁਆਰਾ ਇੰਸਟੀਚਿਊਟ ਲਈ 30-30 ਲੱਖ ਰੁਪਏ ਦਿੱਤੇ ਗਏ। 19.09.1955 ਨੂੰ ਪੈਪਸੂ ਸਰਕਾਰ ਨੇ ਲੈਂਡ ਆਫ਼ ਐਕੂਜਿਸ਼ਨ ਐਕਟ ਦੀ ਧਾਰਾ 4 ਤਹਿਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਵਿੱਚ ਇਹ ਕਿਹਾ ਗਿਆ ਕਿ ਸੰਭਾਵਤ ਤੌਰ `ਤੇ 250 ਏਕੜ ਵਾਲੀ ਜ਼ਮੀਨ ਜਨਤਕ ਉਦੇਸ਼ਾਂ ਲਈ ਲੋੜੀਂਦੀ ਹੈ।ਇੰਸਟਚਿਊਟ ਦੀ ਸਥਾਪਨਾ ਲਈ ਇਹ ਜ਼ਮੀਨ ਪੈਪਸੂ ਸਰਕਾਰ ਵੱਲੋਂ ਮੁਫ਼ਤ ਵਿੱਚ ਦਿੱਤੀ ਗਈ ਅਤੇ ਸੂਬਾ ਸਰਕਾਰ ਅਤੇ ਯੂ.ਜੀ.ਸੀ. ਨੇ ਉਕਤ ਸੰਸਥਾ ਲਈ ਗਰਾਂਟਾਂ ਦਿੱਤੀਆਂ।

ਅਪੀਲ ਦਾ ਨਿਪਟਾਰਾ ਕਰਦਿਆਂ ਰਾਜ ਸੂਚਨਾ ਕਮਿਸ਼ਨਰ ਨੇ ਆਦੇਸ਼ ਦਿੱਤਾ ਕਿ ਡੀ.ਏ.ਵੀ. ਕਾਲਜ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ (ਸੁਪਰਾ) ਦੇ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ, ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਜੇ ਰਾਜ ਦੁਆਰਾ ਦਿੱਤੀ ਗਈ ਜ਼ਮੀਨ `ਤੇ ਕੋਈ ਸੰਸਥਾ ਸਥਾਪਿਤ ਕੀਤੀ ਜਾਂਦੀ ਹੈ ਤਾਂ ਸਪੱਸ਼ਟ ਤੌਰ `ਤੇ ਇਸਦਾ ਅਰਥ ਇਹ ਹੋਵੇਗਾ ਕਿ ਇਸਨੂੰ ਸਰਕਾਰ ਦੁਆਰਾ ਉੱਚਿਤ ਰੂਪ ਵਿੱਚ ਫਾਇਨਾਂਸ ਕੀਤਾ ਗਿਆ ਹੈ ਅਤੇ ਇਹ ਜਨਤਕ ਅਥਾਰਟੀ ਹੈ ਅਤੇ ਆਰ.ਟੀ.ਆਈ. ਐਕਟ, 2005 ਦੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਪਾਬੰਦ ਹੈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...