Thursday, April 25, 2024

ਵਾਹਿਗੁਰੂ

spot_img
spot_img

ਥੱਪੜ ਕਾਂਡ: ਅਕਾਲੀ ਦਲ ਵੱਲੋਂ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਖਿਲਾਫ਼ ਪਠਾਨਕੋਟ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਪਠਾਨਕੋਟ, 21 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਦੇ ਨਾਲ ਰਲ ਕੇ ਨੌਜਵਾਨਾਂ ਨੇ ਅੱਜ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵੱਲੋਂ ਅਨੁਸੁਚਿਤ ਭਾਈਚਾਰੇ ਦੇ ਨੌਜਵਾਨ ’ਤੇ ਹਮਲਾ ਕਰਨ ਤੇ ਉਸਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।

ਨੌਜਵਾਨਾਂ ਨੇ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਮੈਂਬਰਾਂ ਦੇ ਨਾਲ ਰਲ ਕੇ ਡੀ ਐਸ ਪੀ ਦੇ ਦਫਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਤੇ ਕਾਂਗਰਸੀ ਵਿਧਾਇਕ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਹਨਾਂ ਨੇ ਇਸ ਮੌਕੇ ਵਿਧਾਇਕ ਦਾ ਪੁਤਲਾ ਵੀ ਫੂਕਿਆ।

ਪਠਾਨਕੋਟ ਦੇ ਯੂਥ ਅਕਾਲੀ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਇਹ ਵੀ ਆਖਿਆ ਕਿ ਉਹ ਜੋਗਿੰਦਰਪਾਲ ਦਾ ਅਸਤੀਫਾ ਲੈਣ ਤੇ ਉਹਨਾਂ ਨੁੰ ਵਿਧਾਨ ਸਭਾ ਵਿਚੋਂ ਮੁਅੱਤਲ ਕਰਨ ਸਮੇਤ ਉਹਨਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਮਾਮਲੇ ਵਿਚ ਫੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ ਨਹੀਂ ਤਾਂ ਇਹ ਸਮਝਿਆ ਜਾਵੇਗਾ ਕਿ ਉਹਨਾਂ ਨੂੰ ਸਿਰਫ ਤਸਵੀਰਾਂ ਖਿੱਚਵਾਉਣ ਵਿਚ ਦਿਲਚਸਪੀ ਹੈ ਤੇ ਉਹਨਾਂ ਨੁੰ ਸੂਬੇ ਦੇ ਲੋਕਾਂ ਨੁੰ ਨਿਆਂ ਮਿਲਣਾ ਯਕੀਨੀ ਬਣਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ।

ਰਾਣਾ ਨੇ ਇਹ ਵੀ ਐਲਾਨ ਕੀਤਾ ਕਿ ਜਿਥੇ ਕਿਤੇ ਜੋਗਿੰਦਰਪਾਲ ਜਾਣਗੇ, ਹਰ ਨੌਜਵਾਨ ਉਹਨਾਂ ਤੋਂ ਜਵਾਬ ਮੰਗੇਗਾ। ਉਹਨਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਨੇ ਉਸ ਐਸ ਸੀ ਨੌਜਵਾਨ ਨੁੰ ਦਬਾਉਣ ਦਾ ਯਤਨ ਕੀਤਾ ਹੈ ਜਿਸਨੇ ਉਹਨਾਂ ਨੂੰ ਪੁੱਛਿਆ ਸੀ ਕਿ ਉਹਨਾਂ ਨੇ ਕੀਤਾ ਕੀ ਹੈ ?

ਉਹਨਾਂ ਕਿਹਾ ਕਿ ਹੁਣ ਹਰ ਨੌਜਵਾਨ ਉਹਨਾਂ ਤੋਂ ਪੁੱਛੇਗਾ ਕਿ ਉਹਨਾਂ ਨੇ ਕੀਤਾ ਕੀ ਹੈ ? ਉਹਨਾਂ ਨੇ ਕਾਂਗਰਸੀ ਵਿਧਾਇਕ ਨੁੰ ਇਹ ਵੀ ਆਖਿਆ ਕਿ ਉਹ ਦੱਸਣ ਕਿ ਹਲਕੇ ਵਿਚੋਂ ਨਸ਼ਾ ਖਤਮ ਕਰਨ ਵਾਸਤੇ ਉਹਨਾਂ ਕੀ ਕੀਤਾ ਹੈ ? ਉਹਨਾਂ ਕਿਹਾ ਕਿ ਹਲਕੇ ਵਿਚੋਂ ਕਿੰਨੇ ਨੌਜਵਾਨਾਂ ਨੂੰ ਨੌਕਰੀ ਮਿਲੀ ਹੈ ਤੇ ਕਿੰਨੇ ਵਿਕਾਸ ਕਾਰਜ ਉਹਨਾਂ ਦੇ ਕਰਵਾਏ ਹਨ ? ਵਿਧਾਇਕ ਨੂੰ ਹਰ ਸਵਾਲ ਦਾ ਜਵਾਬ ਦੇਣਾ ਪਵੇਗਾ।

ਨੌਜਵਾਨਾਂ ਨੇ ਇਸ ਮੌਕੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਇਕ ਦੇ ਖਿਲਾਫ ਕਾਰਵਾਈ ਨਾ ਕਰਨ ਅਤੇ ਸਾਰੀ ਘਟਨਾ ਨੁੰ ‘ਛੋਟੀ ਕਾਰਵਾਈ’ ਕਰਾਰ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਨੌਜਵਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਠੋਕਵਾਂ ਜਵਾਬ ਦੇਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...