Tuesday, April 23, 2024

ਵਾਹਿਗੁਰੂ

spot_img
spot_img

ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲੈ ਕੇ ਜਾਵੇ ਚੰਗਾ ਪ੍ਰਭਾਵ, ਨਾ ਆਵੇ ਕੋਈ ਸ਼ਿਕਾਇਤ: ਬੀਬੀ ਜਗੀਰ ਕੌਰ ਦੀ ਮੈਨੇਜਰਾਂ ਨੂੰ ਹਦਾਇਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਜੂਨ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਬੀਬੀ ਜਗੀਰ ਕੌਰ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਦੇਸ਼ ਦੁਨੀਆਂ ਤੋਂ ਸ਼ਰਧਾਲੂ ਦਰਸ਼ਨ ਦੀਦਾਰ ਕਰਨ ਲਈ ਆਉਂਦੇ ਹਨ। ਹਰ ਸ਼ਰਧਾਲੂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਵੇ, ਇਸ ਲਈ ਮੈਨੇਜਰ ਅਤੇ ਹੋਰ ਜ਼ੁੰਮੇਵਾਰੀ ਅਧਿਕਾਰੀ ਪ੍ਰਬੰਧਾਂ ਨੂੰ ਚੁਸਤ ਦਰੁੱਸਤ ਬਣਾਈ ਰੱਖਣ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।

ਬੀਬੀ ਜਗੀਰ ਕੌਰ ਨੇ ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਸੰਗਤ ਦੀ ਆਮਦ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਸੰਗਤ ਲਈ ਪ੍ਰਬੰਧਾਂ ਵਿਚ ਢਿੱਲ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਪ੍ਰੇਰਣਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਡਿਊਟੀ ਹੋਰਨਾਂ ਅਦਾਰਿਆਂ ਨਾਲੋਂ ਵੱਧ ਜ਼ੁੰਮੇਵਾਰੀ ਵਾਲੀ ਹੈ, ਜਿਸ ਲਈ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਦਾ ਆਚਾਰ ਵਿਹਾਰ ਸਹੀ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰ ਜ਼ੁੰਮੇਵਾਰੀ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਅਤੇ ਪ੍ਰਬੰਧਕੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜ਼ੁੰਮੇਵਾਰ ਅਧਿਕਾਰੀ ਹੁੰਦਿਆਂ ਸਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਵਚਨਬੱਧ ਰਹੀਏ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਸ. ਨਿਸ਼ਾਨ ਸਿੰਘ, ਸ. ਗੁਰਾ ਸਿੰਘ, ਸ. ਬਲਦੇਵ ਸਿੰਘ, ਸ. ਦਰਸ਼ਨ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਗੁਰਪ੍ਰੀਤ ਸਿੰਘ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...