Friday, April 26, 2024

ਵਾਹਿਗੁਰੂ

spot_img
spot_img

ਦਰਬਾਰ ਸਾਹਿਬ ਦੇ ਰਸਤਿਆਂ ਤੋਂ ਕਬਜ਼ੇ ਹਟਾਉਣ ਅਤੇ ਅੰਮ੍ਰਿਤਸਰ ਦੀ ਲੜਖੜਾਉਂਦੀ ਟ੍ਰੈਫ਼ਿਕ ਵੱਲ ਧਿਆਨ ਦੇਵੇ ਸਰਕਾਰ: ਗੁਰਚਰਨ ਸਿੰਘ ਗਰੇਵਾਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਨਵੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਬੰਧੀ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸਾਸ਼ਨ ਨੂੰ ਲੋੜੀਂਦੇ ਕਦਮ ਉਠਾਉਣ ਲਈ ਕਿਹਾ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਸ਼ਰਧਾ ਸਹਿਤ ਨਤਮਸਤਕ ਹੋਣ ਦੇ ਨਾਲ-ਨਾਲ ਇਥੇ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ। ਪਰੰਤੂ ਸ਼ਹਿਰ ਦੀ ਲੜਖੜਕਾਉਂਦੀ ਟੈ੍ਰਫਿਕ ਅਤੇ ਸੜਕਾਂ ’ਤੇ ਕਬਜ਼ਿਆਂ ਦੀ ਭਰਮਾਰ ਕਾਰਨ ਉਨ੍ਹਾਂ ਦੇ ਮਨਾਂ ’ਤੇ ਬੁਰਾ ਪ੍ਰਭਾਵ ਪੈਂਦਾ ਹੈ।

ਇਥੋਂ ਤੱਕ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੁੱਜਦੇ ਵਿਰਾਸਤੀ ਮਾਰਗ ’ਤੇ ਵੀ ਦੁਕਾਨਦਾਰਾਂ ਨੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਦੇ ਨਾਲ ਹੀ ਪਾਵਨ ਅਸਥਾਨ ਨੂੰ ਆਉਂਦੇ ਇਕੋ-ਇਕ ਮਾਰਗ ਜਿਸ ’ਤੇ ਗੱਡੀਆਂ ਰਾਹੀਂ ਪਹੁੰਚਿਆਂ ਜਾਂਦਾ ਹੈ, ਦੀ ਵੀ ਹਾਲਤ ਚੰਗੀ ਨਹੀਂ ਹੈ। ਇਸ ਦੇ ਦੋਨੇਂ ਪਾਸੇ ਬਣੀਆਂ ਨਾਲੀਆਂ ਅਤੇ ਲੱਗੇ ਬਿਜਲੀ ਖੰਭਿਆਂ ਕਾਰਨ ਅਕਸਰ ਟ੍ਰੈਫਿਕ ਜਾਮ ਲੱਗਦੇ ਹਨ।

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਤੱਕ ਆਉਂਦੇ ਰਸਤੇ ’ਤੇ ਦੁਕਾਨਦਾਰਾਂ ਨੇ ਆਰਜੀ ਤੌਰ ’ਤੇ ਦੁਕਾਨਾਂ ਵਧਾਈਆਂ ਹੋਈਆਂ ਹਨ, ਜੋ ਸੰਗਤ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਹਾਲਾਤ ਇਹ ਬਣੇ ਹੋਏ ਹਨ, ਕਿ ਇਥੋਂ ਪੈਦਲ ਲੰਘਣਾ ਵੀ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਸਰਕਾਰ ਅਤੇ ਸ਼ਹਿਰ ਦਾ ਪ੍ਰਸ਼ਾਸਨ ਇਸ ਅਹਿਮ ਮਾਮਲੇ ਵੱਲ ਤਵੱਜੋਂ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਲੰਘੀ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਇਸ ਸਬੰਧ ਵਿਚ ਇਕ ਅਹਿਮ ਮਤਾ ਵੀ ਪਾਸ ਕੀਤਾ ਗਿਆ ਸੀ, ਜੋ ਸਬੰਧਤਾਂ ਤੱਕ ਭੇਜਿਆ ਜਾ ਚੁੱਕਾ ਹੈ।

ਭਾਈ ਗਰੇਵਾਲ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਸਮੁੱਚੇ ਪ੍ਰਸ਼ਾਸਨ ਦੇ ਜ਼ੁੰਮੇਵਾਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਦੀਆਂ ਇਨ੍ਹਾਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਖ਼ਾਸ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੁੱਜਦੇ ਰਸਤਿਆਂ ’ਤੇ ਦੁਕਾਨਦਾਰਾਂ ਨੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਨਾਲ-ਨਾਲ ਟ੍ਰੈਫਿਕ ਨੂੰ ਨਿਯਮਤ ਕੀਤਾ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ’ਤੇ ਸਰਕਾਰ ਅਤੇ ਪ੍ਰਸ਼ਾਸਨ ਪਾਸ ਅਵਾਜ਼ ਪਹੁੰਚਾਉਣ, ਤਾਂ ਜੋ ਇਥੇ ਪੁੱਜਣ ਵਾਲੇ ਸ਼ਰਧਾਲੂ ਚੰਗਾ ਸੁਨੇਹਾ ਲੈ ਕੇ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...