Tuesday, March 19, 2024

ਵਾਹਿਗੁਰੂ

spot_img
spot_img

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

- Advertisement -

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ)
ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ ‘ਮਜਨੂੰ’ ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ ਵਰਗ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ ਦੋਵੇਂ ਭਰਾਵਾਂ ਦੀ ਜੋੜੀ ਨੇ ਇਸ ਗੀਤ ਨਾਲ ਇਕ ਵਾਰ ਫੇਰ ਵਾਪਸੀ ਕੀਤੀ ਹੈ। ਸ਼ਾਰੀਬ ਅਤੇ ਤੋਸ਼ੀ ਫਿਲਮ ‘ਰਾਜ਼: ਦ ਮਿਸਟਰੀ ਕੌਂਟੀਨੁਜ਼’ ਦੇ ਹਿੱਟ ਟਰੈਕ, ‘ਮਾਹੀ’ ਲਈ ਮਸ਼ਹੂਰ ਹਨ।

ਇਸ ਜੋੜੀ ਨੇ ਆਉਣ ਵਾਲੇ ਗੀਤ ਲਈ ਮਿਊਜ਼ਿਕ ਦਿੱਤਾ ਹੈ ਅਤੇ ਮਿਊਜ਼ਿਕ ਵੀਡੀਓ ‘ਚ ਵੀ ਮੀਕਾ ਸਿੰਘ ਨਾਲ ਨਜ਼ਰ ਆ ਰਹੇ ਹਨ।

ਮਿਊਜ਼ਿਕ ਵੀਡੀਓ ਦੀ ਗੱਲ ਕਰੀਏ ਤਾਂ ਮੀਕਾ ਸਿੰਘ ਅਤੇ ਸ਼ਾਰੀਬ-ਤੋਸ਼ੀ ਤੋਂ ਇਲਾਵਾ, ਵੀਡੀਓ ਵਿੱਚ ਹਿੰਦੀ ਟੀ. ਵੀ. ਜਗਤ ਦੇ ਮਸ਼ਹੂਰ ਅਭਿਨੇਤਾ ਆਮਿਰ ਅਲੀ ਅਤੇ ਬਹੁਤ ਹੀ ਖੂਬਸੂਰਤ ਅਦਿਤੀ ਵਤਸ ਵੀ ਦਿੱਖ ਰਹੇ ਹਨ । ਇਸ ਵੀਡੀਓ ਵਿਚ ਆਮਿਰ, ਜੋ ਕਿ ਆਪਣੇ ਸ਼ੋਅ ‘ਐਫਆਈਆਰ’ ਅਤੇ ‘ਏਕ ਹਸੀਨਾ ਥੀ’ ਆਦਿ ਲਈ ਵੀ ਜਾਣੇ ਜਾਂਦੇ ਹਨ, ਬਹੁਤ ਵਧੀਆ ਦਿਖਾਈ ਦਿੰਦੇ ਹਨ ਜਿਥੇ ਕਿ ਮਿਊਜ਼ਿਕ ਵੀਡੀਓ ਲਈ ਮਾਡਲ ਅਦਿਤੀ ਵਤਸ ਖੂਬਸੂਰਤ ਲੱਗ ਰਹੀ ਹੈ ।

ਵੀਡੀਓ ਆਮਿਰ ਅਤੇ ਅਦਿਤੀ ਦੇ ਆਲੇ-ਦੁਆਲੇ ਘੁੰਮਦੀ ਹੈ ਜਿੱਥੇ ਆਮਿਰ ਅਦਿਤੀ ਵੱਲ ਆਕਰਸ਼ਿਤ ਹੋ ਜਾਂਦਾ ਹੈ ਅਤੇ ਉਸਦੀ ਸੁੰਦਰਤਾ ਦੀ ਪ੍ਰਸ਼ੰਸਾ ਕਰਦਾ ਹੈ ਕਿਉਂਕਿ ਉਸਨੂੰ ਅਦਿਤੀ ਨਾਲ ਪਿਆਰ ਹੋ ਜਾਂਦਾ ਹੈ।ਗਾਣੇ ਦੀ ਗੱਲ ਕਰੀਏ ਤਾਂ ਇਹ ਇੱਕ ਪਿਆਰ ਦੀ ਭਾਵਨਾਵਾਂ ਦੱਸਣ ਵਾਲਾ ਗੀਤ ਹੈ ਜੋ ਤੁਹਾਡੇ ਨਵੇਂ-ਨਵੇਂ ਪਿਆਰ ਵਿੱਚ ਪੈਣ ‘ਤੇ ਤੁਹਾਨੂੰ ਮਿਲਣ ਵਾਲੀ ਭਾਵਨਾ ਬਾਰੇ ਗੱਲ ਕਰਦਾ ਹੈ।

ਇਸ ਗੀਤ ਦੇ ਰਿਲੀਜ਼ ਹੋਣ ‘ਤੇ ਮੀਕਾ ਸਿੰਘ ਨੇ ਕਿਹਾ, “’ਇੰਡਸਟਰੀ ‘ਚ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰਹਿਣ ਤੋਂ ਬਾਅਦ ਵੀ ਹਰ ਨਵਾਂ ਪ੍ਰੋਜੈਕਟ ਅਤੇ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਮੈਨੂੰ ਮੇਰੇ ਪਹਿਲੇ ਦਿਨ ਵਾਂਗ ਹੀ ਉਤਸ਼ਾਹਿਤ ਕਰਦੀ ਹੈ। ਮੈਂ ਬਸ ਉਮੀਦ ਕਰਦਾ ਹਾਂ ਕਿ ਹਰ ਕੋਈ ਨਵੇਂ ਗੀਤ ਦਾ ਆਨੰਦ ਮਾਣੇਗਾ ਅਤੇ ਅਸੀਂ ਹਮੇਸ਼ਾ ਵਾਂਗ ਦਰਸ਼ਕਾਂ ਦਾ ਮਨੋਰੰਜਨ ਕਰਨ ਅਤੇ ਉਨ੍ਹਾਂ ਨਾਲ ਜੁੜਨ ਦੇ ਯੋਗ ਹੋਵਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,280FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...