Tuesday, April 23, 2024

ਵਾਹਿਗੁਰੂ

spot_img
spot_img

ਦਲਿਤ ਉਪ ਮੁੱਖ ਮੰਤਰੀ ਹੀ ਕਿਉ, ਮੁੱਖ ਮੰਤਰੀ ਕਿਉਂ ਨਹੀਂ? ਮਨੀਸ਼ ਤਿਵਾੜੀ ਦਾ ਸੁਖ਼ਬੀਰ ਬਾਦਲ ਨੂੰ ਸਵਾਲ

- Advertisement -

ਯੈੱਸ ਪੰਜਾਬ
ਚੰਡੀਗਡ਼੍ਹ, 15 ਅਪ੍ਰੈਲ, 2021:
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਛਾਣ ਦੀ ਸਿਆਸਤ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਸਾਬਕਾ ਡਿਪਟੀ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਇਕ ਬਿਆਨ ਕਿ ਜੇਕਰ ਅਕਾਲੀ ਦਲ 2022 ਵਿੱਚ ਸੱਤਾ ਚ ਆਉਂਦੀ ਹੈ, ਤਾਂ ਉਹ ਇੱਕ ਦਲਿਤ ਨੂੰ ਡਿਪਟੀ ਮੁੱਖ ਮੰਤਰੀ ਬਣਾਉਣਗੇ, ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਐਮ.ਪੀ ਤਿਵਾੜੀ ਨੇ ਸੁਖਬੀਰ ਨੂੰ ਸਵਾਲ ਪੁੱਛਿਆ ਹੈ ਕਿ ਕਿਉਂ ਦਲਿਤ ਨੂੰ ਸਿਰਫ ਉਪ ਮੁੱਖ ਮੰਤਰੀ ਹੀ ਬਣਾਇਆ ਜਾ ਸਕਦਾ ਹੈ, ਉਹ ਮੁੱਖ ਮੰਤਰੀ ਕਿਉਂ ਨਹੀਂ ਬਣ ਸਕਦਾ? ਜਾਂ ਫਿਰ ਕੀ ਟਾਪ ਪੁਜੀਸ਼ਨ ਕਿਸੇ ਲਈ ਪੱਕੇ ਤੌਰ ਤੇ ਤੈਅ ਹੈ?

ਤਿਵਾੜੀ ਨੇ ਕਿਹਾ ਕਿ ਜਦੋਂ ਪਛਾਣ ਦੀ ਸਿਆਸਤ ਦੀ ਗੱਲ ਚਲਾਈ ਜਾਂਦੀ ਹੈ, ਤਾਂ ਸਪੱਸ਼ਟ ਤੌਰ ਤੇ ਲੋਕ ਪੁੱਛਣਗੇ ਕਿਉਂ ਇੱਕ ਹਿੰਦੂ ਮੁੱਖ ਮੰਤਰੀ ਨਹੀਂ ਬਣ ਸਕਦਾ ਹੈ ਜਾਂ ਫਿਰ ਓਬੀਸੀ ਸਮੁਦਾਅ ਨਾਲ ਸਬੰਧਿਤ ਕੋਈ ਵਿਅਕਤੀ ਸੂਬੇ ਦਾ ਮੁੱਖ ਮੰਤਰੀ ਕਿਉਂ ਨਹੀਂ ਬਣ ਸਕਦਾ?

ਉਨ੍ਹਾਂ ਨੇ ਸੁਖਬੀਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਛਾਣ ਦੀ ਸਿਆਸਤ ਦੇਸ਼ ਤੇ ਸਾਡੀ ਸਭਿਅਤਾ ਲਈ ਸਮੱਸਿਆ ਬਣ ਚੁੱਕੀ ਹੈ ਅਤੇ ਇਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਤਿੰਨ ਸ਼ਬਦਾਂ ਤੇ ਟਿਕੀ ਪੰਜਾਬ ਦੀ ਵਿਚਾਰਧਾਰਾ ਦੇ ਖ਼ਿਲਾਫ਼ ਹੈ। ਸਿੱਖ ਵਿਚਾਰਧਾਰਾ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ “ਮਾਨਸ ਕੀ ਜਾਤ ਸਭੈ ਏਕ ਪਹਿਚਾਨਬੋ” ਦਾ ਸੰਦੇਸ਼ ਦਿੱਤਾ ਸੀ। ਸਿੱਖ ਧਰਮ ਦੀ ਸਥਾਪਨਾ ਵੀ ਆਪਸੀ ਸਮਾਨਤਾ ਦੇ ਵਿਚਾਰਧਾਰਾ ਦੇ ਆਧਾਰ ਤੇ ਹੋਈ ਹੈ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਚ ਰਹਿਣ ਵਾਲੇ ਲੱਖਾਂ ਪੰਜਾਬੀ ਸਿਰਫ਼ ਉੱਥੇ ਸਿਰਫ਼ ਇਸ ਲਈ ਰਹਿ ਰਹੇ ਹਨ ਅਤੇ ਕੰਮ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੇਸ਼ਾਂ ਨੇ ਊਚ-ਨੀਚ ਰਹਿਤ ਸਮਾਜ ਦਾ ਢਾਂਚਾ ਬਣਾਇਆ ਹੈ, ਜਿੱਥੇ ਵਿਅਕਤੀ ਦੀ ਸਫ਼ਲਤਾ ਜਾਂ ਅਸਫ਼ਲਤਾ ਉਸ ਦੀ ਮਿਹਨਤ ਨਾਲ ਤੈਅ ਹੁੰਦੀ ਹੈ, ਨਾ ਕਿ ਉਸਦੀ ਚਮੜੀ ਦੇ ਰੰਗ, ਜਾਂ ਧਰਮ ਜਾਂ ਫਿਰ ਰਾਸ਼ਟਰੀਅਤਾ ਨਾਲ।

ਐਮ.ਪੀ ਤਿਵਾੜੀ ਨੇ ਕਿਹਾ ਕਿ ਸੂਬੇ ਦੀ ਟੋਪ ਪੁਜ਼ੀਸ਼ਨ ਤੇ ਕਿਸੇ ਵਿਅਕਤੀ ਨੂੰ ਹੋਣਾ ਚਾਹੀਦਾ ਹੈ, ਇਹ ਉਸ ਅਧਾਰ ਤੇ ਤੈਅ ਹੋਣਾ ਚਾਹੀਦਾ ਹੈ ਕਿ ਸੂਬਾ ਤਰੱਕੀ ਕਰੇ ਅਤੇ ਲੋਕਾਂ ਦੇ ਜੀਵਨ ਪੱਧਰ ਚ ਸੁਧਾਰ ਹੋਵੇ। ਉਹ ਸਮਾਜਿਕ ਨਿਆਂ ਤੇ ਪੂਰੀ ਤਰ੍ਹਾਂ ਨਾਲ ਭਰੋਸਾ ਰੱਖਦੇ ਹਨ, ਪਰ ਪ੍ਰਤੀਕਵਾਦ ਲਈ ਅਤੇ ਛੋਟੇ ਸਿਆਸੀ ਉਦੇਸ਼ਾਂ ਦੀ ਪੂਰਤੀ ਖ਼ਾਤਰ ਸਮਾਜਿਕ ਨਿਆਂ ਦੀ ਦੁਰਵਰਤੋਂ ਦੇ ਪੁਰੀ ਤਰ੍ਹਾਂ ਖ਼ਿਲਾਫ਼ ਹਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...