Saturday, April 20, 2024

ਵਾਹਿਗੁਰੂ

spot_img
spot_img

ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਸ਼ਾਮਿਲ ਕਰਵਾਉਣ ਲਈ ਹੰਗਾਮੀ ਮੀਟਿੰਗ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 03 ਅਕਤੂਬਰ, 2022:
ਦਸ਼ਮੇਸ਼ ਸੇਵਾ ਸੁਸਾਇਟੀ ਨੇ ਪੰਜਾਬ ਦੇ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ ਐਕਟ 1971 ‘ਚ ਤੁਰੰਤ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧ ‘ਚ ਬੀਤੇ ਦਿਨੀ ਦਿੱਲੀ ਦੇ ਪ੍ਰੈਸ ਕਲੱਬ ਆਫ ਇੰਡੀਆ ‘ਚ ਹੋਈ ਹੰਗਾਮੀ ਮੀਟਿੰਗ ਦੋਰਾਨ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਇਸ ਤਖਤ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਸ਼ਾਮਿਲ ਕਰਨ ਦੀ ਮੰਜੂਰੀ ਦਿੱਲੀ ਵਿਧਾਨ ਸਭਾ ਵਲੋਂ ਬਹੁਤ ਪਹਿਲਾਂ ਦਿੱਤੀ ਜਾ ਚੁਕੀ ਹੈ ‘ਤੇ ਦਿੱਲੀ ਦੇ ਉਪ-ਰਾਜਪਾਲ ਦੀ ਸਹਿਮਤੀ ਨਾਲ ਇਹ ਮਾਮਲਾ ਭਾਰਤ ਸਰਕਾਰ ਨੂੰ ਮੰਜੂਰੀ ਲਈ ਭੇਜਿਆ ਗਿਆ ਸੀ, ਜੋ ਕਾਫੀ ਸਮੇਂ ਤੋਂ ਲੰਬਿਤ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਭਾਰਤ ਸਰਕਾਰ ਨੇ ਅਪ੍ਰੈਲ 1999 ‘ਚ ਪੰਜਾਬ ਗੁਰਦੁਆਰਾ ਐਕਟ 1925 ‘ਚ ਸ਼ਾਮਿਲ ਕੀਤਾ ਸੀ, ਜਦਕਿ ਇਹ ਤਖਤ ਬੀਤੇ 23 ਵਰਿਆਂ ਤੋਂ ਦਿੱਲੀ ਗੁਰਦੁਆਰਾ ਐਕਟ ਤੋਂ ਬਾਹਰ ਰਖਿਆ ਗਿਆ ਹੈ।

ਸੁਸਾਇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ‘ਗੁਰੂ ਦੀ ਕਾਸ਼ੀ’ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਜਿਸ ਸਥਾਨ ‘ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜਵੇ ਗੁਰੂ ਅਰਜੁਨ ਦੇਵ ਜੀ ਵਲੌਂ ਰਚਿਤ ‘ਆਦਿ ਗ੍ਰੰਥ’ ‘ਚ ਨੋੇਵੇ ਗੁਰੁ ਤੇਗ ਬਹਾਦਰ ਸਾਹਿਬ ਦੀ ਬਾਣੀ ਦਰਜ ਕਰਕੇ ਮੋਜੂਦਾ ‘ਗੁਰੂ ਗ੍ਰੰਥ ਸਾਹਿਬ ਜੀ’ ਦੀ ਸੰਪੂਰਨਤਾ ਕੀਤੀ ਸੀ।

ਦਸ਼ਮੇਸ਼ ਸੇਵਾ ਸੁਸਾਇਟੀ ਦੇ ਮੀਤ ਪ੍ਰਧਾਨ ਕਿਰਨਦੀਪ ਸਿੰਘ ਨੇ ਦਸਿਆ ਕਿ ਇਸ ਮੀਟਿੰਗ ‘ਚ ਵਿਚਾਰ ਵਟਾਂਦਰਾ ਕਰਨ ਤੋਂ ਉਪਰੰਤ ਇਹ ਫੈਸਲਾ ਕੀਤਾ ਗਿਆ ਕਿ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਉਪ-ਰਾਜਪਾਲ ਵੀ.ਕੇ. ਸਕਸੈਨਾ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹੁੰਚ ਕਰਕੇ ਇਸ ਮਾਮਲੇ ‘ਚ ਫੋਰੀ ਕਾਰਵਾਈ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ 1971 ‘ਚ ਸ਼ਾਮਿਲ ਕਰਨ ਦੀ ਪੁਰਜੋਰ ਅਪੀਲ ਕੀਤੀ ਜਾਵੇ।

ਸੁਸਾਇਟੀ ਦੇ ਸਕੱਤਰ ਵਰਿੰਦਰ ਸਿੰਘ ਨਾਗੀ ਨੇ ਦਸਿਆ ਕਿ ਇਸ ਤਖਤ ਦੇ ਸ਼ਾਮਿਲ ਹੋਣ ਨਾਲ ਦਿੱਲੀ ਗੁਰਦੁਆਰਾ ਕਮੇਟੀ ‘ਚ ਨਾਮਜਦ ਮੈਂਬਰਾਂ ਦੀ ਗਿਣਤੀ 9 ਤੋਂ ਵੱਧ ਕੇ 10 ਹੋ ਜਾਵੇਗੀ ‘ਤੇ ਇਸ ਪ੍ਰਕਾਰ ਜਨਰਲ ਹਾਉਸ 55 ਦੀ ਥਾਂ ‘ਤੇ 56 ਮੈਂਬਰਾਂ ਦਾ ਹੋਵੇਗਾ।

ਸੁਸਾਇਟੀ ਦੇ ਖਜਾਂਚੀ ਮਨਜੀਤ ਸਿੰਘ ਨੇ ਦਸਿਆ ਕਿ ਦਿੱਲੀ ਗੁਰਦੁਆਰਾ ਐਕਟ ‘ਚ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮ੍ਰਿਤਸਰ ਸਾਹਿਬ ਤੋਂ ਇਲਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਬ ‘ਤੇ ਤਖਤ ਸ੍ਰੀ ਹਜੂਰ ਸਾਹਿਬ ਨੰਦੇੜ੍ਹ ਪਹਿਲਾਂ ਤੋਂ ਹੀ ਮੋਜੂਦ ਹਨ। ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਦਸ਼ਮੇਸ ਸੇਵਾ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਇੰਦਰਜੀਤ ਸਿੰਘ ਚਾਵਲਾ ‘ਤੇ ਡਾ. ਵਾਣੀ ਸਿੰਘ ਵੀ ਮੋਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...