Friday, April 19, 2024

ਵਾਹਿਗੁਰੂ

spot_img
spot_img

ਦਸੂਹਾ ਦੇ ਪਿਓ ਪੁੱਤਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ, ਜਾਖੜ ਤੇ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2021:
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਦਸੂਹਾ ਦੇ ਪਿਓ ਪੁੱਤਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਪਿਓ ਪੁੱਤਰ ਨੇ ਕਾਂਗਰਸ ਪਾਰਟੀ ਦੇ ਪੂਰਨ ਕਰਜ਼ਾ ਮੁਆਫੀ ਦੇ ਵਾਅਦੇ ’ਤੇ ਵਿਸ਼ਵਾਸ ਕਰ ਲਿਆ ਪਰ ਇਹਨਾਂ ਨੇ ਉਹਨਾਂ ਨੂੰ ਧੋਖਾ ਦਿੱਤਾ।

ਇਥੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਸਿਫਰ ਕਾਲ ਦੌਰਾਨ ਪਿਓ ਜਗਤਾਰ ਸਿੰਘ ਤੇ ਪੁੱਤਰ ਕਿਰਪਾਲ ਸਿੰਘ ਨੂੰ ਨਿਆਂ ਦੇਣ ਦੀ ਮੰਗ ਉਠਾਈ ਸੀ। ਦੋਵਾਂ ਨੇ ਉਦੋਂ ਖੁਦਕੁਸ਼ੀ ਕਰ ਲਈ ਜਦੋਂ ਉਹਨਾਂ ਨੁੰ ਮਹਿਸੂਸ ਹੋਇਆ ਕਿ ਕਾਂਗਰਸ ਸਰਕਾਰ ਨੇ ਉਹਨਾਂ ਦਾ ਸਹਿਕਾਰੀ ਸਭਾ ਦਾ ਕਰਜ਼ਾ ਮੁਆਫ ਕਰਨ ਤੋਂ ਇਨਕਾਰ ਕਰ ਕੇ ਉਹਨਾਂ ਨੁੰ ਧੋਖਾ ਦਿੱਤਾ ਹੈ।

ਅਕਾਲੀ ਆਗੂ ਨੇ ਦੋਹਾਂ ਵੱਲੋਂ ਖੁਦਕੁਸ਼ੀ ਮੌਕੇ ਲਿਖਿਆ ਨੋਟ ਪੜ੍ਹਦਿਆਂ ਕਿਹਾ ਕਿ ਕਿਸਾਨਾਂ ਨੇ ਸਪਸ਼ਟ ਲਿਖਿਆ ਹੈ ਕਿ ਉਹਨਾਂ ਨੂੰ ਲੱਗਿਆ ਕਿ ਸਰਕਾਰ ਉਹਨਾਂ ਦਾ ਸਾਰਾ ਕਰਜ਼ਾ ਮੁਆਫ ਕਰ ਦੇਵੇਗੀ ਪਰ ਉਹਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ। ਸਰਕਾਰ ਤੇ ਕਾਂਗਰਸ ਪਾਰਟੀ ਨੂੰ ਇਸ ਲਈ ਜ਼ਿੰਮੇਵਾਰ ਮੰਨਿਆ ਜਾਣਾ ਚਾਹੀਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ 1500 ਕਿਸਾਨਾਂ ਨੇ ਦੁਖੀ ਹੋ ਕੇ ਆਤਮ ਹੱਤਿਆ ਕਰ ਲਈ ਹੈ ਤੇ ਹੋਰ ਕਿਸਾਨਾਂ ਵੀ ਠੱਗਿਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਜਿਹੜੇ ਕਿਸਾਨ ਆਪਣੇ ਕਰਜ਼ੇ ਕਾਰਨ ਆਤਮ ਹੱਤਿਆਵਾਂ ਕਰਦੇ ਹਨ, ਉਹਨਾਂ ਦੇ ਪਰਿਵਾਰ ਨੁੰ 10 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਇਹ ਵਾਅਦਾ ਪੂਰਾ ਕਰਨ ਤੋਂ ਵੀ ਕਾਂਗਰਸ ਪੱਜ ਗਈ। ਉਹਨਾਂ ਨੇ ਕਰਜ਼ਾ ਮੁਆਫੀ ’ਤੇ ਸਰਕਾਰ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ 97 ਫੀਸਦੀ ਕਰਜ਼ਾ ਮੁਆਫ ਨਹੀਂ ਕੀਤਾ ਗਿਆ।

ਇਕ ਸਵਾਲ ਦੇ ਜਵਾਬ ਵਿਚ ਸ੍ਰੀ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ ਦੇ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਉਹਨਾਂ ਆਗੂਆਂ ਨੂੰ ਦਲ ਬਦਲੂ ਕਾਨੂੰਨ ਤਹਿਤ ਅਯੋਗ ਕਰਾਰ ਨਹੀਂ ਦਿੱਤਾ ਜਿਹਨਾਂ ਨੈ ਪਾਰਟੀ ਛੱਡ ਕੇ ਜਾਂ ਤਾਂ ਆਪਣੀ ਸਿਆਸੀ ਪਾਰਟੀ ਬਣਾ ਲਈ ਜਾਂ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹਨਾਂ ਕਿਹਾ ਕਿ ਹੁਣ ਇਹਨਾਂ ਹੀ ਵਿਧਾਇਕਾਂ ਦੀ ਵਰਤੋਂ ਕਾਂਗਰਸ ਕੱਲ੍ਹ ਵਿਧਾਨ ਸਭਾ ਵਿਚ ਰਾਜਪਾਲ ਵੀ ਪੀ ਸਿੰਘ ਬਦਨੌਰ ਦਾ ਵਿਰੋਧ ਕਰਨ ’ਤੇ ਅਕਾਲੀ ਦਲ ਦੇ ਖਿਲਾਫ ਕਰ ਰਹੀ ਹੈ।

ਅਕਾਲੀ ਦਲ ਨੇ ਮੁੜ ਦੁਹਰਾਇਆ ਕਿ ਉਸਨੇ ਰਾਜਪਾਲ ਦਾ ਵਿਰੋਧ ਕੀਤਾ ਤੇ ਰਾਜਪਾਲ ਵਾਪਸ ਜਾਓ ਦੇ ਨਾਅਰੇ ਵੀ ਲਗਾਏ ਕਿਉਂਕਿ ਰਾਜਪਾਲ ਨੇ ਤਿੰਨ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ ਰੱਦ ਕਰਨ ਲਈ ਪਾਸ ਕੀਤੇ ਤਿੰਨ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਨਾ ਸਿਰਫ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਬਲਕਿ ਉਹਨਾਂ 115 ਵਿਧਾਇਕਾਂ ਦਾ ਵੀ ਅਪਮਾਨ ਕੀਤਾ ਜੋ ਆਪ ਲੋੜੀਂਦੀ ਕਾਰਵਾਈ ਲਈ ਉਹਨਾਂ ਨੂੰ ਨਿੱਜੀ ਤੌਰ ’ਤੇ ਬਿੱਲ ਸੌਂਪਣ ਗਏ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...