Saturday, April 20, 2024

ਵਾਹਿਗੁਰੂ

spot_img
spot_img

ਦਿਲ ਦੇ ਛੇਕ ਦੇ ਮੁਫ਼ਤ ਅਪਰੇਸ਼ਨ ਨਾਲ ਹਰਲੀਨ ਨੂੰ ਮਿਲੀ ਨਵੀਂ ਜ਼ਿੰਦਗੀ

- Advertisement -

ਕੌਹਰੀਆਂ/ਸੰਗਰੂਰ, 30 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ)
ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਆਂਗਨਵਾੜੀ ਕੇਂਦਰਾਂ ‘ਚ ਰਜਿਸਟਰਡ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸਦੇ ਚੱਲਦਿਆਂ ਹੀ ਦਿਲ ਦੇ ਛੇਕ ਦੇ ਮੁਫ਼ਤ ਅਪਰੇਸ਼ਨ ਨਾਲ ਜ਼ਿਲ੍ਹਾ ਸੰਗਰੂਰ ਦੇ ਪਿੰਡ ਰੋਗਲਾ ਦੀ ਬੱਚੀ ਹਰਲੀਨ ਨੂੰ ਨਵੀਂ ਜ਼ਿੰਦਗੀ ਮਿਲੀ ਹੈ।

ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾ. ਸਤਿੰਦਰ ਕੌਰ ਨੇ ਦਿੱਤੀ।

ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕ੍ਰਾਇਆਕ੍ਰਮ (ਆਰ.ਬੀ.ਐਸ.ਕੇ.) ਤਹਿਤ 11 ਮਹੀਨਿਆਂ ਦੀ ਹਰਲੀਨ ਕੌਰ ਦਾ ਸੂਬੇ ਦੇ ਫੋਰਟਿਸ ਹਸਪਤਾਲ ਮੁਹਾਲੀ ਤੋਂ ਦਿਲ ਦੇ ਛੇਕ ਦਾ ਸਫ਼ਲ ਅਪਰਸ਼ੇਨ ਕਰਵਾਇਆ ਗਿਆ ਜਿਸ ਨਾਲ ਇਸ ਮਾਸੂਮ ਨੂੰ ਨਵੀਂ ਜ਼ਿੰਦਗੀ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਇਸ ਬੱਚੀ ਦੀ ਪ੍ਰਾਇਮਰੀ ਰਿਪੋਰਟ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦਾ ਖਰਚਾ ਆਰ.ਬੀ.ਐਸ.ਕੇ. ਤਹਿਤ ਸਰਕਾਰ ਵੱਲੋਂ ਕੀਤਾ ਗਿਆ ਹੈ ਤੇ ਮਰੀਜ਼ ਦਾ ਇਕ ਰੁਪਇਆ ਵੀ ਖਰਚ ਨਹੀਂ ਹੋਇਆ। ਬੱਚੀ ਦੇ ਪਿਤਾ ਹਰਜੀਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਯੋਜਨਾ ਬੱਚੇ ਲਈ ਨਵਾਂ ਜੀਵਨ ਲੈ ਕੇ ਆਈ ਹੈ।

ਉਸ ਦਾ ਇਲਾਜ ਬਿਲਕੁਲ ਮੁਫ਼ਤ ਹੋਇਆ ਹੈ ਜਦਕਿ ਪ੍ਰਾਈਵੇਟ ਤੌਰ ’ਤੇ ਇਸ ਦਾ ਇਲਾਜ ਬਹੁਤ ਮਹਿੰਗਾ ਸੀ ਜੋ ਕਿ ਉਨ੍ਹਾਂ ਦੀ ਸਮਰੱਥਾ ਤੋਂ ਬਾਹਰ ਦੀ ਗੱਲ ਸੀ।

ਆਰ.ਬੀ.ਐਸ.ਕੇ. ਟੀਮ ਦੇ ਡਾ.ਵਰਿੰਦਰ ਕੁਮਾਰ ਅਤੇ ਡਾ. ਕਨਿਕਾ ਬੱਗਾ ਨੇ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਸੂਬਾ ਸਰਕਾਰ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਆਂਗਨਵਾੜੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜਨਮ ਜਾਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਮੰਦਬੁੱਧੀ, ਬੋਲਣ ਵਿੱਚ ਦੇਰੀ, ਦੰਦਾਂ ਦੀਆਂ ਬਿਮਾਰੀਆਂ, ਟੇਢੇ ਪੈਰ, ਰੀੜ੍ਹ ਦੀ ਹੱਡੀ ਵਿਚ ਸੋਜ਼ ਸਮੇਤ 31 ਬਿਮਾਰੀਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੱਡੇ ਆਪ੍ਰੇਸ਼ਨਾਂ ਲਈ ਪੰਜਾਬ ਦੇ ਸਰਕਾਰੀ ਤੇ ਨਾਮੀ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...