Friday, March 29, 2024

ਵਾਹਿਗੁਰੂ

spot_img
spot_img

ਦਿਵਿਆ ਦੱਤਾ ਅਤੇ ਗਿੱਪੀ ਗਰੇਵਾਲ ਅਭਿਨੀਤ ਫਿਲਮ ‘ਮਾਂ’ ਦੁਨੀਆਭਰ ਵਿੱਚ ਹੋਈ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਈ 2022:
ਹੰਬਲ ਮੋਸ਼ਨ ਪਿਕਚਰਸ ਨੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਆਪਣੀ ਫਿਲਮ ‘ਮਾਂ’ ਨੂੰ ਪੇਸ਼ ਕੀਤਾ ਹੈ, ਜਿਸਦਾ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਨਿਰਮਾਣ ਕੀਤਾ ਹੈ, ਭਾਨਾ ਐਲਏ ਅਤੇ ਵਿਨੋਦ ਅਸਵਾਲ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਇਸ ਫਿਲਮ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਨੇ ਕੀਤਾ ਹੈ ਅਤੇ ਰਾਣਾ ਰਣਬੀਰ ਨੇ ਇਸਦੀ ਕਹਾਣੀ ਲਿਖੀ ਹੈ।

ਗਿੱਪੀ ਗਰੇਵਾਲ ਤੋਂ ਇਲਾਵਾ, ਫਿਲਮ ਵਿੱਚ ਬਹੁਮੁਖੀ ਅਦਾਕਾਰਾ ਦਿਵਿਆ ਦੱਤਾ ਵੀ ਮੁੱਖ ਭੂਮਿਕਾ ਮਾਂ ਵਿੱਚ ਹੈ। ਪ੍ਰਭਾਵਸ਼ਾਲੀ ਸਟਾਰ ਕਾਸਟ ਵਿੱਚ ਰਾਣਾ ਰਣਬੀਰ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਆਰੂਸ਼ੀ ਸ਼ਰਮਾ, ਰਘਵੀਰ ਬੋਲੀ, ਸਮੀਪ ਸਿੰਘ, ਅਤੇ ਵੱਡਾ ਗਰੇਵਾਲ ਸ਼ਾਮਲ ਹਨ। ਇਸ ਤੋਂ ਇਲਾਵਾ, ਇਹ ਫ਼ਿਲਮ ਸਾਨੂੰ ਪ੍ਰਸਿੱਧ ਪੰਜਾਬੀ ਗਾਇਕ ਜੋਡੀ ਅਮਰ ਨੂਰੀ ਅਤੇ ਸਵਰਗਵਾਸੀ ਸਰਦੂਲ ਸਿਕੰਦਰ ਜੀ ਨੂੰ ਦੇਖਣ ਦਾ ਵੀ ਮੌਕਾ ਦੇਵੇਗੀ।

ਫਿਲਮ ਦਾ ਗੀਤ ਹੈਪੀ ਰਾਏਕੋਟੀ, ਰਿੱਕੀ ਖਾਨ ਅਤੇ ਫਤਿਹ ਸ਼ੇਰਗਿੱਲ ਦੇ ਲਿਖੇ ਹਨ ਜਿਨ੍ਹਾਂ ਨੂੰ ਜੇ ਕੇ ਅਤੇ ਦੇਸੀ ਕਰੂ ਨੇ ਸੰਗੀਤ ਦਿੱਤਾ ਹੈ, ਇਸ ਫਿਲਮ ਵਿਚ ਹਰਭਜਨ ਮਾਨ, ਫਿਰੋਜ਼ ਖਾਨ, ਕਮਲ ਖਾਨ, ਕਰਮਜੀਤ ਅਨਮੋਲ, ਰਿੱਕੀ ਖਾਨ, ਅਮਰ ਨੂਰੀ ਅਤੇ ਸਵਰਗੀ ਸਰਦੂਲ ਸਿਕੰਦਰ ਨੇ ਆਵਾਜ਼ ਦਿੱਤੀ ਹੈ।

ਫਿਲਮ ਬਣਾਉਣ ਦੇ ਸਨਮਾਨ ਵਿੱਚ, ਨਿਰਮਾਤਾ ਗਿੱਪੀ ਗਰੇਵਾਲ ਨੇ ਕਿਹਾ, “ਮੈਂ ਇਸ ਫਿਲਮ ਨੂੰ ਬਣਾਉਣ ਲਈ ਮਾਣ ਨਾਲ ਭਰਿਆ ਹੋਇਆ ਹਾਂ, ਇੱਕ ਮਾਂ ਦੀਆਂ ਭਾਵਨਾਵਾਂ ਨੂੰ ਦਰਸ਼ਾਉਣਾ ਇੱਕ ਵੱਡੀ ਜ਼ਿੰਮੇਵਾਰੀ ਹੈ ਕਿਓਂਕਿ ਇੱਕ ਮਾਂ ਖੁਦ ਆਪਣੇ ਜਜ਼ਬਾਤਾਂ ਨੂੰ ਹਮੇਸ਼ਾ ਆਪਣੀ ਮੁਸਕਰਾਹਟ ਦੇ ਪਿੱਛੇ ਲੂਕਾ ਕੇ ਰੱਖਦੀ ਹੈ। ਮੈਂ ਉਮੀਦ ਕਰਦਾ ਹਾਂ ਕਿ ਹਰ ਕੋਈ ਫਿਲਮ ਦੇਖ ਕੇ ਆਪਣੇ ਆਪ ਨੂੰ ਆਪਣੀ ਮਾਂ ਦੇ ਪਿਆਰ ਨੂੰ ਡੁੰਗਾਯੀ ਨਾਲ ਸਮਝੇਗਾ ਅਤੇ ਆਪਣੀ ਜ਼ਿੰਦਗੀ ਵਿੱਚ ਉਸ ਦੀ ਮਹੱਤਤਾ ਨੂੰ ਮਹਿਸੂਸ ਕਰੇਗਾ।”

ਨਿਰਦੇਸ਼ਕ ਬਲਜੀਤ ਸਿੰਘ ਦਿਓ ਨੇ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ, “ਸਾਨੂੰ ਭਰੋਸਾ ਹੈ ਕਿ ਸਾਡੀ ਫਿਲਮ ‘ਮਾਂ’ ਹਰ ਕਿਸੇ ਨੂੰ ਸਾਰੀਆਂ ਭਾਵਨਾਵਾਂ ਨਾਲ ਰੂਬਰੂ ਕਰਾਵੇਗੀ, ਜੋ ਇੱਕ ਸ਼ਾਨਦਾਰ ਪਰਿਵਾਰਕ ਘੜੀ ਬਣਾਉਣ ਵਾਲੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕ ਇਸ ਨੂੰ ਪਸੰਦ ਕਰਨਗੇ ਅਤੇ ਯਕੀਨ ਹੈ ਕਿ ਦਰਸ਼ਕ ਇਸ ਦਾ ਓਨਾ ਹੀ ਆਨੰਦ ਲੈਣਗੇ ਜਿੰਨਾ ਸਾਂਨੂੰ ਇਸ ਨੂੰ ਬਣਾਉਣ ਵਿੱਚ ਮਿਲਿਆ ਹੈ।”

ਰਾਣਾ ਰਣਬੀਰ ਨੇ ਕਿਹਾ, “ਇਸ ਫਿਲਮ ਦੀ ਕਹਾਣੀ ਸਭ ਤੋਂ ਵਿਲੱਖਣ ਹੈ ਜੋ ਦਰਸ਼ਾਉਂਦੀ ਹੈ ਕਿ ਕਿਵੇਂ ਇੱਕ ਮਾਂ ਦੁਨੀਆ ਦੇ ਸਾਜ਼ਿਸ਼ਕਰਤਾਵਾਂ ਦੇ ਅੱਗੇ ਡੱਟ ਕੇ ਆਪਣੇ ਬੱਚਿਆਂ ਦੇ ਭਲੇ ਲਈ ਖੜ ਜਾਂਦੀ ਹੈ। ਸਾਨੂ ਉਮੀਦ ਹੈ ਕਿ ਦਰਸ਼ਕ ਫਿਲਮ ਦੇ ਸੰਕਲਪ ਨੂੰ ਪਸੰਦ ਕਰਣਗੇ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...