Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਚੋਣਾਂ ਦਾ ਏਜੰਡਾ ਪੰਥਕ ਬਨਾਮ ਗੈਰ ਪੰਥਕ ਹੋਵੇਗਾ : ਜੀ ਕੇ

- Advertisement -

ਨਵੀਂ ਦਿੱਲੀ, 12 ਜੁਲਾਈ 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਫਰਵਰੀ 2021 ਵਿੱਚ ਤਜਵੀਜ਼ ਆਮ ਚੋਣਾਂ ਲਈ ਦਿੱਲੀ ਸਰਕਾਰ ਵੱਲੋਂ ਮਤਦਾਤਾ ਸੂਚੀ ਬਣਾਉਣ ਦਾ ਕਾਰਜ ਸ਼ੁਰੂ ਕਰਨ ਦੇ ਨਾਲ ਹੀ ਸਿਆਸੀ ਸਰਗਰਮੀਆਂ ਵੱਧ ਗਈਆਂ ਹਨ। ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੀ ਨਵੀਂ ਬਣੀ ਧਾਰਮਿਕ ਪਾਰਟੀ ਜਾਗੋ-ਜਗ ਆਸਰਾ ਗੁਰੂ ਓਟ(ਜਥੇਦਾਰ ਸੰਤੋਖ ਸਿੰਘ) ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਸ਼ਨੀਵਾਰ ਸ਼ਾਮ ਨੂੰ ਆਪਾਤ ਬੈਠਕ ਸੱਦਦੇ ਹੋਏ ਚੋਣ ਕਾਰਜ ਸ਼ੁਰੂ ਕਰਨ ਲਈ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ।

ਨਾਲ ਹੀ ਪਾਰਟੀ ਵੱਲੋਂ ਕਮੇਟੀ ਚੋਣਾਂ ਪੁਰੀ ਤਾਕਤ ਨਾਲ ਲੜਦੇ ਹੋਏ ਬਾਦਲਾਂ ਦਾ ਕਬਜ਼ਾ ਦਿੱਲੀ ਕਮੇਟੀ ਤੋਂ ਹਟਾਉਣ ਦਾ ਅਹਿਦ ਵੀ ਲਿਆ। ਜੀਕੇ ਨੇ ਕਿਹਾ ਕਿ ਇਹ ਚੋਣਾਂ ਪੰਥਕ ਬਨਾਮ ਗੈਰ ਪੰਥਕ ਦੇ ਏਜ਼ਂਡੇ ਉੱਤੇ ਲੜੀਆਂ ਜਾਣੀਆਂ ਤੈਅ ਹਨ। ਜਿਨ੍ਹਾਂ ਕਦਰਾਂ-ਕੀਮਤਾਂ ਨੂੰ ਲੈ ਕੇ ਅਕਾਲੀ ਦਲ ਦੀ ਸਥਾਪਨਾ ਹੋਈ ਸੀ, ਅੱਜ ਉਸ ਨੂੰ ਟੀਮ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਅਤੇ ਵਪਾਰਕ ਹਿਤਾਂ ਲਈ ਛੱਡ ਦਿੱਤਾ ਹੈਂ।

ਅਜੋਕੇ ਅਕਾਲੀ ਦਲ ਦੇ ਆਗੂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਚੋਰੀ ਦੇ ਮਾਮਲਿਆਂ ਸਹਿਤ ਅਹਿਮ ਪੰਥਕ ਮਸਲੀਆਂ ਉੱਤੇ ਚੁੱਪ ਰਹਿਨਾ ਆਪਣਾ ਪੰਥਕ ਫ਼ਰਜ਼ ਸਮਝਦੇ ਹਨ। ਆਨੰਦਪੁਰ ਮਤੇ ਅਤੇ ਅੰਮ੍ਰਿਤਸਰ ਐਲਾਨਨਾਮਾ ਹੁਣ ਇਨ੍ਹਾਂ ਦੇ ਏਜ਼ਂਡੇ ਵਿੱਚ ਨਹੀਂ ਹਨ, ਜਦੋਂ ਕਿ ‘ਜਾਗੋ’ ਦਾ ਏਜ਼ਂਡਾ ਸਿਰਫ਼ ਪੰਥ ਦੀ ਬਿਹਤਰੀ ਲਈ ਆਵਾਜ਼ ਬੁਲੰਦ ਕਰਨ ਦਾ ਹੈਂ।

ਜੀਕੇ ਦੀ ਪ੍ਰਧਾਨਗੀ ਵਿੱਚ ਹੋਈ ਇਸ ਬੈਠਕ ਵਿੱਚ ਕਈ ਅਹਿਮ ਮਤੇ ਪਾਸ ਕੀਤੇ ਗਏ। ਜਿਸ ਵਿੱਚ ਬਾਦਲਾਂ ਦੇ ਪੰਥ ਵਿਰੋਧੀ ਮੀਡੀਆ ਅਦਾਰਿਆਂ ਦੇ ਕੁੜ ਪ੍ਰਚਾਰ ਦਾ ਚੋਣਾਂ ਦੇ ਮੌਕੇ ਡਟ ਕੇ ਸਾਹਮਣਾ ਕਰਨ ਲਈ ‘ਜਾਗੋ’ ਦਾ ਪ੍ਰਮਾਣਿਕ ਪੰਥਕ ਖ਼ਬਰਾਂ ਦਾ ‘ਖਬਰੀ ਪਲੇਟਫ਼ਾਰਮ’ ਬਣਾਉਣ ਦਾ ਫ਼ੈਸਲਾ ਮੁੱਖ ਸੀ। ਨਾਲ ਹੀ ਇਸ ਮੌਕੇ ‘ਜਾਗੋ’ ਵਿੱਚ ਰਣਬੀਰ ਸਿੰਘ ਭਾਟੀਆ(ਯਮੁਨਾ ਪਾਰ) ਅਤੇ ਇੰਦਰਜੀਤ ਸਿੰਘ ਅਸਥ (ਵਿਸ਼ਨੂੰ ਗਾਰਡਨ) ਦਾ ਜੀਕੇ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਉੱਤੇ ਸਵਾਗਤ ਕੀਤਾ।

ਪਾਰਟੀ ਦੀ ਦਿੱਲੀ ਪ੍ਰਦੇਸ਼ ਅਤੇ ਧਰਮ ਪ੍ਰਚਾਰ ਇਕਾਈ ਦਾ ਜਥੇਬੰਦਕ ਢਾਂਚਾ ਬਣਾਉਣ ਦਾ ਫ਼ੈਸਲਾ ਲੈਣ ਦੇ ਨਾਲ ਹੀ ਬੈਠਕ ਵਿੱਚ ਗੁਰੂ ਗ੍ਰੰਥ ਸਾਹਿਬ ਦੀ 2015 ਵਿੱਚ ਹੋਈ ਬੇਅਦਬੀ ਅਤੇ ਚੋਰੀ ਮਾਮਲਿਆਂ ਦੀ ਜਾਂਚ ਸੀਬੀਆਈ ਦੀ ਬਜਾਏ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਕਰਵਾਉਣ ਦਾ ਸਮਰਥਨ ਕੀਤਾ ਗਿਆ।

ਪਾਸ ਕੀਤੇ ਗਏ ਮਤਿਆਂ ਵਿੱਚ 2 ਅਕਤੂਬਰ ਨੂੰ ਆ ਰਹੇ ਪਾਰਟੀ ਦੇ ਪਹਿਲੇ ਸਥਾਪਨਾ ਦਿਹਾੜੇ ਉੱਤੇ ‘ਜਾਗੋ’ ਟੀਵੀ ਅਤੇ ‘ਜਾਗੋ’ ਐਪ ਸੰਗਤਾਂ ਨੂੰ ਸਮਰਪਿਤ ਕਰਨਾ, ਯੂਐਪੀਏ ਦੇ ਤਹਿਤ ਸਾਰੇ ਸਿੱਖ ਨੌਜਵਾਨਾਂ ਉੱਤੇ ਪਾਏ ਗਏ ਕੇਸਾਂ ਦੀ ਜਾਂਚ ਲਈ ਸਿੱਖ ਵਕੀਲਾਂ ਦਾ ਪੈਨਲ ਬਣਾ ਕੇ ਨਿਰਦੋਸ਼ ਸਿੱਖਾਂ ਦੀ ਤਲਾਸ਼ ਕਰਨ ਸਣੇ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਤੋਂ ਗਾਇਬ ਹੋਏ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪਾਂ ਦੇ ਦੋਸ਼ੀਆਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰਨਾ ਸ਼ਾਮਿਲ ਹਨ।

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...