Thursday, April 18, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਚੋਣਾਂ: ਖ਼ੁਰੇਜੀ ਖ਼ਾਸ ਗੁਰਦੁਆਰਾ ਵਾਰਡ ਦੀਆਂ 22 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫੀਕੇਸ਼ਨ ਜਾਰੀ

- Advertisement -

ਯੈੱਸ ਪੰਜਾਬ
ਦਿੱਲੀ, ਜੁਲਾਈ 28, 2021;
ਦਿੱਲੀ ਸਰਕਾਰ ਦੇ ਗੁਰੁਦੁਆਰਾ ਚੋਣ ਡਾਇਕਟੋਰੇਟ ਨੇ ਗੁਰੂਦੁਆਰਾ ਵਾਰਡ ਨੰ: 45- ਖੁਰੇਜੀ ਖਾਸ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਕਿਉਂਕਿ ਇਸ ਵਾਰਡ ਦੀ ਚੋਣ ਪ੍ਰਕਿਰਿਆ ਸ਼੍ਰੌਮਣੀ ਅਕਾਲੀ ਦਲ ਦਿੱਲੀ, ਸਰਨਾ ਧੜ੍ਹੇ ਦੇ ਪਾਰਟੀ ਉਮੀਦਵਾਰ ਦੀ ਮੋਤ ਹੋਣ ਕਾਰਨ ਰੱਦ ਹੋ ਗਈ ਸੀ।

ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ‘ਤੇ ਦਿੱਲੀ ਗੁਰੂਦੁਆਰਾ ਚੋਣਾਂ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਇਸ ਵਾਰਡ ਦੀ ਚੋਣ ਲਈ ਨਾਮਜਦਗੀ ਪੱਤਰ 4 ਅਗਸਤ 2021 ਤਕ ਰਿਟਰਨਿੰਗ ਅਫਸਰ ਸ੍ਰੀ ਲੋਕੇਸ਼ ਪ੍ਰਸਾਦ ਸਿਨਹਾ ਦੇ ਸਨਮੁੱਖ ਆਈ.ਟੀ.ਆਈ (ਮਹਿਲਾ), ਵਿਵੇਕ ਵਿਹਾਰ, ਸ਼ਾਹਦਰਾ ਦਿੱਲੀ ਸਥਿਤ ਦਫਤਰ ‘ਚ ਦਾਖਿਲ ਕੀਤੇ ਜਾ ਸਕਦੇ ਹਨ।

ਉਨ੍ਹਾਂ ਦਸਿਆ ਕਿ ਨਾਮਜਦਗੀ ਪਤਰਾਂ ਦੀ ਪੜ੍ਹਤਾਲ 5 ਅਗਸਤ 2021 ਨੂੰ ਕੀਤੀ ਜਾਵੇਗੀ ਜਿਸ ‘ਚ ਸਾਰੇ ਉਮੀਦਵਾਰ ਇਕ-ਦੂਜੇ ਦੇ ਨਾਮਜਦਗੀ ਪੱਤਰ ਦੇਖ ਸਕਦੇ ਹਨ ‘ਤੇ ਲੋੜ੍ਹ ਪੈਣ ‘ਤੇ ਰਿਟਰਨਿੰਗ ਅਫਸਰ ਪਾਸ ਕਿਸੇ ਉਮੀਦਵਾਰ ਦੀ ਨਾਮਜਦਗੀ ਦੇ ਖਿਲਾਫ ਆਪਣਾ ਇਤਰਾਜ ਦਾਖਿਲ ਕਰ ਸਕਦੇ ਹਨ। ਉਨ੍ਹਾਂ ਦਸਿਆ ਕਿ ਚੋਣ ਮੈਦਾਨ ਤੋਂ ਬਾਹਰ ਹੋਣ ਦੇ ਚਾਹਵਾਨ ਉਮੀਦਵਾਰ ਆਪਣਾ ਨਾਮ 7 ਅਗਸਤ 2021 ਦੁਪਹਿਰ 3 ਵਜੇ ਤਕ ਵਾਪਿਸ ਲੈ ਸਕਦੇ ਹਨ।

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਇਸ ਵਾਰਡ ਦੀ ਚੋਣ ਦਿੱਲੀ ਦੇ ਹੋਰਨਾਂ ਵਾਰਡਾਂ ਦੀ ਚੋਣਾਂ ਨਾਲ ਇਕਮੁਸ਼ਤ 22 ਅਗਸਤ 2021 ਨੂੰ ਕਰਵਾਈ ਜਾਵੇਗੀ, ਹਾਲਾਂਕਿ ਬਾਕੀ 45 ਗੁਰੂਦੁਆਰਾ ਵਾਰਡਾਂ ਲਈ ਚੋਣਾਂ ਦਾ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦਸਿਆ ਕਿ ਦਿੱਲੀ ਦੇ ਸਾਰੇ 46 ਗੁਰੂਦੁਆਰਾ ਵਾਰਡਾਂ ਦੀ ਵੋਟਾਂ ਦੀ ਗਿਣਤੀ ‘ਤੇ ਨਤੀਜੇ 25 ਅਗਸਤ 2021 ਨੂੰ ਐਲਾਨੇ ਜਾਣਗੇ।

ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਸਿੱਖ ਗੁਰੂਦੁਆਰਾ ਐਕਟ 1971 ‘ਤੇ ਨਿਯਮਾਂ ਦਾ ਹਵਾਲਾ ਦਿੰਦਿਆਂ ਦਸਿਆ ਕਿ ਇਸ ਵਾਰਡ ‘ਚ ਪਹਿਲਾਂ ਤੋਂ ਚੋੜ੍ਹ ਲੜ੍ਹ ਰਹੇ ਉਮੀਦਵਾਰਾਂ ਨੂੰ ਆਪਣੇ ਨਾਮਜਦਗੀ ਪਤਰ ਮੁੜ੍ਹ ਤੋਂ ਦੇਣ ਦੀ ਲੋੜ੍ਹ ਨਹੀ ਹੋਵੇਗੀ ਜਦਕਿ ਪਹਿਲਾਂ ਤੋਂ ਚੋਣ ਮੈਦਾਨ ‘ਚ ਉਤਰੇ ਮੋਜੂਦਾ 7 ਉਮੀਦਵਾਰਾਂ ‘ਚੋਂ ਕੋਈ ਵੀ ਉਮੀਦਵਾਰ ਆਪਣਾ ਨਾਮ ਵਾਪਿਸ ਲੈ ਸਕਦਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੇਂ ਉਮੀਦਵਾਰਾਂ ਜਾਂ ਪਹਿਲਾਂ ਆਪਣਾ ਨਾਮ ਵਾਪਿਸ ਲੈ ਚੁੱਕੇ ਉਮੀਦਵਾਰਾਂ ਨੂੰ ਨਿਰਧਾਰਤ ਸਮੇਂ ‘ਚ ਇਸ ਵਾਰਡ ‘ਚ ਆਪਣਾ ਨਾਮਜਦਗੀ ਪਤਰ ਦਾਖਿਲ ਕਰਨ ਦੀ ਕੋਈ ਮਨਾਹੀ ਨਹੀ ਹੈ। ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ 31 ਮਾਰਚ 2021 ਤੋਂ ਲਾਗੂ ਚੋਣ ਜਾਬਤਾ ਚੋਣਾਂ ਦੀ ਪ੍ਰਕਿਰਿਆ 31 ਅਗਸਤ 2021 ਨੂੰ ਸਮਾਪਤ ਹੋਣ ਤਕ ਜਾਰੀ ਰਹੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...