Thursday, April 25, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਦਾ ਹਿਸਾਬ ਕਿਤਾਬ ਹਰ ਮਹੀਨੇ ਹੋਵੇਗਾ ‘ਆਡਿਟ’, ਕਾਲਕਾ ਨੇ ਕਿਹਾ ਜੀ.ਕੇ. ਨੇ ਆਪਣੇ ’ਤੇ ਲੱਗੇ ਦੋਸ਼ਾਂ ਦਾ ਅਜੇ ਨਹੀਂ ਦਿੱਤਾ ਜਵਾਬ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 24 ਜੂਨ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਖਾਤਿਆਂ ਦੇ ਆਡਿਟ ਦੀ ਜ਼ਿੰਮੇਵਾਰੀ ਖੰਨਾ ਐਂਡ ਆਨੰਦਧਨੰਮ ਨੂੰ ਸੌਂਪ ਦਿੱਤੀ ਹੈ ਤੇ ਸਰਦਾਰ ਆਰ ਐਸ ਆਹੂਜਾ, ਸਰਦਾਰ ਕੰਵਲਜੀਤ ਸਿੰਘ ਤੇ ਸਰਦਾਰ ਐਸ ਪੀ ਸਿੰਘ ਇਹ ਆਡਿਟਿੰਗ ਕਰਨਗੇ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਦੀ ਬਦੌਲਤ ਦੁਨੀਆਂ ਭਰ ਵਿ ਸਿੱਖਾਂ ਦੀ ਹੋਈ ਚੜਤ ਤੋਂ ਘਬਰਾ ਕੇ ਕਮੇਟੀ ਦਾ ਨਾਂ ਬਦਨਾਮ ਕਰਨ ਵਾਸਤੇ ਕੁਝ ਲੋਕਾਂ ਵੱਲੋਂ ਕੋਝੀਆਂ ਹਰਕਤਾਂ ਕੀਤੀਆਂਜਾ ਰਹੀਆਂ ਹਨ ਤੇ ਜਾਣ ਬੁੱਝ ਕੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਇਸੇ ਵਾਸਤੇ ਅਸੀਂ ਹਰ ਮਹੀਨੇ ਦੇ ਆਡਿਟ ਦਾ ਕੰਮ ਇਸ ਫਰਮ ਨੂੰ ਸੌਂਪ ਦਿੱਤਾ ਹੈ ਜੋ ਹਰ ਮਹੀਨੇ ਆਡਿਟ ਕਰੇਗੀ ਤੇ ਖਾਤਿਆਂ ਦੀ ਰਿਪੋਰਟ ਸੰਗਤ ਦੇ ਸਾਹਮਣੇ ਰੱਖੇਗੀ। ਉਹਨਾਂ ਕਿਹਾ ਕਿ ਦਿੱਲੀ ਦੀਆਂ ਪ੍ਰਸਿੱਧ ਸਿੱਖ ਸ਼ਖਸੀਅਤਾਂ ਵੱਲੋਂ 2018 ਵਿਚ ਕੀਤੀ ਸਿਫਾਰਸ਼ ਅਨੁਸਾਰ ਹੀ ਅਸੀਂ ਫਰਮ ਤੈਅ ਕੀਤੀ ਹੈ।

ਮਨਜੀਤ ਸਿੰਘ ਜੀ ਕੇ, ਸਰਨਾ ਭਰਾਵਾਂ ਤੇ ਭਾਈ ਰਣਜੀਤ ਸਿੰਘ ‘ਤੇ ਤਿੱਖਾ ਹਮਲਾ ਬੋਲਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਇਹਨਾਂ ਨੇ ਗਠਜੋੜ ਬਣਾਇਆ ਹੋਇਆ ਹੈ ਤੇ ਇਹ ਰੋਜ਼ਾਨਾ ਇਕ ਮਿੱਥੇ ਏਜੰਡੇ ਤਹਿਤ ਇਕੱਲੇ ਇਕੱਲੇ ਪ੍ਰਦਰਸ਼ਨ ਕਰਨ ਆ ਜਾਂਦੇ ਹਨ।

ਉਹਨਾਂ ਕਿਹਾ ਕਿ ਤਿੰਨਾਂ ਦਾ ਮਕਸਦ ਕਮੇਟੀ ਨੁੰ ਬਦਨਾਮ ਕਰਨਾ ਹੈ। ਉਹਨਾਂ ਕਿਹਾ ਕਿ ਗਠਜੋੜ ਇਥੋਂ ਹੀ ਸਾਬਤ ਹੋ ਜਾਂਦਾ ਹੈ ਕਿ ਮਨਜੀਤ ਸਿੰਘ ਜੀ ਕੇ ਦੇ ਖਿਲਾਫ ਸਰਨਾ ਨੇ ਕੋਈ ਉਮੀਦਵਾਰ ਖੜਾ ਨਹੀਂ ਕੀਤਾ, ਜਿਸ ਸੀਟ ਤੋਂ ਉਹ ਚੋਣ ਲੜ ਰਹੇ ਹਨ, ਉਥੇ ਵੀ ਕੋਈ ਉਮੀਦਵਾਰ ਖੜਾ ਨਹੀਂ ਕੀਤਾ ਕਿਉਂਕਿ ਉਥੋਂ ਜੀ ਕੇ ਦਾ ਭਰਾ ਚੋਣ ਲੜ ਰਿਹਾ ਹੈ।

ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਅਸੀਂ ਪਹਿਲੀ ਫਰਮ ਦੀ ਆਡਿਟ ਰਿਪੋਰਟ ਇਸ ਕਰ ਕੇ ਜਨਤਕ ਨਹੀਂ ਕਿਉਂਕਿ ਉਹ ਕਮੇਟੀ ਦੇ ਸਭ ਤੋਂ ਕਾਲੇ ਦੌਰ ਦੀ ਰਿਪੋਰਟ ਹੈ ਜਦੋਂ ਮਨਜੀਤ ਸਿੰਘ ਜੀ ਕੇ ਨੇ ਗੋਲਕ ਚੋਰੀ ਕੀਤੀ ਸੀ।

ਉਹਨਾਂ ਕਿਹਾ ਕਿ ਜੀ ਕੇ ਨੇ ਅੱਜ ਤੱਕ ਨਾ ਤਾਂ ਸੰਗਤ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ ਤੇ ਨਾ ਹੀ ਅਦਾਲਤ ਵਿਚ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅਦਾਲਤ ਵਿਚ ਬਿਆਨ ਦੇਣ ਤੋਂ ਬਾਅਦ ਹੀ ਰਿਪੋਰਟ ਜਨਤਕ ਕੀਤੀ ਜਾਵੇਗੀ ਤਾਂ ਜੋ ਜੀ ਕੇ ਦਾ ਸੱਚ ਸੰਗਤ ਦੇ ਸਾਹਮਣੇ ਰੱਖਿਆ ਜਾ ਸਕੇ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਕਾਲਕਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਸਭ ਤੋਂ ਪਹਿਲਾਂ ਇਸ ਗੱਲ ਦਾ ਹਮਾਇਤੀ ਹੈ ਕਿ ਕਮੇਟੀ ਚੋਣਾਂ ਤੁਰੰਤ ਹੋਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਅਦਾਲਤ ਵਿਚ ਵੀ ਅਸੀਂ ਇਹੀ ਸਟੈਂਡ ਲਿਆ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਤੁਰੰਤ ਚੋਣਾਂ ਹੋਣ।

ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੇ ਡਾਕਟਰਾਂ ਕੋਲ ਲਾਇਸੰਸ ਨਾ ਹੋਣ ਬਾਰੇ ਸਰਦਾਰ ਕਾਲਕਾ ਨੇ ਕਿਹਾ ਕਿ ਜੀ ਕੇ ਨੇ ਦਮਾਗੀ ਤਵਾਜ਼ਨ ਲਿਆ ਹੈ ਤੇ ਭੁੱਲ ਗਏ ਹਨ ਕਿ ਸੈਂਟਰ ਵਿਚ ਡਾਕਟਰ ਦਿੱਲੀ ਸਰਕਾਰ ਨੇ ਤਾਇਨਾਤ ਕੀਤੇ ਹਨ। ਉਹਨਾਂ ਕਿਹਾ ਕਿ ਕੀ ਦਿੱਲੀ ਸਰਕਾਰ ਇੰਨੀ ਨਾਸਮਝ ਹੈ ਕਿ ਅਨਕੁਆਲੀਫਾਈਡ ਡਾਕਟਰ ਤਾਇਨਾਤ ਕਰੇਗੀ। ਉਹਨਾਂ ਇਹ ਵੀ ਕਿਹਾ ਕਿ ਜਦੋਂ ਮੀਡੀਆ ਕਹੇ ਅਸੀਂ ਡਾਕਟਰਾਂ ਦੀਆਂ ਡਿਗਰੀਆਂ ਵੀ ਵਿਖਾ ਸਕਦੇ ਹਾਂ।

ਸਰਕਾਰ ਕਾਲਕਾ ਨੇ ਕਿਹਾ ਕਿ ਸੰਗਤ ਵੱਲੋਂ ਮਿਲੇ ਅਥਾਰ ਤੇ ਉਤਸ਼ਾਹ ਸਦਕਾ ਹੀ ਮੌਜੂਦਾ ਕਮੇਟੀ ਨੇ ਕੋਰੋਨਾ ਕਾਲ ਵੇਲੇ ਸੰਗਤ ਦੀ ਵੱਡੀ ਸੇਵਾ ਕੀਤੀ ਹੈ ਜਿਸਦੀ ਗੂੰਜ ਦੁਨੀਆਂ ਭਰ ਵਿਚ ਹੋਈ ਹੈ ਤੇ ਇਸੇ ਸਦਕਾ ਫਰਾਂਸ ਸਰਕਾਰ ਨੇ ਸਾਨੁੰ ਆਕਸੀਜ਼ਨ ਜਨਰੇਟਰ ਪਲਾਂਟ ਭੇਜਿਆ ਹੈ।

ਉਹਨਾਂ ਕਿਹਾ ਕਿ ਕਮੇਟੀ ਦੇ ਕੰਮਾਂ ਕਾਰਨ ਸਿੱਖਾਂ ਦੀ ਦੁਨੀਆਂ ਭਰ ਵਿਚ ਚੜਤ ਹੋਈ ਹੈ ਪਰ ਸਾਡੇ ਵਿਰੋਧੀਆਂ ਤੋਂ ਇਹ ਗੱਲ ਬਰਦਾਸ਼ਤ ਨਹੀਂ ਹੋ ਤੇ ਇਸੇ ਕਾਰਨ ਉਹ ਆਏ ਦਿਨ ਕੋਈ ਨਾ ਕੋਈ ਨਵਾਂ ਦੋਸ਼ ਸਾਹਮਣੇ ਲੈ ਆਉਂਦੇ ਹਨ ਜਿਸਦਾ ਕੋਈ ਸਿਰ ਪੈਰ ਨਹੀਂ ਹੁੰਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...